ਪਉੜੀ ॥
Pauree:
ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥
ਹੇ ਸੱਚੇ (ਪ੍ਰਭੂ) ! ਮੈਂ ਤੈਨੂੰ ਸਦਾ ‘ਸੁਬਹਾਨੁ’ (ਆਖ ਆਖ ਕੇ) ਵਡਿਆਉਂਦਾ ਹਾਂ;
It is of You, O my True and Wondrous Lord, that I sing forever.
ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥
ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹਾਕਮ ਹੈਂ, ਹੋਰ ਸਾਰੇ ਜੀਵ ਜੰਮਦੇ ਮਰਦੇ ਰਹਿੰਦੇ ਹਨ ।
Yours is the True Court. All others are subject to coming and going.
ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥
(ਹੇ ਪ੍ਰਭੂ !) ਜੋ ਬੰਦੇ ਤੇਰਾ ਸੱਚਾ ਨਾਮ-ਰੂਪ ਦਾਨ ਤੈਥੋਂ ਮੰਗਦੇ ਹਨ ਉਹ ਤੇਰੇ ਵਰਗੇ ਹੋ ਜਾਂਦੇ ਹਨ;
Those who ask for the gift of the True Name are like You.
ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥
ਤੇਰਾ ਅੱਟਲ ਹੁਕਮ (ਗੁਰ-) ਸ਼ਬਦ ਦੀ ਬਰਕਤਿ ਨਾਲ (ਉਹਨਾਂ ਨੂੰ) ਮਿੱਠਾ ਲੱਗਦਾ ਹੈ;
Your Command is True; we are adorned with the Word of Your Shabad.
ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥
ਤੇਰਾ ਹੁਕਮ ਮੰਨਣ ਨਾਲ ਅਸਲੀਅਤ ਦੀ ਸਮਝ ਤੇ ਉੱਚੀ ਟਿਕੀ ਸੁਰਤਿ ਤੇਰੇ ਪਾਸੋਂ ਉਹਨਾਂ ਨੂੰ ਹਾਸਲ ਹੁੰਦੀ ਹੈ ।
Through faith and trust, we receive spiritual wisdom and meditation from You.
ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥
ਤੇਰੀ ਮਿਹਰ ਨਾਲ (ਉਹਨਾਂ ਦੇ ਮੱਥੇ ਤੇ ਇਹ ਸੋਹਣਾ) ਲੇਖ ਲਿਖਿਆ ਜਾਂਦਾ ਹੈ ਜੋ ਕਿਸੇ ਦਾ ਮਿਟਾਇਆ ਮਿਟਦਾ ਨਹੀਂ ।
By Your Grace, the banner of honor is obtained. It cannot be taken away or lost.
ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥
ਹੇ ਪ੍ਰਭੂ ! ਤੂੰ ਸਦਾ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਤੂੰ ਨਿੱਤ ਬਖ਼ਸ਼ਸ਼ਾਂ ਕਰਦਾ ਹੈਂ ਤੇ ਵਧੀਕ ਵਧੀਕ ਬਖ਼ਸ਼ਸ਼ਾਂ ਕਰੀ ਜਾਂਦਾ ਹੈਂ ।
You are the True Giver; You give continually. Your Gifts continue to increase.
ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥
ਨਾਨਕ (ਤੇਰੇ ਦਰ ਤੋਂ) ਉਹੀ ਦਾਨ ਮੰਗਦਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ (ਭਾਵ, ਤੇਰੀ ਰਜ਼ਾ ਵਿਚ ਰਾਜ਼ੀ ਰਹਿਣ ਦਾ ਦਾਨ ਮੰਗਦਾ ਹੈ) ।੨੬।
Nanak begs for that gift which is pleasing to You. ||26||