ਸਲੋਕ ਮਃ ੧ ॥
Shalok, First Mehl:
ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥
ਹੇ ਪ੍ਰਭੂ! ਜੇ ਕੋਈ ਹੋਰ ਤੇਰੇ ਬਰਾਬਰ ਦਾ ਹੋਵੇ ਤਾਂ ਹੀ ਉਸ ਦੇ ਸਾਹਮਣੇ ਮੈਂ ਤੇਰਾ ਜ਼ਿਕਰ ਕਰਾਂ ਪਰ ਤੇਰੇ ਵਰਗਾ ਹੋਰ ਕੋਈ ਨਹੀਂ ਹੈ,
If there were any other equal to You, O Lord, I would speak to them of You.
ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥
ਸੋ ਤੇਰੀ ਸਿਫ਼ਤਿ-ਸਾਲਾਹ ਮੈਂ ਤੇਰੇ ਅੱਗੇ ਹੀ ਕਰ ਸਕਦਾ ਹਾਂ (ਤੇਰੇ ਵਰਗਾ ਮੈਂ ਤੈਨੂੰ ਹੀ ਆਖ ਸਕਦਾ ਹਾਂ, ਤੇ ਜਿਉਂ ਜਿਉਂ ਮੈਂ ਤੇਰੀ ਸਿਫ਼ਤਿ ਕਰਦਾ ਹਾਂ) ਤੇਰਾ ਨਾਮ ਮੈਨੂੰ (ਆਤਮਕ ਜੀਵਨ ਵਲੋਂ) ਅੰਨ੍ਹੇ ਨੂੰ ਅੱਖਾਂ ਲਈ ਚਾਨਣ ਦੇਂਦਾ ਹੈ ।
You, I praise You; I am blind, but through the Name, I am all-seeing.
ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥
ਲਿਖ ਕੇ ਜਾਂ ਬੋਲ ਕੇ ਜੋ ਕੁਝ ਮੈਂ ਤੇਰੀ ਸਿਫ਼ਤਿ ਵਿਚ ਆਖਿਆ ਹੈ ਉਹ ਸਭ ਤੇਰੇ ਪਿਆਰ ਦੀ ਖਿੱਚ ਵਿਚ ਹੀ ਆਖਿਆ ਹੈ;
Whatever is spoken, is the Word of the Shabad. Chanting it with love, we are embellished.
ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥
ਨਹੀਂ ਤਾਂ ਸਭ ਤੋਂ ਵੱਡੀ ਗੱਲ ਆਖਣੀ ਨਾਨਕ ਨੂੰ ਇਹੋ ਫਬਦੀ ਹੈ ਕਿ (ਜੋ ਕੁਝ ਹੈ) ਸਭ ਤੇਰੀ ਹੀ ਵਡਿਆਈ ਹੈ ।੧।
Nanak, this is the greatest thing to say: all glorious greatness is Yours. ||1||