ਪਉੜੀ ॥
Pauree:
ਗੜ੍ਹਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥
ਮਾਇਆ-ਧਾਰੀ ਮਨੁੱਖ ਸਰੀਰ (-ਰੂਪ) ਕਿਲ੍ਹੇ ਉਤੇ ਕਈ ਕਿਸਮ ਦੇ ਸ਼ਿੰਗਾਰ ਬਣਾਂਦੇ ਹਨ,
The fortress of the body has been decorated and adorned in so many ways.
ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥
ਰੰਗ-ਬਰੰਗੇ ਰੇਸ਼ਮੀ ਕੱਪੜੇ ਪਹਿਨਦੇ ਹਨ,
The wealthy wear beautiful silk robes of various colors.
ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥
ਲਾਲ ਤੇ ਚਿੱਟੇ ਦੁਲੀਚਿਆਂ ਉਤੇ ਬੈਠ ਕੇ ਬੜੀਆਂ ਮਜਲਸਾਂ ਲਾਂਦੇ ਹਨ,
They hold elegant and beautiful courts, on red and white carpets.
ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥
ਅਹੰਕਾਰ ਵਿਚ ਹੀ ਆਕੜ ਵਿਚ ਹੀ (ਸਦਾ ਰਹਿੰਦੇ ਹਨ) । (ਇਸ ਵਾਸਤੇ ਉਹਨਾਂ ਨੂੰ) ਖਾਣ ਤੇ ਭੋਗਣ ਨੂੰ ਦੁੱਖ ਹੀ ਮਿਲਦਾ ਹੈ (ਭਾਵ, ਮਨ ਵਿਚ ਸ਼ਾਂਤੀ ਨਹੀਂ ਹੁੰਦੀ, ਕਿਉਂਕਿ)
But they eat in pain, and in pain they seek pleasure; they are very proud of their pride.
ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥
ਹੇ ਨਾਨਕ! ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ ਜੋ (ਦੁੱਖ ਤੋਂ) ਆਖ਼ਰ ਛਡਾਂਦਾ ਹੈ ।੨੪।
O Nanak, the mortal does not even think of the Name, which shall deliver him in the end. ||24||