ਪਉੜੀ ॥
Pauree:
ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥
ਗੁਰੂ (ਮਾਨੋ) ਅੰਮ੍ਰਿਤ ਦਾ ਰੁੱਖ ਹੈ ਜੋ ਅੰਮ੍ਰਿਤ ਦੇ ਰਸ ਨਾਲ ਫਲਿਆ ਹੋਇਆ ਹੈ (ਭਾਵ, ਜਿਸ ਨੂੰ ਅੰਮ੍ਰਿਤ-ਰਸ ਰੂਪ ਫਲ ਲੱਗਾ ਹੋਇਆ ਹੈ, ਜਿਸ ਪਾਸੋਂ ਨਾਮ-ਅੰਮ੍ਰਿਤ ਦਾ ਰਸ ਮਿਲਦਾ ਹੈ) ।
The True Guru is the tree of ambrosia. it bears the fruit of sweet nectar.
ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥
(ਇਹ ਨਾਮ-ਰੂਪ ਅੰਮ੍ਰਿਤ ਫਲ) ਗੁਰੂ ਦੇ ਸ਼ਬਦ ਦੀ ਰਾਹੀਂ ਮਿਲਦਾ ਹੈ, ਪਰ ਉਹ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਭਾਗਾਂ ਵਿਚ ਪ੍ਰਾਪਤ ਕਰਨਾ ਧੁਰੋਂ ਲਿਖਿਆ ਹੈ ।
He alone receives it, who is so pre-destined, through the Word of the Guru's Shabad.
ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥
ਜਿਹੜਾ ਮਨੁੱਖ ਗੁਰੂ ਦੇ ਹੁਕਮ ਵਿੱਚ ਤੁਰਦਾ ਹੈ, ਉਹ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ ।
One who walks in harmony with the Will of the True Guru, is blended with the Lord.
ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥
ਉਸ ਮਨੁੱਖ ਨੂੰ ਜਮਕਾਲ ਘੂਰ ਨਹੀਂ ਸਕਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ) ਕਿਉਂਕਿ ਉਸ ਦੇ ਹਿਰਦੇ ਵਿਚ ਰੱਬੀ ਜੋਤਿ ਜਗ ਪੈਂਦੀ ਹੈ ।
The Messenger of Death cannot even see him; his heart is illumined with God's Light.
ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥
ਹੇ ਨਾਨਕ! ਜਿਨ੍ਹਾਂ ਬੰਦਿਆਂ ਨੂੰ ਉਸ ਪ੍ਰਭੂ ਨੇ ਬਖ਼ਸ਼ਸ਼ ਕਰ ਕੇ ਆਪਣੇ ਨਾਲ ਮਿਲਾਇਆ ਹੈ ਉਹ ਮੁੜ ਮੁੜ ਜੂਨਾਂ ਵਿਚ ਨਹੀਂ ਗਲਦੇ ।੨੦।
O Nanak, God forgives him, and blends him with Himself; he does not rot away in the womb of reincarnation ever again. ||20||