ਸਲੋਕ ਮਃ ੧ ॥
Shalok, First Mehl:
ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥
ਜੇ ਕੋਈ ਮਨੁੱਖ ਸਿਰ-ਪਰਨੇ ਹੋ ਕੇ ਸਾਰੀਆਂ ਧਰਤੀਆਂ ਤੇ ਧਰਤੀ ਦੇ ਸਾਰੇ ਹਿੱਸਿਆਂ ਤੇ ਫਿਰੇ; ਜੇ ਇਕ ਪੈਰ ਦੇ ਭਾਰ ਖਲੋ ਕੇ ਧਿਆਨ ਧਰੇ;
The mortal walks on his head through the worlds and realms; he meditates, balaced on one foot.
ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥
ਜੇ ਪ੍ਰਾਣ ਰੋਕ ਕੇ ਮਨ ਵਿਚ ਜਪ ਕਰੇ; ਜੇ ਆਪਣਾ ਸਿਰ ਧੌਣ ਦੇ ਹੇਠ ਰੱੱਖੇ (ਭਾਵ, ਜੇ ਸ਼ੀਰਸ਼-ਆਸਣ ਕਰ ਕੇ ਸਿਰ-ਭਾਰ ਖੜਾ ਰਹੇ)
Controlling the wind of the breath, he meditates within his mind, tucking his chin down into his chest.
ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥
(ਤਾਂ ਭੀ ਇਹਨਾਂ ਵਿਚੋਂ) ਕਿਸ ਸਾਧਨ ਉਤੇ ਉਹ ਟੇਕ ਰੱਖਦਾ ਹੈ? ਕਿਸ ਉੱਦਮ ਨੂੰ ਉਹ ਆਪਣਾ ਤਾਣ ਬਣਾਂਦਾ ਹੈ? (ਭਾਵ, ਇਹ ਹਰੇਕ ਟੇਕ ਤੁੱਛ ਹੈ, ਇਹਨਾਂ ਦਾ ਆਸਰਾ ਕਮਜ਼ੋਰ ਹੈ) ।
What does he lean on? Where does he get his power?
ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥
ਹੇ ਨਾਨਕ! ਇਹ ਗੱਲ ਕਹੀ ਨਹੀਂ ਜਾ ਸਕਦੀ ਕਿ ਕਰਤਾਰ ਕਿਸ ਨੂੰ ਮਾਣ ਬਖ਼ਸ਼ਦਾ ਹੈ ।
What can be said, O Nanak? Who is blessed by the Creator?
ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥
(ਪ੍ਰਭੂ ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਤੋਰਦਾ ਹੈ, ਪਰ ਮੂਰਖ ਆਪਣੇ ਆਪ ਨੂੰ (ਵੱਡਾ) ਸਮਝਣ ਲੱਗ ਪੈਂਦਾ ਹੈ ।੧।
God keeps all under His Command, but the fool shows off himself. ||1||