ਸਲੋਕ ਮਃ ੧ ॥
Shalok, First Mehl:
ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥
ਮੋਤ ਨੇ (ਕਦੇ) ਮੁਹੂਰਤ ਨਹੀਂ ਪੁੱਛਿਆ, ਕਦੇ ਇਹ ਗੱਲ ਨਹੀਂ ਪੁੱਛੀ ਕਿ ਅੱਜ ਕੇਹੜੀ ਥਿੱਤ ਹੈ ਕੇਹੜਾ ਵਾਰ ਹੈ ।
Death does not ask the time; it does not ask the date or the day of the week.
ਇਕਨ੍ਹੀ ਲਦਿਆ ਇਕਿ ਲਦਿ ਚਲੇ ਇਕਨ੍ਹੀ ਬਧੇ ਭਾਰ ॥
ਕਈ ਜੀਵਾਂ ਨੇ (ਇਥੋਂ ਤੁਰਨ ਲਈ, ਮਾਨੋ, ਆਪਣਾ ਸਾਮਾਨ) ਲੱਦ ਲਿਆ ਹੈ, ਕਈ ਲੱਦ ਕੇ ਤੁਰ ਪਏ ਹਨ, ਤੇ ਕਈ ਜੀਵਾਂ ਨੇ (ਸਾਮਾਨ ਦੇ) ਭਾਰ ਬੰਨ੍ਹ ਲਏ ਹਨ ।
Some have packed up, and some who have packed up have gone.
ਇਕਨ੍ਹਾ ਹੋਈ ਸਾਖਤੀ ਇਕਨ੍ਹਾ ਹੋਈ ਸਾਰ ॥
ਕਈ ਜੀਵਾਂ ਦੀ ਤਿਆਰੀ ਹੋ ਪਈ ਹੈ, ਤੇ ਕਈ ਜੀਵਾਂ ਨੂੰ ਤੁਰਨ ਲਈ ਸੱਦੇ ਆ ਗਏ ਹਨ;
Some are severely punished, and some are taken care of.
ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥
ਫ਼ੌਜਾਂ ਤੇ ਧੌਂਸੇ ਤੇ ਸੋਹਣੇ ਘਰ ਇਥੇ ਹੀ ਰਹਿ ਜਾਂਦੇ ਹਨ ।
They must leave their armies and drums, and their beautiful mansions.
ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥
ਹੇ ਨਾਨਕ! ਇਹ ਸਰੀਰ ਜੋ ਮਿੱਟੀ ਦੀ ਮੁੱਠ ਸੀ (ਜੋ ਮਿੱਟੀ ਤੋਂ ਬਣਿਆ ਸੀ) ਮੁੜ ਮਿੱਟੀ ਵਿਚ ਜਾ ਰਲਿਆ ।੧।
O Nanak, the pile of dust is once again reduced to dust. ||1||