ਮਃ ੧ ॥
First Mehl:
ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥
ਜਦੋਂ ਜੀਵ ਹੋਂਦ ਵਿਚ ਨਹੀਂ ਸੀ ਆਇਆ ਤਦੋਂ ਇਹ ਕੇਹੜੀ ਕਮਾਈ ਕਰ ਸਕਦਾ ਸੀ, ਤੇ ਜਦੋਂ ਜੰਮ ਪਏ ਤਾਂ ਭੀ ਕੇਹੜੀ ਕਿਰਤ ਕੀਤੀ? (ਭਾਵ, ਜੀਵ ਦੇ ਕੁਝ ਵੱਸ ਨਹੀਂ);
When there was nothing, what happened? What happens when one is born?
ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥
ਜਿਸਨੇ ਪੈਦਾ ਕੀਤਾ ਹੈ ਉਹ ਆਪ ਹੀ ਸਾਰੇ ਸਬੱਬ ਬਣਾਂਦਾ ਹੈ ਤੇ ਸਦਾ ਜੀਵਾਂ ਦੀ ਸੰਭਾਲ ਕਰਦਾ ਹੈ;
The Creator, the Doer, does all; He watches over all, again and again
ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥
ਭਾਵੇਂ ਚੁੱਪ ਕਰ ਰਹੀਏ ਤੇ ਭਾਵੇਂ ਮੰਗੀਏ, ਦਾਤਾਂ ਦੇਣ ਵਾਲਾ ਕਰਤਾਰ ਆਪ ਹੀ ਦਾਤਾਂ ਦੇਂਦਾ ਹੈ ।
. Whether we keep silent or beg out loud, the Great Giver blesses us with His gifts.
ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥
ਜਦੋਂ ਜੀਵ ਸਾਰਾ ਜਗਤ ਫਿਰ ਕੇ (ਇਹ ਗੱਲ) ਵੇਖ ਲੈਂਦੇ ਹਨ (ਤਾਂ ਆਖਦੇ ਹਨ ਕਿ) ਇਕ ਪਰਮਾਤਮਾ ਦਾਤਾ ਹੈ ਤੇ ਸਾਰੇ ਜੀਵ ਉਸ ਦੇ ਮੰਗਤੇ ਹਨ ।
The One Lord is the Giver; we are all beggars. I have seen this throughout the Universe.
ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥
ਹੇ ਨਾਨਕ! ਇਸ ਤਰ੍ਹਾਂ ਸਮਝ ਪੈਂਦੀ ਹੈ ਕਿ ਦਾਤਾਂ ਦੇਣ ਵਾਲਾ ਪ੍ਰਭੂ (ਸਦਾ ਹੀ) ਜੀਉਂਦਾ ਰਹਿੰਦਾ ਹੈ ।੨।
Nanak knows this: the Great Giver lives forever. ||2||