ਮਃ ੧ ॥
First Mehl:
ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥
ਵੇਦ ਦੀ ਤਾਲੀਮ ਇਹ ਹੈ ਕਿ (ਜੀਵ ਦਾ ਕੀਤਾ ਹੋਇਆ) ਪੁੰਨ-ਕਰਮ (ਉਸ ਦੇ ਵਾਸਤੇ) ਸੁਰਗ (ਮਿਲਣ) ਦਾ ਸਬੱਬ (ਬਣਦਾ) ਹੈ ਤੇ ਪਾਪ (ਜੀਵ ਲਈ) ਨਰਕ (ਵਿਚ ਪੈਣ) ਦਾ ਕਾਰਨ ਹੋ ਜਾਂਦਾ ਹੈ;
The Vedas proclaim that vice and virtue are the seeds of heaven and hell.
ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥
(ਆਪਣੇ ਕੀਤੇ ਹੋਏ ਪੁੰਨ ਜਾਂ ਪਾਪ ਦਾ ਫਲ) ਖਾਣ ਵਾਲਾ (ਹਰੇਕ) ਜੀਵ (ਆਪ ਹੀ) ਜਾਣ ਲੈਂਦਾ ਹੈ ਕਿ ਜੋ ਕੁਝ ਕੋਈ ਬੀਜਦਾ ਹੈ ਉਹੀ ਉੱਗਦਾ ਹੈ । (ਸੋ, ਇਸ ਕਰਮ-ਕਾਂਡ ਦੀ ਤਾਲੀਮ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦੀ ਮਿਹਰ ਨੂੰ ਕੋਈ ਥਾਂ ਨਹੀਂ ਹੈ) ।
Whatever is planted, shall grow. The soul eats the fruits of its actions, and understands.
ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥
(ਪਰ ਗੁਰੂ ਦਾ ਬਖ਼ਸ਼ਿਆ) ਗਿਆਨ ਪਰਮਾਤਮਾ ਨੂੰ ਵੱਡਾ ਆਖ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ,
Whoever praises spiritual wisdom as great, becomes truthful in the True Name.
ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥
ਜੋ ਮਨੁੱਖ ਪ੍ਰਭੂ ਦਾ ਨਾਮ (ਹਿਰਦੇ ਵਿਚ) ਬੀਜਦਾ ਹੈ ਉਸ ਦੇ ਅੰਦਰ ਨਾਮ ਹੀ ਪ੍ਰਫੁਲਤ ਹੁੰਦਾ ਹੈ ਤੇ ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ।
When Truth is planted, Truth grows. In the Court of the Lord, you shall find your place of honor.
ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥
(ਸੋ, ਪਾਪ ਤੇ ਪੁੁੰਨ ਦੇ ਫਲ ਦੱਸ ਕੇ) ਵੇਦ ਤਾਂ ਵਪਾਰ ਦੀਆਂ ਗੱਲਾਂ ਕਰਦਾ ਹੈ; (ਪਰ ਮਨੁੱਖ ਲਈ ਅਸਲ) ਰਾਸਿ-ਪੂੰਜੀ (ਪ੍ਰਭੂ ਦੇ ਗੁਣਾਂ ਦਾ) ਗਿਆਨ ਹੈ ਤੇ ਇਹ ਗਿਆਨ ਪ੍ਰਭੂ ਦੀ ਮਿਹਰ ਨਾਲ (ਗੁਰੂ ਤੋਂ) ਮਿਲਦਾ ਹੈ;
The Vedas are only merchants; spiritual wisdom is the capital; by His Grace, it is received.
ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥
ਹੇ ਨਾਨਕ! (ਇਸ ਗਿਆਨ-ਰੂਪ) ਪੂੰਜੀ ਤੋਂ ਬਿਨਾ ਕੋਈ ਮਨੁੱਖ (ਜਗਤ ਤੋਂ) ਨਫ਼ਾ ਖੱਟ ਕੇ ਨਹੀਂ ਜਾਂਦਾ ।੨।
O Nanak, without capital, no one has ever departed with profit. ||2||