ਪਉੜੀ ॥
Pauree:
ਹਉ ਢਾਢੀ ਵੇਕਾਰੁ ਕਾਰੈ ਲਾਇਆ ॥
ਮੈਂ ਵੇਹਲਾ ਸਾਂ, ਮੈਨੂੰ ਢਾਢੀ ਬਣਾ ਕੇ ਪ੍ਰਭੂ ਨੇ (ਅਸਲ) ਕੰਮ ਵਿਚ ਲਾ ਦਿੱਤਾ,
I was a minstrel, out of work, when the Lord took me into His service.
ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥
ਪ੍ਰਭੂ ਨੇ ਧੁਰੋਂ ਹੁਕਮ ਦਿੱਤਾ ਕਿ ਭਾਵੇਂ ਰਾਤ ਹੋਵੇ ਭਾਵੇਂ ਦਿਨ ਜਸ ਕਰੋ ।
To sing His Praises day and night, He gave me His Order, right from the start.
ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥
ਮੈਨੂੰ ਢਾਢੀ ਨੂੰ (ਭਾਵ, ਜਦੋਂ ਮੈਂ ਉਸ ਦੀ ਸਿਫ਼ਤਿ-ਸਾਲਾਹ ਸਾਲਾਹ ਵਿਚ ਲੱਗਾ ਤਾਂ) ਖਸਮ ਨੇ ਆਪਣੇ ਸੱਚੇ ਮਹਲ ਵਿਚ (ਆਪਣੀ ਹਜ਼ੂਰੀ ਵਿਚ) ਸੱਦਿਆ ।
My Lord and Master has summoned me, His minstrel, to the True Mansion of His Presence.
ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥
(ਉਸ ਨੇ) ਸੱਚੀ ਸਿਫ਼ਤਿ-ਸਾਲਾਹ-ਰੂਪ ਮੈਨੂੰ ਸਿਰੋਪਾਉ ਦਿੱਤਾ ।
He has dressed me in the robes of His True Praise and Glory.
ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥
ਸਦਾ ਕਾਇਮ ਰਹਿਣ ਵਾਲਾ ਆਤਮਕ ਜੀਵਨ ਦੇਣ ਵਾਲਾ ਨਾਮ (ਮੇਰੇ ਆਤਮਾ ਦੇ ਆਧਾਰ ਲਈ ਮੈਨੂੰ) ਭੋਜਨ (ਉਸ ਪਾਸੋਂ) ਮਿਲਿਆ ।
The Ambrosial Nectar of the True Name has become my food.
ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥
ਜਿਸ ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਤੇ ਤੁਰ ਕੇ (ਇਹ ‘ਅੰਮ੍ਰਿਤ ਨਾਮੁ ਭੋਜਨ’) ਰੱਜ ਕੇ ਖਾਧਾ ਹੈ ਉਸ ਨੇ ਸੁਖ ਪਾਇਆ ਹੈ ।
Those who follow the Guru's Teachings, who eat this food and are satisfied, find peace.
ਢਾਢੀ ਕਰੇ ਪਸਾਉ ਸਬਦੁ ਵਜਾਇਆ ॥
ਮੈਂ ਢਾਢੀ (ਭੀ ਜਿਉਂ ਜਿਉਂ) ਸਿਫ਼ਤਿ-ਸਾਲਾਹ ਦਾ ਗੀਤ ਗਾਉਂਦਾ ਹਾਂ, ਪ੍ਰਭੂ-ਦਰ ਤੋਂ ਮਿਲੇ ਇਸ ਨਾਮ-ਪ੍ਰਸ਼ਾਦ ਨੂੰ ਛਕਦਾ ਹਾਂ (ਭਾਵ, ਨਾਮ ਦਾ ਆਨੰਦ ਮਾਣਦਾ ਹਾਂ) ।
His minstrel spreads His Glory, singing and vibrating the Word of His Shabad.
ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ
ਹੇ ਨਾਨਕ ! ਸੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਸ ਪੂਰਨ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ ।੨੭। ਸੁਧੁ।
O Nanak, praising the True Lord, I have obtained His Perfection. ||27||Sudh||