ਸਲੋਕੁ ਮਃ ੧ ॥
Shalok, First Mehl:
ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥
(ਇਹ ਸਰੇਵੜੇ ਜੀਵ-ਹਿੰਸਾ ਦੇ ਵਹਿਮ ਵਿਚ) ਸਿਰ (ਦੇ ਵਾਲ) ਪੁਟਾ ਕੇ (ਕਿ ਕਿਤੇ ਜੂਆਂ ਨਾ ਪੈ ਜਾਣ) ਮੈਲਾ ਪਾਣੀ ਪੀਂਦੇ ਹਨ ਤੇ ਜੂਠੀ ਰੋਟੀ ਮੰਗ ਮੰਗ ਕੇ ਖਾਂਦੇ ਹਨ;
They pluck the hair out of their heads, and drink in filthy water; they beg endlessly and eat the garbage which others have thrown away.
ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥
(ਆਪਣੇ) ਪਖ਼ਾਨੇ ਨੂੰ ਫੋਲ ਕੇ ਮੂੰਹ ਵਿਚ (ਗੰਦੀ) ਹਵਾੜ ਲੈਂਦੇ ਹਨ ਤੇ ਪਾਣੀ ਵੇਖ ਕੇ (ਇਸ ਤੋਂ) ਸੰਗਦੇ ਹਨ (ਭਾਵ, ਪਾਣੀ ਨਹੀਂ ਵਰਤਦੇ) ।
They spread manure, they suck in rotting smells, and they are afraid of clean water.
ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥
ਭੇਡਾਂ ਵਾਂਗ ਸਿਰ (ਦੇ ਵਾਲ) ਪੁਟਾਂਦੇ ਹਨ, (ਵਾਲ ਪੁੱਟਣ ਵਾਲਿਆਂ ਦੇ) ਹੱਥ ਸੁਆਹ ਨਾਲ ਭਰੇ ਜਾਂਦੇ ਹਨ ।
Their hands are smeared with ashes, and the hair on their heads is plucked out-they are like sheep!
ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥
ਮਾਪਿਆਂ ਵਾਲਾ ਕੀਤਾ ਕੰਮ (ਭਾਵ, ਹੱਥੀਂ ਕਮਾਈ ਕਰ ਕੇ ਟੱਬਰ ਪਾਲਣ ਦਾ ਕੰਮ) ਛੱਡ ਬੈਠਦੇ ਹਨ (ਇਸ ਲਈ) ਇਹਨਾਂ ਦੇ ਟੱਬਰ ਢਾਹਾਂ ਮਾਰ ਮਾਰ ਰੋਂਦੇ ਹਨ ।
They have renounced the lifestyle of their mothers and fathers, and their families and relatives cry out in distress.
ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥
(ਇਹ ਲੋਕ ਤਾਂ ਇਉਂ ਗਵਾਇਆ, ਅੱਗੇ ਇਹਨਾਂ ਦੇ ਪਰਲੋਕ ਦਾ ਹਾਲ ਸੁਣੋ) ਨਾ ਤਾਂ ਹਿੰਦੂ-ਮਤ ਅਨੁਸਾਰ (ਮਰਨ ਪਿੱਛੋਂ) ਪਿੰਡ ਪੱਤਲ ਕਿਰਿਆ ਦੀਵਾ ਆਦਿਕ ਦੀ ਰਸਮ ਕਰਦੇ ਹਨ, ਮਰੇ ਹੋਏ ਪਤਾ ਨਹੀਂ ਕਿਥੇ ਜਾ ਪੈਂਦੇ ਹਨ (ਭਾਵ ਪਰਲੋਕ ਸਵਾਰਨ ਦਾ ਕੋਈ ਆਹਰ ਨਹੀਂ ਹੈ)
No one offers the rice dishes at their last rites, and no one lights the lamps for them. After their death, where will they be sent?
ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥
(ਹਿੰਦੂਆਂ ਦੇ) ਅਠਾਹਠ ਤੀਰਥ ਇਹਨਾਂ ਨੂੰ ਢੋਈ ਨਹੀਂ ਦੇਂਦੇ (ਭਾਵ ਹਿੰਦੂਆਂ ਵਾਂਗ ਤੀਰਥਾਂ ਤੇ ਭੀ ਨਹੀਂ ਜਾਂਦੇ), ਬ੍ਰਾਹਮਣ (ਇਹਨਾਂ ਦਾ) ਅੰਨ ਨਹੀਂ ਖਾਂਦੇ (ਭਾਵ ਬ੍ਰਾਹਮਣਾਂ ਦੀ ਭੀ ਸੇਵਾ ਨਹੀਂ ਕਰਦੇ) ।
The sixty-eight sacred shrines of pilgrimage give them no place of protection, and no Brahmin will eat their food.
ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥
ਸਦਾ ਦਿਨ ਰਾਤ ਬੜੇ ਗੰਦੇ ਰਹਿੰਦੇ ਹਨ ਮੱਥੇ ਉਤੇ ਤਿਲਕ ਨਹੀਂ ਲਾੳਂੁਦੇ (ਭਾਵ, ਨ੍ਹਾ ਧੋ ਕੇ ਸਰੀਰ ਨੂੰ ਸਾਫ਼-ਸੁਥਰਾ ਭੀ ਨਹੀਂ ਕਰਦੇ)
They remain polluted forever, day and night; they do not apply the ceremonial tilak mark to their foreheads.
ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥
ਸਦਾ ਧੌਣ ਸੁੱਟ ਕੇ ਬੈਠਦੇ ਹਨ ਜਿਵੇਂ ਕਿਸੇ ਦੇ ਮਰਨ ਦਾ ਸੋਗ ਕਰ ਰਹੇ ਹਨ (ਭਾਵ, ਇਹਨਾਂ ਦੇ ਅੰਦਰ ਕੋਈ ਆਤਮਕ ਹੁਲਾਰਾ ਭੀ ਨਹੀਂ ਹੈ), ਕਿਸੇ ਸਤਸੰਗ ਆਦਿਕ ਵਿਚ ਭੀ ਕਦੇ ਨਹੀਂ ਜਾਂਦੇ,
They sit together in silence, as if in mourning; they do not go to the Lord's Court.
ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥
ਲੱਕਾਂ ਨਾਲ ਪਿਆਲੇ ਬੱਧੇ ਹੋਏ ਹਨ, ਹੱਥਾਂ ਵਿਚ ਚਉਰੀਆਂ ਫੜੀਆਂ ਹੋਈਆਂ ਹਨ ਤੇ (ਜੀਵ-ਹਿੰਸਾ ਦੇ ਡਰ ਤੋਂ) ਇੱਕ ਕਤਾਰ ਵਿਚ ਤੁਰਦੇ ਹਨ ।
With their begging bowls hanging from their waists, and their fly-brushes in their hands, they walk along in single file.
ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥
ਨਾ ਇਹਨਾਂ ਦੀ ਜੋਗੀਆਂ ਵਾਲੀ ਰਹੁਰੀਤ, ਨਾ ਜੰਗਮਾਂ ਵਾਲੀ ਤੇ ਨਾ ਕਾਜ਼ੀ ਮੌਲਵੀਆਂ ਵਾਲੀ ।
They are not Yogis, and they are not Jangams, followers of Shiva. They are not Qazis or Mullahs.
ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥
ਰੱਬ ਵੱਲੋਂ (ਭੀ) ਖੁੰਝੇ ਹੋਏ ਭਟਕਦੇ ਹਨ (ਭਾਵ, ਪਰਮਾਤਮਾ ਦੀ ਬੰਦਗੀ ਵਿਚ ਭੀ ਇਹਨਾਂ ਦੀ ਕੋਈ ਸ਼ਰਧਾ ਨਹੀਂ) ਇਹ ਸਾਰਾ ਆਵਾ ਹੀ ਊਤਿਆ ਹੋਇਆ ਹੈ ।
Ruined by the Merciful Lord, they wander around in disgrace, and their entire troop is contaminated.
ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥
(ਇਹ ਵਿਚਾਰੇ ਨਹੀਂ ਸਮਝਦੇ ਕਿ) ਜੀਵਾਂ ਨੂੰ ਮਾਰਨ ਜੀਵਾਲਣ ਵਾਲਾ ਪ੍ਰਭੂ ਆਪ ਹੀ ਹੈ, ਪ੍ਰਭੂ ਤੋਂ ਬਿਨਾ ਕੋਈ ਹੋਰ ਇਹਨਾਂ ਨੂੰ (ਜੀਊਂਦਾ) ਰੱਖ ਨਹੀਂ ਸਕਦਾ (ਜੀਵ-ਹਿੰਸਾ ਦੇ ਵਹਿਣ ਵਿਚ ਪੈ ਕੇ, ਕਿਰਤ ਕਮਾਈ ਛੱਡ ਕੇ)
The Lord alone kills and restores to life; no one else can protect anyone from Him.
ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥
ਇਹ ਦਾਨ ਅਤੇ ਇਸ਼ਨਾਨ ਤੋਂ ਵਾਂਜੇ ਹੋਏ ਹਨ, ਸੁਆਹ ਪਈ ਅਜਿਹੇ ਖੁੱਥੇ ਹੋਏ ਸਿਰ ਉੱਤੇ ।
They go without giving alms or any cleansing baths; their shaven heads become covered with dust.
ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥
(ਇਹ ਲੋਕ ਸਾਫ਼ ਪਾਣੀ ਨਹੀਂ ਪੀਂਦੇ ਤੇ ਪਾਣੀ ਵਿਚ ਨ੍ਹਾਉਂਦੇ ਭੀ ਨਹੀਂ ਹਨ, ਇਹ ਗੱਲ ਨਹੀਂ ਸਮਝਦੇ ਕਿ ਜਦੋਂ ਦੇਵਤਿਆਂ ਨੇ) ਸੁਮੇਰ ਪਰਬਤ ਨੂੰ ਮਧਾਣੀ ਬਣਾ ਕੇ (ਸਮੁੰਦਰ ਰਿੜਕਿਆ ਦੀ) ਤਦੋਂ (ਪਾਣੀ ਵਿਚੋਂ) ਹੀ ਰਤਨ ਨਿਕਲੇ ਸਨ (ਭਾਵ, ਇਸ ਗੱਲ ਨੂੰ ਤਾਂ ਲੋਕ ਪੁਰਾਣੇ ਸਮਿਆਂ ਤੋਂ ਹੀ ਜਾਣਦੇ ਹਨ, ਕਿ ਪਾਣੀ ਵਿਚੋਂ ਬੇਅੰਤ ਕੀਮਤੀ ਪਦਾਰਥ ਨਿਕਲਦੇ ਹਨ ਜੋ ਮਨੁੱਖ ਦੇ ਕੰਮ ਆਉਂਦੇ ਹਨ, ਆਖ਼ਰ ਉਹ ਪਾਣੀ ਵਿਚ ਵੜਿਆਂ ਹੀ ਨਿਕਲਣਗੇ) ।
The jewel emerged from the water, when the mountain of gold was used to churn it.
ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥
(ਪਾਣੀ ਦੀ ਬਰਕਤਿ ਨਾਲ ਹੀ) ਦੇਵਤਿਆ ਲਈ ਅਠਾਰਹ ਤੀਰਥ ਬਣਾਏ ਗਏ ਜਿੱਥੇ ਪੁਰਬ ਲੱਗਦੇ ਹਨ, ਕਥਾ-ਵਾਰਤਾ ਹੁੰਦੀ ਹੈ ।
The gods established the sixty-eight sacred shrines of pilgrimage, where the festivals are celebrated and hymns are chanted.
ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥
ਨ੍ਹਾ ਕੇ ਹੀ ਨਮਾਜ਼ ਪੜ੍ਹੀਦੀ ਹੈ । ਨ੍ਹਾ ਕੇ ਹੀ ਪੂਜਾ ਹੁੰਦੀ ਹੈ । ਸੁਚੱਜੇ ਬੰਦੇ ਨਿੱਤ ਇਸ਼ਨਾਨ ਕਰਦੇ ਹਨ
After bathing, the Muslims recite their prayers, and after bathing, the Hindus perform their worship services. The wise always take cleansing baths.
ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥
ਮਰੇ ਹੋਏ ਤੇ ਜੀਉਂਦੇ ਪਵਿੱਤਰ ਹੋ ਜਾਂਦੇ ਹਨ, ਜਦ ਉਹਨਾਂ ਦੇ ਸੀਸਾਂ ਉਤੇ ਜਲ ਪਾਇਆ ਜਾਂਦਾ ਹੈ।
At the time of death, and at the time of birth, they are purified, when water is poured on their heads.
ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥
ਨਾਨਕ ਮੂੰਡ ਖੁਹਾਉਣ ਵਾਲੇ ਭੂਤਨੇ ਹਨ। ਮੱਤ ਦੀ ਗੱਲਬਾਤ ਉਹਨਾਂ ਨੂੰ ਚੰਗੀ ਨਹੀਂ ਲੱਗਦੀ।
O Nanak, the shaven-headed ones are devils. They are not pleased to hear these words.
ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥
(ਪਾਣੀ ਦੀਆਂ ਹੋਰ ਬਰਕਤਾਂ ਤੱਕੋ) ਮੀਂਹ ਪਿਆਂ (ਸਭ ਜੀਵਾਂ ਦੇ ਅੰਦਰ) ਖ਼ੁਸ਼ੀ ਪੈਦਾ ਹੁੰਦੀ ਹੈ । ਜੀਵਾਂ ਦੀ ਜੀਵਨ ਜੁਗਤਿ ਹੀ (ਪਾਣੀ ਵਿਚ) ਟਿਕੀ ਹੋਈ ਹੈ ।
When it rains, there is happiness. Water is the key to all life.
ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥
ਮੀਂਹ ਪਿਆਂ ਅੰਨ ਪੈਦਾ ਹੁੰਦਾ ਹੈ, ਕਮਾਦ ਉੱਗਦਾ ਹੈ, ਕਪਾਹ ਹੁੰਦੀ ਹੈ, ਜੋ ਸਭਨਾਂ ਦਾ ਪੜਦਾ ਬਣਦੀ ਹੈ ।
When it rains, the corn grows, and the sugar cane, and the cotton, which provides clothing for all.
ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥
ਮੀਂਹ ਪਿਆਂ (ਉੱਗਿਆ) ਘਾਹ ਗਾਈਆਂ ਚੁਗਦੀਆਂ ਹਨ (ਤੇ ਦੁੱਧ ਦੇਂਦੀਆਂ ਹਨ, ਉਸ ਦੁੱਧ ਤੋਂ ਬਣਿਆ) ਦਹੀਂ ਘਰ ਦੀ ਜ਼ਨਾਨੀ ਰਿੜਕਦੀ ਹੈ (ਤੇ ਘਿਉ ਬਣਾਂਦੀ ਹੈ),
When it rains, the cows always have grass to graze upon, and housewives can churn the milk into butter.
ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥
ਉਸ ਘਿਉ ਨਾਲ ਹੀ ਸਦਾ ਹੋਮ-ਜੱਗ ਪੂਜਾ ਆਦਿਕ ਹੁੰਦੇ ਹਨ, ਇਹ ਘਿਉ ਪਿਆਂ ਹੀ ਹਰੇਕ ਕਾਰਜ ਸੋਭਦਾ ਹੈ ।
With that ghee, sacred feasts and worship services are performed; all these efforts are blessed.
ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥
(ਇਕ ਹੋਰ ਇਸ਼ਨਾਨ ਭੀ ਹੈ) ਸਤਿਗੁਰੂ (ਮਾਨੋ) ਸਮੁੰਦਰ ਹੈ ਉਸ ਦੀ ਸਿੱਖਿਆ (ਮਾਨੋ) ਸਾਰੀਆਂ ਨਦੀਆਂ ਹਨ, (ਇਸ ਗੁਰ-ਸਿੱਖਿਆ) ਵਿਚ ਨ੍ਹਾਉਣ ਨਾਲ (ਭਾਵ, ਸੁਰਤਿ ਜੋੜਨ ਨਾਲ) ਵਡਿਆਈ ਮਿਲਦੀ ਹੈ ।
The Guru is the ocean, and all His Teachings are the river. Bathing within it, glorious greatness is obtained.
ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥
ਹੇ ਨਾਨਕ ! ਜੇ ਇਹ ਸਿਰ-ਖੱੁਥੇ (ਇਸ ‘ਨਾਮ’-ਜਲ ਵਿਚ) ਇਸ਼ਨਾਨ ਨਹੀਂ ਕਰਦੇ, ਤਾਂ ਨਿਰੀ ਮੁਕਾਲਖ ਹੀ ਖੱਟਦੇ ਹਨ ।੧।
O Nanak, if the shaven-headed ones do not bathe, then seven handfuls of ashes are upon their heads. ||1||