ਪਉੜੀ ॥
Pauree:
ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥
(ਜੇ) ਨਿੰਮ (ਦੇ) ਰੁੱਖ ਨੂੰ ਅੰਮ੍ਰਿਤ-ਰਸ ਪਾ ਕੇ (ਭੀ) ਬਹੁਤ ਸਿੰਜੀਏ (ਤਾਂ ਭੀ ਨਿੰਮ ਦੀ ਕੁੜਿੱਤਣ ਨਹੀਂ ਜਾਂਦੀ);
You can water a bitter neem tree with ambrosial nectar.
ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥
ਜੇ ਬਹੁਤ ਦੁੱਧ ਪਿਆਲ ਕੇ ਮੰਤ੍ਰ ਦੀ ਰਾਹੀਂ ਸੱਪ ਨੂੰ ਇਤਬਾਰੀ ਬਣਾਈਏ (ਭਾਵ, ਸੱਪ ਦਾ ਵਿਸਾਹ ਕਰੀਏ,) (ਫਿਰ ਭੀ ਉਹ ਡੰਗ ਮਾਰਨ ਵਾਲਾ ਸੁਭਾਵ ਨਹੀਂ ਛੱਡਦਾ);
You can feed a venomous snake lots of milk.
ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥
(ਜਿਵੇਂ) ਪੱਥਰ ਨੂੰ ਇਸ਼ਨਾਨ ਕਰਾਈਏ (ਤਾਂ ਭੀ ਕੋਰੇ ਦਾ ਕੋਰਾ, ਇਸੇ ਤਰ੍ਹਾਂ) ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕੋਰਾ ਹੀ ਰਹਿੰਦਾ ਹੈ (ਉਸ ਦਾ ਹਿਰਦਾ ਕਦੇ) ਭਿੱਜਦਾ ਨਹੀਂ;
The self-willed manmukh is resistant; he cannot be softened. You might as well water a stone.
ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥
ਜੇ ਜ਼ਹਿਰ ਵਿਚ ਅੰਮ੍ਰਿਤ ਸਿੰਜੀਏ (ਤਾਂ ਭੀ ਉਹ ਅੰਮ੍ਰਿਤ ਨਹੀਂ ਬਣ ਜਾਂਦਾ) ਜ਼ਹਿਰ ਦਾ ਹੀ ਫਲ ਪਾਈਦਾ ਹੈ ।
Irrigating a poisonous plant with ambrosial nectar, only poisonous fruit is obtained.
ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥
(ਪਰ) ਹੇ ਨਾਨਕ! ਜੇ ਪ੍ਰਭੂ (ਗੁਰਮੁਖਾਂ ਦੀ) ਸੰਗਤਿ ਮੇਲੇ ਤਾਂ (ਮਨ ਵਿਚੋਂ ਮਾਇਆ ਦੇ ਮੋਹ ਵਾਲੀ) ਸਾਰੀ ਜ਼ਹਿਰ ਲਹਿ ਜਾਂਦੀ ਹੈ ।੧੬।
O Lord, please unite Nanak with the Sangat, the Holy Congregation, so that he may be rid of all poison. ||16||