ਸਲੋਕ ਮਃ ੨ ॥
Shalok, Second Mehl:
ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥
(ਜੋ) ਤਾਲੀਮ ਵੇਦਾਂ ਨੇ ਲਿਆਂਦੀ (ਭਾਵ, ਦਿੱਤੀ), (ਉਸ ਵਿਚ ਇਹ) ਵਿਚਾਰ ਹੈ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹੈ,
The Vedas bring forth stories and legends, and thoughts of vice and virtue.
ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥
(ਉਸ ਨੇ ਇਹ ਦੱਸਿਆ ਹੈ ਕਿ ਹੱਥੋਂ) ਦੇ ਕੇ ਹੀ (ਮੁੜ) ਲਈਦਾ ਹੈ ਤੇ ਜੋ ਕੁਝ ਕਿਸੇ ਤੋਂ ਲੈਂਦੇ ਹਾਂ ਉਹ (ਅਗਲੇ ਜਨਮ ਵਿਚ) ਮੋੜੀਦਾ ਹੈ, (ਆਪਣੇ ਕੀਤੇ ਕਰਮਾਂ ਅਨੁਸਾਰ) ਨਰਕ ਵਿਚ ਜਾਂ ਸੁਰਗ ਵਿਚ ਅੱਪੜੀਦਾ ਹੈ,
What is given, they receive, and what is received, they give. They are reincarnated in heaven and hell.
ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥
(ਇਸ ਤਾਲੀਮ ਅਨੁਸਾਰ) ਦੁਨੀਆ ਉੱਚੀਆਂ ਨੀਵੀਆਂ ਜਾਤਾਂ ਤੇ ਕਿਸਮਾਂ ਦੇ ਵਹਿਮਾਂ ਵਿਚ ਖ਼ੁਆਰ ਹੰੁਦੀ ਹੈ ।
High and low, social class and status - the world wanders lost in superstition.
ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥
(ਪਰ ਜੋ) ਬਾਣੀ ਗੁਰੂ ਨੇ ਉਚਾਰੀ ਹੈ, ਉਹ ਬਾਣੀ ਨਾਮ-ਅੰਮ੍ਰਿਤ ਨਾਲ ਭਰੀ ਹੋਈ ਹੈ, ਤੇ ਪ੍ਰਭੂ ਦੇ ਗੁਣ ਬਿਆਨ ਕਰਦੀ ਹੈ, ਇਹ ਬਾਣੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਕੀਤਿਆਂ ਤੇ ਪ੍ਰਭੂ ਵਿਚ ਸੁੁਰਤਿ ਜੋੜਿਆਂ ਪਰਗਟ ਹੋਈ ਹੈ
The Ambrosial Word of Gurbani proclaims the essence of reality. Spiritual wisdom and meditation are contained within it.
ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥
ਬਾਣੀ ਗੁਰੂ ਨੇ ਉਚਾਰੀ ਹੈ, (ਜਿਸ ਦੇ ਡੂੰਘੇ ਭੇਤ ਨੂੰ) ਗੁਰੂ ਨੇ ਸਮਝਿਆ ਹੈ ਤੇ (ਜਿਸ ਨੂੰ) ਸੁਰਤਿਆਂ ਨੇ ਜਪਿਆ ਹੈ
The Gurmukhs chant it, and the Gurmukhs realize it. Intuitively aware, they meditate on it.
ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥
ਇਹ ਬਾਣੀ ਦੱਸਦੀ ਹੈ ਕਿ) ਪਰਮਾਤਮਾ ਆਪਣਾ ਹੁਕਮ (-ਰੂਪ ਸੱਤਿਆ) ਸਾਜ ਕੇ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਹੀ ਰੱਖਿਆ ਹੈ ਤੇ ਹੁਕਮ ਵਿਚ ਹੀ ਸੰਭਾਲ ਕਰਦਾ ਹੈ ।
By the Hukam of His Command, He formed the Universe, and in His Hukam, He keeps it. By His Hukam, He keeps it under His Gaze.
ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥
ਹੇ ਨਾਨਕ! (ਇਸ ਬਾਣੀ ਦੀ ਬਰਕਤਿ ਨਾਲ) ਪਹਿਲਾਂ (ਜੀਵ ਦੀ) ਹਉਮੈ ਦੂਰ ਹੁੰਦੀ ਹੈ ਤਾਂ ਜੀਵ ਪ੍ਰਭੂ ਦੀ ਹਜ਼ੂਰੀ ਵਿਚ ਪ੍ਰਵਾਨ ਹੁੰਦਾ ਹੈ ।੧।
O Nanak, if the mortal shatters his ego before he departs, as it is pre-ordained, then he is approved. ||1||