ਮਃ ੨ ॥
Second Mehl:
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥
ਅੱਗ ਨੂੰ ਪਾਲਾ ਕੀਹ ਕਰ ਸਕਦਾ ਹੈ ? (ਭਾਵ, ਪਾਲਾ ਅੱਗ ਦਾ ਕੋਈ ਵਿਗਾੜ ਨਹੀਂ ਕਰ ਸਕਦਾ,) ਰਾਤ ਸੂਰਜ ਦਾ ਕੋਈ ਵਿਗਾੜ ਨਹੀਂ ਕਰ ਸਕਦੀ,
What can the cold do to the fire? How can the night affect the sun?
ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥
ਹਨੇਰਾ ਚੰਦ੍ਰਮਾ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ, (ਕੋਈ ਉੱਚੀ ਨੀਵੀਂ) ਜਾਤਿ ਹਵਾ ਤੇ ਪਾਣੀ ਨੂੰ ਵਿਗਾੜ ਨਹੀਂ ਸਕਦੀ (ਭਾਵ, ਕੋਈ ਨੀਵੀਂ ਜਾਤਿ ਇਹਨਾਂ ਤੱਤਾਂ ਨੂੰ ਭਿੱਟ ਨਹੀਂ ਸਕਦੀ) ।
What can the darkness do to the moon? What can social status do to air and water?
ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥
ਜਿਸ ਧਰਤੀ ਵਿਚ ਹਰੇਕ ਚੀਜ਼ ਪੈਦਾ ਹੁੰਦੀ ਹੈ, ਇਹ ਚੀਜ਼ਾਂ ਇਸ ਧਰਤੀ ਦਾ ਕੋਈ ਵਿਗਾੜ ਨਹੀਂ ਕਰ ਸਕਦੀਆਂ (ਇਹ ਤਾਂ ਪੈਦਾ ਹੀ ਧਰਤੀ ਵਿਚੋਂ ਹੋਈਆਂ ਹਨ ।)
What are personal possessions to the earth, from which all things are produced?
ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
(ਇਸੇ ਤਰ੍ਹਾਂ) ਹੇ ਨਾਨਕ ! ਉਹੀ ਇੱਜ਼ਤ (ਅਸਲੀ) ਸਮਝੋ (ਭਾਵ, ਸਿਰਫ ਉਸੇ ਇੱਜ਼ਤ ਨੂੰ ਕੋਈ ਵਿਗਾੜ ਨਹੀਂ ਸਕਦਾ) ਜੋ ਇੱਜ਼ਤ ਪ੍ਰਭੂ ਵੱਲੋਂ ਮਿਲੀ ਹੈ (ਪ੍ਰਭੂ-ਦਰ ਤੋਂ ਜੋ ਆਦਰ ਮਿਲੇ ਉਸ ਨੂੰ ਕੋਈ ਜੀਵ ਵਿਗਾੜ ਨਹੀਂ ਸਕਦਾ, ਇਸ ਦਰਗਾਹੀ ਆਦਰ ਲਈ ਉੱਦਮ ਕਰੋ) ।੨।
O Nanak, he alone is known as honorable, whose honor the Lord preserves. ||2||