ਮਃ ੧ ॥
First Mehl:
ਅਖੀਂ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥
ਜੇ ਮੈਂ ਅੱਖਾਂ ਦੇ ਭਾਰ ਹੋ ਕੇ ਫਿਰਾਂ ਤੇ ਸਾਰਾ ਜਗਤ (ਫਿਰ ਕੇ) ਵੇਖ ਲਵਾਂ;
If I were to walk around with my eyes wide open, gazing at all the created forms;
ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥
ਜੇ ਮੈਂ ਗਿਆਨਵਾਨ ਪੰਡਿਤਾਂ ਨੂੰ ਵੇਦਾਂ ਦੇ ਡੂੰਘੇ ਭੇਤ ਪੁੱਛ ਲਵਾਂ;
I could ask the spiritual teachers and religious scholars, and those who contemplate the Vedas;
ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥
ਜੇ ਮੈਂ ਦੇਵਤਿਆਂ ਨੂੰ ਜਾ ਪੁੱਛਾਂ, ਉਹਨਾਂ ਮਨੁੱਖਾਂ ਨੂੰ ਜਾ ਕੇ ਪੁੱਛਾਂ ਜੋ ਬੜੇ ਬੜੇ ਸੂਰਮੇ ਬਣਦੇ ਹਨ;
I could ask the gods, mortal men, warriors and divine incarnations;
ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥
ਜੇ ਸਮਾਧੀ ਲਾਣ ਵਾਲੇ ਪੁੱਗੇ ਹੋਏ ਜੋਗੀਆਂ ਦੀਆਂ ਸਾਰੀਆਂ ਮੱਤਾਂ ਜਾ ਸੁਣਾਂ ਕਿ ਪ੍ਰਭੂ ਦਾ ਦਰਬਾਰ ਮੈਂ ਕਿਵੇਂ ਜਾ ਕੇ ਵੇਖਾਂ
I could consult all the Siddhas in Samaadhi, and go to see the Lord's Court.
ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥
ਇਹਨਾਂ ਸਾਰੇ ਉੱਦਮਾਂ ਦੇ) ਸਾਹਮਣੇ (ਇੱਕੋ ਹੀ ਸੁਚੱਜੀ ਮਤਿ ਹੈ ਕਿ) ਸਦਾ ਕਾਇਮ ਰਹਿਣ ਵਾਲਾ ਪ੍ਰਭੂ, ਜੋ ਨਿਰਭਉ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਸਾਰੇ ਜਗਤ ਦਾ ਮੂਲ ਹੈ, ਸਿਮਰਨ ਦੀ ਰਾਹੀਂ ਹੀ ਮਿਲਦਾ ਹੈ;
Hereafter, Truth is the Name of all; the Fearless Lord has no fear at all.
ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥
(ਸਿਮਰਨ ਤੋਂ ਬਿਨਾ) ਹੋਰ ਸਾਰੀਆਂ ਮੱਤਾਂ ਕੱਚੀਆਂ ਹਨ, ਹੋਰ ਸਾਰੇ ਉੱਦਮ ਕੱਚੇ-ਪਿੱਲੇ ਹਨ (ਸਿਮਰਨ ਤੋਂ ਖੁੰਝੇ ਹੋਏ) ਅੰਨ੍ਹਿਆਂ ਦੇ ਅੰਨ੍ਹੇ ਟਟੌਲੇ ਹੀ ਹਨ ।
False are other intellectualisms, false and shallow; blind are the contemplations of the blind.
ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥
ਹੇ ਨਾਨਕ! ਇਹ ਸਿਮਰਨ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ, ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਹੀ ਪਾਰ ਲੰਘਾਂਦਾ ਹੈ ।੨।
O Nanak, by the karma of good actions, the mortal comes to meditate on the Lord; by His Grace, we are carried across. ||2||