ਮਃ ੧ ॥
First Mehl:
ਆਪਿ ਬੁਝਾਏ ਸੋਈ ਬੂਝੈ ॥
ਜਿਸ ਮਨੁੱਖ ਨੂੰ ਪ੍ਰਭੂ ਆਪ ਮਤਿ ਦੇਂਦਾ ਹੈ, ਉਸ ਨੂੰ ਹੀ ਮਤਿ ਆਉਂਦੀ ਹੈ;
We understand the Lord only when He Himself inspires us to understand Him.
ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥
ਜਿਸ ਮਨੁੱਖ ਨੂੰ ਆਪ ਸੂਝ ਬਖ਼ਸ਼ਦਾ ਹੈ, ਉਸ ਨੂੰ (ਜੀਵਨ-ਸਫ਼ਰ ਦੀ) ਹਰੇਕ ਗੱਲ ਦੀ ਸੂਝ ਆ ਜਾਂਦੀ ਹੈ ।
He alone knows everything, unto whom the Lord Himself gives knowledge.
ਕਹਿ ਕਹਿ ਕਥਨਾ ਮਾਇਆ ਲੂਝੈ ॥
(ਜੇ ਇਹ ਮਤਿ ਤੇ ਸੂਝ ਨਹੀਂ, ਤਾਂ ਇਸ ਦੀ ਪ੍ਰਾਪਤੀ ਬਾਰੇ) ਆਖੀ ਜਾਣਾ ਆਖੀ ਜਾਣਾ (ਕੋਈ ਲਾਭ ਨਹੀਂ ਦੇਂਦਾ) (ਮਨੁੱਖ ਅਮਲੀ ਜੀਵਨ ਵਿਚ) ਮਾਇਆ ਵਿਚ ਹੀ ਸੜਦਾ ਰਹਿੰਦਾ ਹੈ ।
One may talk and preach and give sermons but still yearn after Maya.
ਹੁਕਮੀ ਸਗਲ ਕਰੇ ਆਕਾਰ ॥
ਸਾਰੇ ਜੀਅ-ਜੰਤ ਪ੍ਰਭੂ ਆਪ ਹੀ ਆਪਣੇ ਹੁਕਮ-ਅਨੁਸਾਰ ਪੈਦਾ ਕਰਦਾ ਹੈ,
The Lord, by the Hukam of His Command, has created the entire creation.
ਆਪੇ ਜਾਣੈ ਸਰਬ ਵੀਚਾਰ ॥
ਸਾਰੇ ਜੀਵਾਂ ਬਾਰੇ ਵਿਚਾਰਾਂ (ਉਹਨਾਂ ਨੂੰ ਕੀਹ ਕੁਝ ਦੇਣਾ ਹੈ) ਪ੍ਰਭੂ ਆਪ ਹੀ ਜਾਣਦਾ ਹੈ ।
He Himself knows the inner nature of all.
ਅਖਰ ਨਾਨਕ ਅਖਿਓ ਆਪਿ ॥
ਹੇ ਨਾਨਕ ! ਜਿਸ ਮਨੁੱਖ ਨੂੰ ਉਸ ਅਵਿਨਾਸ਼ੀ ਤੇ ਅਖੈ ਪ੍ਰਭੂ ਪਾਸੋਂ (‘ਸੂਝ ਬੂਝ’ ਦੀ) ਦਾਤਿ ਮਿਲਦੀ ਹੈ,
O Nanak, He Himself uttered the Word.
ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥
ਉਸ ਦੀ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ ।੨।
Doubt departs from one who receives this gift. ||2||