ਸਲੋਕ ਮਃ ੩ ॥
Shalok, Third Mehl:
ਸਹਜੇ ਸੁਖਿ ਸੁਤੀ ਸਬਦਿ ਸਮਾਇ ॥
ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਅਡੋਲ ਅਵਸਥਾ ਵਿਚ ਸਾਂਤਿ-ਅਵਸਥਾ ਵਿਚ ਟਿਕਦੀ ਹੈ,
She sleeps in intuitive peace and poise, absorbed in the Word of the Shabad.
ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥
ਉਸ ਨੂੰ ਪ੍ਰਭੂ ਨੇ ਆਪ ਹੀ ਪਿਆਰ ਨਾਲ ਮਿਲਾ ਲਿਆ ਹੈ;
God hugs her close in His Embrace, and merges her into Himself.
ਦੁਬਿਧਾ ਚੂਕੀ ਸਹਜਿ ਸੁਭਾਇ ॥
ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਟਿਕੇ ਰਹਿਣ ਦੇ ਕਾਰਨ ਉਸ ਦਾ ਦੁਚਿੱਤਾ-ਪਨ ਦੂਰ ਹੋ ਜਾਂਦਾ ਹੈ,
Duality is eradicated with intuitive ease.
ਅੰਤਰਿ ਨਾਮੁ ਵਸਿਆ ਮਨਿ ਆਇ ॥
ਉਸ ਦੇ ਅੰਦਰ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ।
The Naam comes to abide in her mind.
ਸੇ ਕੰਠਿ ਲਾਏ ਜਿ ਭੰਨਿ ਘੜਾਇ ॥
ਉਹਨਾਂ ਜੀਵਾਂ ਨੂੰ ਪ੍ਰਭੂ ਆਪਣੇ ਗਲ ਨਾਲ ਲਾਂਦਾ ਹੈ ਜੋ (ਆਪਣੇ ਮਨ ਦੇ ਪਹਿਲੇ ਸੁਭਾਉ ਨੂੰ) ਤੋੜ ਕੇ (ਨਵੇਂ ਸਿਰੇ) ਸੋਹਣਾ ਬਣਾਂਦੇ ਹਨ ।
He hugs close in His Embrace those who shatter and reform their beings.
ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥
ਹੇ ਨਾਨਕ! ਜਿਹੜੇ ਮਨੁੱਖ ਧੁਰੋਂ ਹੀ ਪ੍ਰਭੂ ਨਾਲ ਮਿਲੇ ਚਲੇ ਆ ਰਹੇ ਹਨ, ਉਹਨਾਂ ਨੂੰ ਇਸ ਜਨਮ ਵਿਚ ਭੀ ਲਿਆ ਕੇ ਆਪਣੇ ਵਿਚ ਮਿਲਾਈ ਰੱਖਦਾ ਹੈ ।੧।
O Nanak, those who are predestined to meet Him, come and meet Him now. ||1||