ਮਹਲਾ ੧ ॥
First Mehl:
ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥
ਹੇ ਨਾਨਕ! (ਨਿਰਾ ਪਾਣੀ ਨਾਲ ਚੁਲੀਆਂ ਕੀਤਿਆਂ ਆਤਮਕ ਜੀਵਨ ਵਿਚ ਸੁੱਚ ਨਹੀਂ ਆ ਸਕਦੀ, ਪਰ) ਜੇ ਕੋਈ ਮਨੁੱਖ (ਸੱਚੀ ਚੁਲੀ) ਭਰਨੀ ਜਾਣ ਲਏ ਤਾਂ ਸੁੱਚੀਆਂ ਚੁਲੀਆਂ ਇਹ ਹਨ
O Nanak, the mouth is truly cleansed by ritual cleansing, if you really know how to do it.
ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥
ਵਿਦਵਾਨ ਵਾਸਤੇ ਚੁਲੀ ਵਿਚਾਰ ਦੀ ਹੈ (ਭਾਵ, ਵਿਦਵਾਨ ਦੀ ਵਿੱਦਵਤਾ ਪਵਿਤ੍ਰ ਹੈ ਜੇ ਉਸ ਦੇ ਅੰਦਰ ਵਿਚਾਰ ਭੀ ਹੈ) ਜੋਗੀ ਦਾ ਕਾਮ-ਵਾਸ਼ਨਾ ਤੋਂ ਬਚੇ ਰਹਿਣਾ ਜੋਗੀ ਲਈ ਪਵਿਤ੍ਰ ਚੁਲੀ ਹੈ,
For the intuitively aware, cleansing is spiritual wisdom. For the Yogi, it is self-control.
ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥
ਬ੍ਰਾਹਮਣ ਲਈ ਚੁਲੀ ਸੰਤੋਖ ਹੈ ਤੇ ਗ੍ਰਿਹਸਤੀ ਲਈ ਚੁਲੀ ਹੈ ਉੱਚਾ ਆਚਰਨ ਅਤੇ ਸੇਵਾ ।
For the Brahmin, cleansing is contentment; for the householder, it is truth and charity.
ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥
ਰਾਜੇ ਵਾਸਤੇ ਇਨਸਾਫ਼ ਚੁਲੀ ਹੈ ।
For the king, cleansing is justice; for the scholar, it is true meditation.
ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥
ਪਾਣੀ ਨਾਲ (ਚੁਲੀ ਕੀਤਿਆਂ) ਮਨ ਨਹੀਂ ਧੁਪ ਸਕਦਾ, (ਹਾਂ) ਮੂੰਹ ਨਾਲ ਪਾਣੀ ਪੀਤਿਆਂ ਤ੍ਰਿਹ ਮਿਟ ਜਾਂਦੀ ਹੈ;
The consciousness is not washed with water; you drink it to quench your thirst.
ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥
(ਪਰ ਪਾਣੀ ਦੀ ਚੁਲੀ ਨਾਲ ਪਵਿਤ੍ਰਤਾ ਆਉਣ ਦੇ ਥਾਂ ਤਾਂ ਸਗੋਂ ਸੂਤਕ ਦਾ ਭਰਮ ਪੈਦਾ ਹੋਣਾ ਚਾਹੀਦਾ ਹੈ ਕਿਉਂਕਿ) ਪਾਣੀ ਤੋਂ ਸਾਰਾ ਸੰਸਾਰ ਪੈਦਾ ਹੁੰਦਾ ਹੈ ਤੇ ਪਾਣੀ ਹੀ ਸਾਰੇ ਜਗਤ ਨੂੰ ਨਾਸ ਕਰਦਾ ਹੈ ।੨।
Water is the father of the world; in the end, water destroys it all. ||2||