ਪਉੜੀ ॥
Pauree:
ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਫ਼ਾਈ ਨਹੀਂ, ਧੋਖਾ ਹੈ, ਪਰ ਸਰੀਰ ਨੂੰ ਬਾਹਰੋਂ ਧੋ ਕੇ ਰੱਖਦੇ ਹਨ,
Those whose hearts are filled with the filth of deception, may wash themselves on the outside.
ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥
ਉਹ (ਆਪਣੇ ਹਰੇਕ ਕਾਰ-ਵਿਹਾਰ ਵਿਚ) ਝੂਠ ਤੇ ਧੋਖਾ ਹੀ ਵਰਤਦੇ ਹਨ, ਪਰ ਝੂਠ ਉੱਘੜ ਆਉਂਦਾ ਹੈ,
They practice falsehood and deception, and their falsehood is revealed.
ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥
(ਕਿਉਂਕਿ) ਮਨ ਦੇ ਅੰਦਰ ਜੋ ਕੁਝ ਹੁੰਦਾ ਹੈ ਉਹ ਜ਼ਾਹਰ ਹੋ ਜਾਂਦਾ ਹੈ, ਲੁਕਾਇਆਂ ਲੁਕ ਨਹੀਂ ਸਕਦਾ ।
That which is within them, comes out; it cannot be concealed by concealment.
ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥
ਝੂਠ ਲਾਲਚ ਵਿਚ ਲੱਗਣ ਨਾਲ (ਸਿੱਟਾ ਇਹ ਨਿਕਲਦਾ ਹੈ ਕਿ ਮਨੁੱਖ) ਮੁੜ ਮੁੜ ਜੂਨਾਂ ਵਿਚ ਜਾ ਪੈਂਦਾ ਹੈ ।
Attached to falsehood and greed, the mortal is consigned to reincarnation over and over again.
ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥
ਹੇ ਨਾਨਕ! ਜੋ ਕੁਝ (ਮਨੁੱਖ ਆਪਣੇ ਕਰਮਾਂ ਦਾ) ਬੀ ਬੀਜਦਾ ਹੈ ਉਹੀ (ਫਲ) ਖਾਂਦਾ ਹੈ, ਕਰਤਾਰ ਨੇ (ਇਹ ਰਜ਼ਾ ਜੀਵਾਂ ਦੇ ਮੱਥੇ ਉਤੇ) ਲਿਖ ਕੇ ਰੱਖ ਦਿੱਤੀ ਹੈ ।੧੫।
O Nanak, whatever the mortal plants, he must eat. The Creator Lord has written our destiny. ||15||