ਪਉੜੀ ॥
Pauree:
ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ ਉਹਨਾਂ ਦੇ ਹਿਰਦੇ ਵਿਚ ਸ਼ਾਂਤੀ ਹੁੰਦੀ ਹੈ, (ਉਹਨਾਂ ਦੇ ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋਇਆ ਰਹਿੰਦਾ ਹੈ ।
Peace and tranquility fill the heart of the Gurmukh; the Name wells up within them.
ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥
(ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ) ਮੇਰੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ (ਮਾਨੋ) ਜਪ ਕਰ ਲਏ ਹਨ, ਤਪ ਸਾਧ ਲਏ ਹਨ, ਤੀਰਥ ਨ੍ਹਾ ਲਏ ਹਨ ਤੇ ਮਨ ਨੂੰ ਵੱਸ ਕਰਨ ਦੇ ਸਾਧਨ ਕਰ ਲਏ ਹਨ ।
Chanting and meditation, penance and self-discipline, and bathing at sacred shrines of pilgrimage - the merits of these come by pleasing my God.
ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥
ਗੁਰਮੁਖਾਂ ਦਾ ਹਿਰਦਾ ਪਵਿਤ੍ਰ ਹੁੰਦਾ ਹੈ, ਉਹ ਪ੍ਰਭੂ ਦਾ ਸਿਮਰਨ ਕਰਦੇ ਹਨ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਸੋਹਣੇ ਲੱਗਦੇ ਹਨ ।
So serve the Lord with a pure heart; singing His Glorious Praises, you shall be embellished and exalted.
ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥
ਪਿਆਰੇ ਪ੍ਰਭੂ ਨੂੰ ਭੀ ਇਹੀ ਗੱਲ ਚੰਗੀ ਲੱਗਦੀ ਹੈ, ਉਹ ਗੁਰਮੁਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈਂਦਾ ਹੈ ।
My Dear Lord is pleased by this; he carries the Gurmukh across.
ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਪ੍ਰਭੂ ਨੇ ਆਪ ਆਪਣੇ ਨਾਲ ਮੇਲ ਲਿਆ ਹੁੰਦਾ ਹੈ, ਉਹ ਪ੍ਰਭੂ ਦੇ ਦਰ ਤੇ ਸੋਹਣੇ ਲੱਗਦੇ ਹਨ ।੧੮।
O Nanak, the Gurmukh is merged with the Lord; he is embellished in His Court. ||18||