ਸਲੋਕ ਮਃ ੧ ॥
Shalok, First Mehl:
ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥
ਜੋ ਮਨੁੱਖ ਪਰਮਾਤਮਾ ਦਾ ਨਾਮ (ਤਵੀਤ ਤੇ ਜੰਤ੍ਰ-ਜੰਤ੍ਰ ਆਦਿਕ ਦੀ ਸ਼ਕਲ ਵਿਚ) ਵੇਚਦੇ ਹਨ ਉਹਨਾਂ ਦੇ ਜੀਉਣ ਨੂੰ ਲਾਹਨਤ ਹੈ
Cursed are the lives of those who read and write the Lord's Name to sell it.
ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥
Their crop is devastated - what harvest will they have?
ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥
ਸਹੀ ਮਿਹਨਤ ਤੋਂ ਬਿਨਾ ਪ੍ਰਭੂ ਦੀ ਹਜ਼ੂਰੀ ਵਿਚ ਭੀ ਉਹਨਾਂ ਦੀ ਕਦਰ ਨਹੀਂ ਹੁੰਦੀ ।
Lacking truth and humility, they shall not be appreciated in the world hereafter.
ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥
(ਪਰਮਾਤਮਾ ਦਾ ਸਿਮਰਨ ਕਰਨਾ ਬੜੀ ਸੁੰਦਰ ਅਕਲ ਦੀ ਗੱਲ ਹੈ, ਪਰ ਤਵੀਤ-ਧਾਗੇ ਬਣਾ ਕੇ ਦੇਣ ਵਿਚ ਰੁੱਝ ਪੈਣ ਨਾਲ ਇਹ) ਅਕਲ ਵਿਅਰਥ ਗਵਾ ਲੈਣਾ—ਇਸ ਨੂੰ ਅਕਲ ਨਹੀਂ ਆਖੀਦਾ ।
Wisdom which leads to arguments is not called wisdom.
ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥
ਅਕਲ ਇਹ ਹੈ ਕਿ ਪਰਮਾਤਮਾ ਦਾ ਸਿਮਰਨ ਕਰੀਏ ਤੇ ਇੱਜ਼ਤ ਖੱਟੀਏ,
Wisdom leads us to serve our Lord and Master; through wisdom, honor is obtained.
ਅਕਲੀ ਪੜ੍ਹਿ ਕੈ ਬੁਝੀਐ ਅਕਲੀ ਕੀਚੈ ਦਾਨੁ ॥
ਅਕਲ ਇਹ ਹੈ ਕਿ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ) ਪੜ੍ਹੀਏ (ਇਸ ਦੇ ਡੂੰਘੇ ਭੇਤ) ਸਮਝੀਏ ਤੇ ਹੋਰਨਾਂ ਨੂੰ ਸਮਝਾਈਏ ।
Wisdom does not come by reading textbooks; wisdom inspires us to give in charity.
ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥
ਨਾਨਕ ਆਖਦੇ ਹਨ—ਜ਼ਿੰਦਗੀ ਦਾ ਸਹੀ ਰਸਤਾ ਸਿਰਫ਼ ਇਹੀ ਹੈ, (ਸਿਮਰਨ ਤੋਂ) ਲਾਂਭ ਦੀਆਂ ਗੱਲਾਂ (ਦੱਸਣ ਵਾਲਾ) ਸ਼ੈਤਾਨ ਹੈ ।
Says Nanak, this is the Path; other things lead to Satan. ||1||