ਮਹਲਾ ੩ ॥
Third Mehl:
ਨਉਮੀ ਨੇਮੁ ਸਚੁ ਜੇ ਕਰੈ ॥
ਜੇ ਮਨੁੱਖ ਸੱਚ ਧਾਰਨ ਕਰਨ ਦੇ ਨੇਮ ਨੂੰ ਨੌਮੀ (ਦਾ ਵਰਤ) ਬਣਾਏ
On the ninth day of the month, make a vow to speak the Truth,
ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥
ਕਾਮ ਕ੍ਰੋਧ ਤੇ ਲਾਲਚ ਨੂੰ ਚੰਗੀ ਤਰ੍ਹਾਂ ਦੂਰ ਕਰ ਲਏ;
and your sexual desire, anger and desire shall be eaten up.
ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥
ਜੇ ਦਸ ਹੀ ਇੰਦ੍ਰਿਆਂ ਨੂੰ (ਵਿਕਾਰਾਂ ਵਲੋਂ) ਰੋਕ ਰੱਖੇ (ਇਸ ਉੱਦਮ ਨੂੰ) ਦਸਮੀ (ਥਿੱਤ ਦਾ ਵਰਤ) ਬਣਾਏ; ਇਕ ਪਰਮਾਤਮਾ ਨੂੰ ਹਰ ਥਾਂ ਵਿਆਪਕ ਸਮਝੇ—ਇਹ ਉਸ ਦਾ ਏਕਾਦਸੀ ਦਾ ਵਰਤ ਹੋਵੇ;
On the tenth day, regulate your ten doors; on the eleventh day, know that the Lord is One.
ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥
ਪੰਜ ਕਾਮਾਦਿਕਾਂ ਨੂੰ ਕਾਬੂ ਵਿਚ ਰੱਖੇ—ਜੇ ਇਹ ਉਸ ਦਾ ਦੁਆਦਸੀ ਦਾ ਵਰਤ ਬਣੇ, ਤਾਂ, ਹੇ ਨਾਨਕ! ਮਨ ਪਤੀਜ ਜਾਂਦਾ ਹੈ ।
On the twelfth day, the five thieves are subdued, and then, O Nanak, the mind is pleased and appeased.
ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥
ਹੇ ਪੰਡਿਤ! ਜੇ ਇਹੋ ਜਿਹਾ ਵਰਤ ਨਿਬਾਹ ਸਕੀਏ ਤਾਂ ਕਿਸੇ ਹੋਰ ਸਿੱਖਿਆ ਦੀ ਲੋੜ ਨਹੀਂ ਪੈਂਦੀ ।੨।
Observe such a fast as this, O Pandit, O religious scholar; of what use are all the other teachings? ||2||