ਸਲੋਕ ਮਃ ੩ ॥
Shalok, Third Mehl:
ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥
ਜਿਤਨਾ ਚਿਰ ਮਨੁੱਖ ਦਾ ਇਹ ਮਨ (ਮਾਇਆ ਦੀਆਂ) ਲਹਿਰਾਂ ਵਿਚ (ਡੋਲਦਾ ਰਹਿੰਦਾ ਹੈ) ਉਤਨਾ ਚਿਰ ਇਸ ਦੇ ਅੰਦਰ ਬਹੁਤ ਹਉਮੈ ਹੈ ਬੜਾ ਅਹੰਕਾਰ ਹੁੰਦਾ ਹੈ;
As long as his mind is disturbed by waves, he is caught in ego and egotistical pride.
ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥
ਇਸ ਨੂੰ ਸਤਿਗੁਰੂ ਦੇ ਸ਼ਬਦ ਦਾ ਰਸ ਨਹੀਂ ਆਉਂਦਾ, ਪ੍ਰਭੂ ਦੇ ਨਾਮ ਵਿਚ ਇਸ ਦਾ ਪਿਆਰ ਨਹੀਂ ਬਣਦਾ
He does not find the taste of the Shabad, and he does not embrace love for the Name.
ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥
ਇਸ ਦੀ ਕੀਤੀ ਹੋਈ ਸੇਵਾ ਕਬੂਲ ਨਹੀਂ ਹੁੰਦੀ (ਅਤੇ ਹਉਮੈ ਦੇ ਕਾਰਨ) ਖਿੱਝ ਖਿੱਝ ਕੇ ਦੁਖੀ ਹੁੰਦਾ ਰਹਿੰਦਾ ਹੈ ।
His service is not accepted; worrying and worrying, he wastes away in misery.
ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥
ਹੇ ਨਾਨਕ! ਉਹੀ ਮਨੁੱਖ ਅਸਲੀ ਸੇਵਕ ਅਖਵਾਂਦਾ ਹੈ ਜੋ ਆਪਣੀ ਚਤੁਰਾਈ ਚਲਾਕੀ ਛੱਡ ਦੇਂਦਾ ਹੈ
O Nanak, he alone is called a selfless servant, who cuts off his head, and offers it to the Lord.
ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥
ਸਤਿਗੁਰੂੂ ਦਾ ਭਾਣਾ ਕਬੂਲ ਕਰਦਾ ਹੈ ਅਤੇ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਪ੍ਰੋ ਰੱਖਦਾ ਹੈ ।੧।
He accepts the Will of the True Guru, and enshrines the Shabad within his heart. ||1||