ਮਃ ੪ ॥
Fourth Mehl:
ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥
ਜੇ ਇਹ ਆਖਦੇ ਰਹੀਏ ਕਿ ਮੈਂ ਫਲਾਣਾ ਕੰਮ ਕੀਤਾ, ਫਲਾਣੀ ਸੇਵਾ ਕੀਤੀ ਤਾਂ ਇਸ ਤਰ੍ਹਾਂ ਸੇਵਾ ਨਹੀਂ ਹੋ ਸਕਦੀ, ਇਸ ਤਰ੍ਹਾਂ ਕੀਤਾ ਹੋਇਆ ਕੋਈ ਭੀ ਕੰਮ ਸਫਲ ਨਹੀਂ ਹੁੰਦਾ ।
Calculated service is not service at all, and what is done is not approved.
ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥
ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, ਪ੍ਰਭੂ ਦੇ ਨਾਮ ਵਿਚ ਉਸ ਦਾ ਪਿਆਰ ਨਹੀਂ ਬਣ ਸਕਦਾ ।
The flavor of the Shabad, the Word of God, is not tasted if the mortal is not in love with the True Lord God.
ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥
ਜਿਸ ਨੂੰ ਗੁਰੂ ਪਿਆਰਾ ਨਹੀਂ ਲੱਗਦਾ ਉਹ ਮਨ ਦੇ ਹਠ ਨਾਲ ਹੀ (ਗੁਰੂ ਦੇ ਦਰ ਤੇ) ਆਉਂਦਾ ਜਾਂਦਾ ਹੈ (ਭਾਵ, ਗੁਰੂ-ਦਰ ਤੇ ਜਾਣ ਦਾ ਉਸ ਨੂੰ ਕੋਈ ਲਾਭ ਨਹੀਂ ਹੁੰਦਾ)
The stubborn-minded person does not even like the True Guru; he comes and goes in reincarnation.
ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥
ਜੇ ਉਹ ਇਕ ਕਦਮ ਅਗਾਹਾਂ ਨੂੰ ਪੁੱਟਦਾ ਹੈ ਤਾਂ ਦਸ ਕਦਮ ਪਿਛਾਂਹ ਜਾ ਪੈਂਦਾ ਹੈ ।
He takes one step forward, and ten steps back.
ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥
ਜੇ ਮਨੁੱਖ ਸਤਿਗੁਰੂ ਦੇ ਭਾਣੇ ਵਿਚ ਤੁਰਨ, ਤਾਂ ਹੀ ਗੁਰੂ ਦੀ ਸੇਵਾ ਚਾਕਰੀ ਪ੍ਰਵਾਨ ਹੁੰਦੀ ਹੈ ।
The mortal works to serve the True Guru, if he walks in harmony with the True Guru's Will.
ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥
ਜੋ ਮਨੁੱਖ ਆਪਾ-ਭਾਵ ਮਿਟਾ ਕੇ ਗੁਰੂ ਦੇ ਦਰ ਤੇ ਜਾਏ ਤਾਂ ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
He loses his self-conceit, and meets the True Guru; he remains intuitively absorbed in the Lord.
ਨਾਨਕ ਤਿਨ੍ਹਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥
ਹੇ ਨਾਨਕ! ਅਜੇਹੇ ਬੰਦਿਆਂ ਨੂੰ ਪ੍ਰਭੂ ਦਾ ਨਾਮ ਭੁੱਲਦਾ ਨਹੀਂ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜੇ ਰਹਿੰਦੇ ਹਨ ।੨।
O Nanak, they never forget the Naam, the Name of the Lord; they are united in Union with the True Lord. ||2||