ਸਲੋਕ ਮਃ ੧ ॥
Shalok, First Mehl:
ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥
ਜਿਨ੍ਹਾਂ ਮਨੁੱਖਾਂ ਨੇ ਸੱਚ ਨੂੰ ਵਰਤ ਬਣਾਇਆ (ਭਾਵ, ਸੱਚ ਧਾਰਨ ਕਰਨ ਦਾ ਪ੍ਰਣ ਲਿਆ ਹੈ), ਸੰਤੋਖ ਜਿਨ੍ਹਾਂ ਦਾ ਤੀਰਥ ਹੈ, ਜੀਵਨ-ਮਨੋਰਥ ਦੀ ਸਮਝ ਤੇ ਪ੍ਰਭੂ-ਚਰਨਾਂ ਵਿਚ ਚਿੱਤ ਜੋੜਨ ਨੂੰ ਜਿਨ੍ਹਾਂ ਨੇ ਤੀਰਥਾਂ ਦਾ ਇਸ਼ਨਾਨ ਸਮਝਿਆ ਹੈ;
Those who have truth as their fast, contentment as their sacred shrine of pilgrimage, spiritual wisdom and meditation as their cleansing bath,
ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥
ਦਇਆ ਜਿਨ੍ਹਾਂ ਦਾ ਇਸ਼ਟ-ਦੇਵ ਹੈ, (ਦੂਜਿਆਂ ਦੀ ਵਧੀਕੀ) ਸਹਾਰਨ ਦੀ ਆਦਤਿ ਜਿਨ੍ਹਾਂ ਦੀ ਮਾਲਾ ਹੈ;
kindness as their deity, and forgiveness as their chanting beads - they are the most excellent people.
ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥
(ਸੁਚੱਜਾ ਜੀਵਨ) ਜੀਉਣ ਦੀ ਜਾਚ ਜਿਨ੍ਹਾਂ ਲਈ (ਦੇਵ-ਪੂਜਾ ਵੇਲੇ ਪਹਿਨਣ ਵਾਲੀ) ਧੋਤੀ ਹੈ, ਸੁਰਤਿ (ਨੂੰ ਪਵਿਤ੍ਰ ਰੱਖਣਾ) ਜਿਨ੍ਹਾਂ ਦਾ (ਸੁੱਚਾ) ਚੌਂਕਾ ਹੈ, ਉੱਚੇ ਆਚਰਨ ਦਾ ਜਿਨ੍ਹਾਂ ਦੇ ਮੱਥੇ ਉਤੇ ਤਿਲਕ ਲਾਇਆ ਹੋਇਆ ਹੈ
Those who take the Way as their loincloth, and intuitive awareness their ritualistically purified enclosure, with good deeds their ceremonial forehead mark,
ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥
ਤੇ ਪ੍ਰੇਮ ਜਿਨ੍ਹਾਂ (ਦੇ ਆਤਮਾ) ਦੀ ਖ਼ੁਰਾਕ ਹੈ, ਹੇ ਨਾਨਕ! ਉਹ ਮਨੁੱਖ ਸਭ ਤੋਂ ਚੰਗੇ ਹਨ; ਪਰ, ਇਹੋ ਜਿਹਾ ਮਨੁੱਖ ਹੈ ਕੋਈ ਕੋਈ ਵਿਰਲਾ ।੧।
and love their food - O Nanak, they are very rare. ||1||