ਸਲੋਕ ਮਃ ੧ ॥
Shalok, First Mehl:
 
ਗਿਆਨ ਵਿਹੂਣਾ ਗਾਵੈ ਗੀਤ ॥
(ਪੰਡਿਤ ਦਾ ਇਹ ਹਾਲ ਹੈ ਕਿ) ਪਰਮਾਤਮਾ ਦੇ ਭਜਨ ਤਾਂ ਗਾਂਦਾ ਹੈ ਪਰ ਆਪ ਸਮਝ ਤੋਂ ਸੱਖਣਾ ਹੈ (ਭਾਵ, ਇਸ ਭਜਨ ਗਾਣ ਨੂੰ ਉਹ ਰੋਜ਼ੀ ਦਾ ਵਸੀਲਾ ਬਣਾਈ ਰੱਖਦਾ ਹੈ, ਸਮਝ ਉੱਚੀ ਨਹੀਂ ਹੋ ਸਕੀ) ।
The one who lacks spiritual wisdom sings religious songs.
 
ਭੁਖੇ ਮੁਲਾਂ ਘਰੇ ਮਸੀਤਿ ॥
ਭੁੱਖ ਦੇ ਮਾਰੇ ਹੋਏ ਮੁੱਲਾਂ ਦੀ ਮਸੀਤ ਭੀ ਰੋਜ਼ੀ ਦੀ ਖ਼ਾਤਰ ਹੀ ਹੈ (ਭਾਵ, ਮੁੱਲਾਂ ਨੇ ਭੀ ਬਾਂਗ ਨਮਾਜ਼ ਆਦਿਕ ਮਸੀਤ ਦੀ ਕ੍ਰਿਆ ਨੂੰ ਰੋਟੀ ਦਾ ਵਸੀਲਾ ਬਣਾਇਆ ਹੋਇਆ ਹੈ)
The hungry Mullah turns his home into a mosque.
 
ਮਖਟੂ ਹੋਇ ਕੈ ਕੰਨ ਪੜਾਏ ॥
(ਤੀਜਾ ਇਕ) ਹੋਰ ਹੈ ਜੋ ਹੱਡ-ਹਰਾਮ ਹੋਣ ਕਰਕੇ ਕੰਨ ਪੜਵਾ ਲੈਂਦਾ ਹੈ,
The lazy unemployed has his ears pierced to look like a Yogi.
 
ਫਕਰੁ ਕਰੇ ਹੋਰੁ ਜਾਤਿ ਗਵਾਏ ॥
ਫ਼ਕੀਰ ਬਣ ਜਾਂਦਾ ਹੈ, ਕੁਲ ਦੀ ਅਣਖ ਗਵਾ ਬੈਠਦਾ ਹੈ,
Someone else becomes a pan-handler, and loses his social status.
 
ਗੁਰੁ ਪੀਰੁ ਸਦਾਏ ਮੰਗਣ ਜਾਇ ॥
(ਉਂਝ ਤਾਂ ਆਪਣੇ ਆਪ ਨੂੰ) ਗੁਰੂ ਪੀਰ ਅਖਵਾਂਦਾ ਹੈ (ਪਰ ਰੋਟੀ ਦਰ ਦਰ) ਮੰਗਦਾ ਫਿਰਦਾ ਹੈ;
One who calls himself a guru or a spiritual teacher, while he goes around begging
 
ਤਾ ਕੈ ਮੂਲਿ ਨ ਲਗੀਐ ਪਾਇ ॥
ਅਜੇਹੇ ਬੰਦੇ ਦੇ ਪੈਰੀਂ ਭੀ ਕਦੇ ਨਹੀਂ ਲੱਗਣਾ ਚਾਹੀਦਾ ।
- don't ever touch his feet.
 
ਘਾਲਿ ਖਾਇ ਕਿਛੁ ਹਥਹੁ ਦੇਇ ॥
ਜੋ ਜੋ ਮਨੁੱਖ ਮਿਹਨਤ ਨਾਲ ਕਮਾ ਕੇ (ਆਪ) ਖਾਂਦਾ ਹੈ ਤੇ ਉਸ ਕਮਾਈ ਵਿਚੋਂ ਕੁਝ (ਹੋਰਨਾਂ ਨੂੰ ਭੀ) ਦੇਂਦਾ ਹੈ,
One who works for what he eats, and gives some of what he has
 
ਨਾਨਕ ਰਾਹੁ ਪਛਾਣਹਿ ਸੇਇ ॥੧॥
ਹੇ ਨਾਨਕ! ਅਜੇਹੇ ਬੰਦੇ ਹੀ ਜ਼ਿੰਦਗੀ ਦਾ ਸਹੀ ਰਸਤਾ ਪਛਾਣਦੇ ਹਨ ।੧।
- O Nanak, he knows the Path. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by