ਮਃ ੧ ॥
First Mehl:
ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥
ਸੂਰਜ ਚੜ੍ਹਦਾ ਹੈ (ਤੇ ਡੁੱਬਦਾ ਹੈ, ਇਸ ਤਰ੍ਹਾਂ ਦਿਨਾਂ ਦੇ) ਗੁਜ਼ਰਨ ਨਾਲ ਹਰੇਕ ਜੀਵ ਦੀ ਉਮਰ ਘਟ ਰਹੀ ਹੈ;
The sun rises and sets, and the lives of all run out.
ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥
ਜਿਸ ਦਾ ਮਨ ਤਨ ਮਾਇਆ ਦੇ ਭੋਗਣ ਵਿਚ ਰੁੱਝਾ ਹੋਇਆ ਹੈ ਉਹ ਤਾਂ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ, ਤੇ, ਕੋਈ (ਵਿਰਲਾ ਵਿਰਲਾ) ਜਿੱਤ ਕੇ ਜਾਂਦਾ ਹੈ ।
The mind and body experience pleasures; one loses, and another wins.
ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮ੍ਹੀਐ ॥
(ਮਾਇਆ ਦੇ ਕਾਰਨ) ਹਰੇਕ ਜੀਵ ਅਹੰਕਾਰ ਨਾਲ ਆਫਰਿਆ ਹੋਇਆ ਹੈ, ਸਮਝਾਇਆਂ ਆਕੜਨ ਤੋਂ ਰੁਕਦਾ ਨਹੀਂ ।
Everyone is puffed up with pride; even after they are spoken to, they do not stop.
ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥
ਹੇ ਨਾਨਕ! ਪਰਮਾਤਮਾ ਆਪ (ਜੀਵ ਦੀ ਆਕੜ ਨੂੰ) ਵੇਖ ਰਿਹਾ ਹੈ, ਜਦੋਂ ਉਹ ਇਸ ਦੇ ਸੁਆਸ ਮੁਕਾ ਦੇਂਦਾ ਹੈ ਤਾਂ ਇਹ (ਅਹੰਕਾਰੀ) ਧਰਤੀ ਤੇ ਢਹਿ ਪੈਂਦਾ ਹੈ (ਭਾਵ, ਮਿੱਟੀ ਨਾਲ ਮਿਲ ਜਾਂਦਾ ਹੈ) ।੨।
O Nanak, the Lord Himself sees all; when He takes the air out of the balloon, the body falls. ||2||