ਮਃ ੧ ॥
First Mehl:
ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨ੍ਹੀ ॥
ਜੋ ਮਨੁੱਖ ਮਨੋਂ ਅੰਨ੍ਹੇ ਘੁੱਪ ਹਨ (ਭਾਵ, ਪੁੱਜ ਕੇ ਮੂਰਖ ਹਨ), ਉਹ ਦੱਸਿਆਂ ਭੀ ਇਨਸਾਨੀ ਫ਼ਰਜ਼ ਨਹੀਂ ਜਾਣਦੇ;
Those mortals whose minds are like deep dark pits do not understand the purpose of life, even when it is explained to them.
ਮਨਿ ਅੰਧੈ ਊਂਧੈ ਕਵਲਿ ਦਿਸਨ੍ਹਿ ਖਰੇ ਕਰੂਪ ॥
ਮਨ ਅੰਨ੍ਹਾ ਹੋਣ ਕਰਕੇ ਤੇ ਹਿਰਦਾ-ਕਵਲ (ਧਰਮ ਵਲੋਂ) ਉਲਟਿਆ ਹੋਣ ਦੇ ਕਾਰਨ ਉਹ ਬੰਦੇ ਬਹੁਤ ਕੋਝੇ ਲੱਗਦੇ ਹਨ ।
Their minds are blind, and their heart-lotuses are upside-down; they look totally ugly.
ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥
ਕਈ ਮਨੁੱਖ ਐਸੇ ਹਨ ਜੋ ਗੱਲ ਕਰਨੀ ਭੀ ਜਾਣਦੇ ਹਨ ਤੇ ਕਿਸੇ ਦੀ ਆਖੀ ਸਮਝਦੇ ਭੀ ਹਨ ਉਹ ਮਨੁੱਖ ਸੁਚੱਜੇ ਤੇ ਸੋਹਣੇ ਜਾਪਦੇ ਹਨ ।
Some know how to speak, and understand what they are told. They are wise and beautiful.
ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥
ਕਈ ਬੰਦਿਆਂ ਨੂੰ ਨਾਹ ਜੋਗੀਆਂ ਦੇ ਨਾਦ ਦਾ ਰਸ, ਨਾਹ ਵੇਦ ਦਾ ਸ਼ੌਕ, ਨਾਹ ਰਾਗ ਦੀ ਖਿੱਚ—ਕਿਸੇ ਤਰ੍ਹਾਂ ਦੇ ਕੋਮਲ ਹੁਨਰ ਵਲ ਰੁਚੀ ਨਹੀਂ ਹੈ
Some do not understand about the Sound-current of the Naad or the Vedas, music, virtue or vice.
ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
ਨਾਹ ਸੂਝ, ਨਾਹ ਬੁੱਧੀ, ਨਾਹ ਅਕਲ ਦੀ ਸਾਰ, ਤੇ ਇਕ ਅੱਖਰ ਭੀ ਪੜ੍ਹਨਾ ਨਹੀਂ ਜਾਣਦੇ ।
Some are not blessed with understanding, intelligence, or sublime intellect; they do not grasp the mystery of God's Word.
ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥
ਹੇ ਨਾਨਕ! ਜਿਨ੍ਹਾਂ ਵਿਚ ਕੋਈ ਭੀ ਗੁਣ ਨਾਹ ਹੋਵੇ ਤੇ ਅਹੰਕਾਰ ਕਰੀ ਜਾਣ, ਉਹ ਮਨੁੱਖ ਨਿਰੇ ਖੋਤੇ ਹਨ ।੨।
O Nanak, they are donkeys; they are very proud of themselves, but they have no virtues at all. ||2||