ਪਉੜੀ ॥
Pauree:
ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥
ਪਾਤਸ਼ਾਹ, ਰਾਜੇ, ਕੰਗਾਲ ਤੇ ਅਮੀਰ—ਸਭ ਮਾਇਆ-ਰੂਪ ਜ਼ਹਿਰ ਜੋੜਦੇ ਹਨ;
Kings, rulers and monarchs enjoy pleasures and gather the poison of Maya.
ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥
ਜੋੜ ਜੋੜ ਕੇ (ਇਸ ਨਾਲ) ਹਿਤ ਵਧਾਂਦੇ ਹਨ (ਤੇ ਜੇ ਦਾਉ ਲੱਗੇ ਤਾਂ) ਦੂਜਿਆਂ ਦੇ ਧਨ (ਭੀ) ਚੁਰਾ ਲੈਂਦੇ ਹਨ;
In love with it, they collect more and more, stealing the wealth of others.
ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥
ਮਾਇਆ ਨਾਲ (ਇਤਨਾ) ਵਧੀਕ ਹਿਤ ਜੋੜਦੇ ਹਨ ਕਿ ਪੁਤ੍ਰ ਤੇ ਵਹੁਟੀ ਦਾ ਭੀ ਇਤਬਾਰ ਨਹੀਂ ਕਰਦੇ;
They do not trust their own children or spouses; they are totally attached to the love of Maya.
ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥
(ਪਰ ਜਦੋਂ) ਅੱਖਾਂ ਦੇ ਸਾਹਮਣੇ ਹੀ ਮਾਇਆ ਹੀ ਮਾਇਆ ਛਲ ਕੇ (ਭਾਵ, ਆਪਣੇ ਮੋਹ ਵਿਚ ਫਸਾ ਕੇ) ਚਲੀ ਜਾਂਦੀ ਹੈ ਤਾਂ (ਇਸ ਨੂੰ ਜੋੜਨ ਵਾਲੇ) ਹਾਹੁਕੇ ਲੈਂਦੇ ਹਨ;
But even as they look on, Maya cheats them, and they come to regret and repent.
ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥
(ਤਦੋਂ ਇਉਂ ਜਾਪਦਾ ਹੈ, ਜਿਵੇਂ ਉਹ) ਜਮ ਦੇ ਬੂਹੇ ਬੱਝੇ ਹੋਏ ਕੁੱਟ ਖਾ ਰਹੇ ਹਨ; ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪ੍ਰਭੂ ਨੂੰ ਇਉਂ ਹੀ ਚੰਗਾ ਲੱਗਦਾ ਹੈ ।੨੧।
Bound and gagged at Death's door, they are beaten and punished; O Nanak, it pleases the Will of the Lord. ||21||