ਮਃ ੧ ॥
First Mehl:
ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥
(ਰੱਬ ਤੋਂ ਵਿੱਛੁੜ ਕੇ) ਮਨੁੱਖ ਜ਼ਾਲਮ ਹੋ ਰਹੇ ਹਨ ਤੇ ਤੀਵੀਆਂ ਇਸ ਜ਼ੁਲਮ ਲਈ ਸਲਾਹਕਾਰ ਬਣ ਰਹੀਆਂ ਹਨ;
Women have become advisors, and men have become hunters.
ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥
ਮਿੱਠਾ ਸੁਭਾਉ, ਜੁਗਤਿ ਵਿਚ ਰਹਿਣਾ, ਦਿਲ ਦੀ ਸਫ਼ਾਈ—ਇਹ ਸਭ ਗੱਲਾਂ ਦੂਰ ਹੋ ਗਈਆਂ ਹਨ ਤੇ ਵੱਢੀ ਆਦਿਕ ਹਰਾਮ ਮਾਲ ਇਹਨਾਂ ਲੋਕਾਂ ਦਾ ਮਨ-ਭਾਉਂਦਾ ਖਾਣਾ ਹੋ ਗਿਆ ਹੈ;
Humility, self-control and purity have run away; people eat the uneatable, forbidden food.
ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥
ਸ਼ਰਮ-ਹਯਾ ਕਿਤੇ ਆਪਣੇ ਵਤਨ ਚਲੀ ਗਈ ਹੈ (ਭਾਵ, ਇਹਨਾਂ ਮਨੁੱਖਾਂ ਤੋਂ ਕਿਤੇ ਦੂਰ ਦੁਰੇਡੇ ਹੋ ਗਈ ਹੈ) ਅਣਖ ਭੀ ਸ਼ਰਮ-ਹਯਾ ਦੇ ਨਾਲ ਹੀ ਚਲੀ ਗਈ ਹੈ ।
Modesty has left her home, and honor has gone away with her.
ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥
ਹੇ ਨਾਨਕ! (ਜੇ ‘ਸੀਲ ਸੰਜਮ ਸੁਚ’ ਆਦਿਕ ਗੁਣ ਲੱਭਣੇ ਹਨ, ਤਾਂ ਉਹਨਾਂ ਦਾ ਸੋਮਾ) ਸਿਰਫ਼ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਹੈ, (ਇਹਨਾਂ ਗੁਣਾਂ ਲਈ) ਕੋਈ ਹੋਰ ਥਾਂ ਨਾਹ ਲੱਭੋ (ਭਾਵ, ਪ੍ਰਭੂ ਤੋਂ ਬਿਨਾ ਕਿਸੇ ਹੋਰ ਥਾਂ ਇਹ ਗੁਣ ਨਹੀਂ ਮਿਲ ਸਕਦੇ) ।੨।
O Nanak, there is only One True Lord; do not bother to search for any other as true. ||2||