ਮਃ ੩ ॥
Third Mehl:
ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥
ਜਿਹੜੀ ਕਾਰ ਮਾਲਕ-ਪ੍ਰਭੂ ਨੂੰ ਪਸੰਦ ਆ ਜਾਏ, ਉਹੀ ਕਾਰ ਸੇਵਕ ਦਾ ਜਪ ਹੈ ਤਪ ਹੈ ਤੇ ਸੇਵਾ ਚਾਕਰੀ ਹੈ;
That is chanting and meditation, work and selfless service, which is pleasing to our Lord and Master.
ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥
ਜਿਹੜਾ ਮਨੁੱਖ ਆਪਾ-ਭਾਵ ਮਿਟਾਂਦਾ ਹੈ ਉਸ ਨੂੰ ਪ੍ਰਭੂ ਆਪ ਹੀ ਮਿਹਰ ਕਰ ਕੇ (ਆਪਣੇ ਨਾਲ) ਮਿਲਾ ਲੈਂਦਾ ਹੈ,
The Lord Himself forgives, and takes away self-conceit, and unites the mortals with Himself.
ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥
ਤੇ (ਪ੍ਰਭੂ-ਚਰਨਾਂ ਵਿਚ) ਮਿਲਿਆ ਹੋਇਆ ਅਜਿਹਾ ਬੰਦਾ ਮੁੜ ਕਦੇ ਵਿਛੁੜਦਾ ਨਹੀਂ ਹੈ ਉਸ ਦੀ ਆਤਮਾ ਪ੍ਰਭੂ ਦੀ ਆਤਮਾ ਨਾਲ ਇਕ-ਮਿਕ ਹੋ ਜਾਂਦੀ ਹੈ ।
United with the Lord, the mortal is never separated again; his light merges into the Light.
ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥
ਹੇ ਨਾਨਕ! (ਇਸ ਭੇਤ ਨੂੰ) ਗੁਰੂ ਦੀ ਕਿਰਪਾ ਨਾਲ ਉਹੀ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ ।੨।
O Nanak, by Guru's Grace, the mortal understands, when the Lord allows him to understand. ||2||