ਪਉੜੀ ॥
Pauree:
ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਭੈੜੀ ਮਤਿ ਦੂਰ ਹੋ ਜਾਂਦੀ ਹੈ ਤੇ (ਚੰਗੀ) ਮਤਿ ਚਮਕ ਪੈਂਦੀ ਹੈ;
With faith in the Name, evil-mindedness is eradicated, and the intellect is enlightened.
ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥
ਹਉਮੈ ਦੂਰ ਹੋ ਜਾਂਦੀ ਹੈ, ਸਾਰੇ ਹੀ (ਮਨ ਦੇ) ਰੋਗ ਨਾਸ ਹੋ ਜਾਂਦੇ ਹਨ;
With faith in the Name, egotism is eradicated, and all sickness is cured.
ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥
ਜੇ ਨਾਮ ਵਿਚ ਮਨ ਗਿੱਝ ਜਾਏ ਤਾਂ (ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋ ਜਾਂਦਾ ਹੈ ਤੇ ਅਡੋਲ ਅਵਸਥਾ ਵਿਚ ਅੱਪੜ ਕੇ ਸੁਖ ਪ੍ਰਾਪਤ ਹੁੰਦਾ ਹੈ;
Believing in the Name, The Name wells up, and intuitive peace and poise are obtained.
ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥
ਮਨ ਵਿਚ ਠੰਢ ਵਰਤ ਜਾਂਦੀ ਹੈ, ਪ੍ਰਭੂ ਮਨ ਵਿਚ ਆ ਵੱਸਦਾ ਹੈ ।
Believing in the Name, tranquility and peace well up, and the Lord is enshrined in the mind.
ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥
ਹੇ ਨਾਨਕ! (ਪ੍ਰਭੂ ਦਾ) ਨਾਮ (ਮਾਨੋ) ਇਕ ਕੀਮਤੀ ਮੋਤੀ ਹੈ, ਪਰ ਹਰਿ-ਨਾਮ ਸਿਮਰਦਾ ਉਹ ਮਨੁੱਖ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ ।੧੧।
O Nanak, the Name is a jewel; the Gurmukh meditates on the Lord. ||11||