ਸਲੋਕ ਮਹਲਾ ੧ ॥
Shalok, First Mehl:
ਘਰਿ ਨਾਰਾਇਣੁ ਸਭਾ ਨਾਲਿ ॥
(ਬ੍ਰਾਹਮਣ ਆਪਣੇ) ਘਰ ਵਿਚ ਬਹੁਤ ਸਾਰੀਆਂ ਮੂਰਤੀਆਂ ਸਮੇਤ ਠਾਕਰਾਂ ਦੀ ਮੂਰਤੀ ਅਸਥਾਪਨ ਕਰਦਾ ਹੈ,
In your home, is the Lord God, along with all your other gods.
ਪੂਜ ਕਰੇ ਰਖੈ ਨਾਵਾਲਿ ॥
ਉਸ ਦੀ ਪੂਜਾ ਕਰਦਾ ਹੈ, ਉਸ ਨੂੰ ਇਸ਼ਨਾਨ ਕਰਾਂਦਾ ਹੈ;
You wash your stone gods and worship them.
ਕੁੰਗੂ ਚੰਨਣੁ ਫੁਲ ਚੜਾਏ ॥
ਕੇਸਰ ਚੰਦਨ ਤੇ ਫੁੱਲ (ਉਸ ਮੂਰਤੀ ਦੇ ਅੱਗੇ) ਭੇਟ ਧਰਦਾ ਹੈ,
You offer saffron, sandalwood and flowers.
ਪੈਰੀ ਪੈ ਪੈ ਬਹੁਤੁ ਮਨਾਏ ॥
ਉਸ ਦੇ ਪੈਰਾਂ ਉਤੇ ਸਿਰ ਰੱਖ ਰੱਖ ਕੇ ਉਸ ਨੂੰ ਪ੍ਰਸੰਨ ਕਰਨ ਦਾ ਜਤਨ ਕਰਦਾ ਹੈ;
Falling at their feet, you try so hard to appease them.
ਮਾਣੂਆ ਮੰਗਿ ਮੰਗਿ ਪੈਨ੍ਹੈ ਖਾਇ ॥
(ਪਰ ਰੋਟੀ ਕੱਪੜਾ ਹੋਰ) ਮਨੁੱਖਾਂ ਤੋਂ ਮੰਗ ਮੰਗ ਕੇ ਖਾਂਦਾ ਤੇ ਪਹਿਨਦਾ ਹੈ ।
Begging, begging from other people, you get things to wear and eat.
ਅੰਧੀ ਕੰਮੀ ਅੰਧ ਸਜਾਇ ॥
ਅਗਿਆਨਤਾ ਵਾਲੇ ਕੰਮ ਕੀਤਿਆਂ (ਇਹੀ) ਸਜ਼ਾ ਮਿਲਦੀ ਹੈ ਕਿ ਹੋਰ ਅਗਿਆਨਤਾ ਵਧਦੀ ਜਾਏ,
For your blind deeds, you will be blindly punished.
ਭੁਖਿਆ ਦੇਇ ਨ ਮਰਦਿਆ ਰਖੈ ॥
(ਮੂਰਖ ਇਹ ਨਹੀਂ ਜਾਣਦਾ ਕਿ ਇਹ ਮੂਰਤੀ) ਨਾਹ ਭੁੱਖੇ ਨੂੰ ਕੁਝ ਦੇ ਸਕਦੀ ਹੈ ਨਾਹ (ਭੁੱਖ-ਮਰਦੇ ਨੂੰ) ਮਰਨੋਂ ਬਚਾ ਸਕਦੀ ਹੈ ।
Your idol does not feed the hungry, or save the dying.
ਅੰਧਾ ਝਗੜਾ ਅੰਧੀ ਸਥੈ ॥੧॥
(ਫਿਰ ਭੀ ਮੂਰਤੀ-ਪੂਜਕ) ਅਗਿਆਨੀਆਂ ਦੀ ਸਭਾ ਵਿਚ ਅਗਿਆਨਤਾ ਵਾਲਾ ਇਹ ਲੰਮਾ ਗੇੜ ਤੁਰਿਆ ਹੀ ਜਾਂਦਾ ਹੈ (ਭਾਵ, ਫਿਰ ਭੀ ਲੋਕ ਅੱਖਾਂ ਮੀਟ ਕੇ ਪ੍ਰਭੂ ਨੂੰ ਛੱਡ ਕੇ ਮੂਰਤੀ-ਪੂਜਾ ਕਰਦੇ ਹੀ ਜਾ ਰਹੇ ਹਨ) ।੧।
The blind assembly argues in blindness. ||1||