ਪਉੜੀ ॥
Pauree:
ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥
ਹਰੇਕ ਜੀਵ (ਨੂੰ ਉਸ) ਮਰਯਾਦਾ ਦੇ ਅੰਦਰਿ (ਤੁਰਨਾ ਪੈਂਦਾ ਹੈ ਜੋ ਪ੍ਰਭੂ ਨੇ ਜੀਵਨ-ਜੁਗਤਿ ਲਈ ਮਿਥੀ ਹੋਈ) ਹੈ, ਪਰ ਮਨ ਦਾ ਮੁਰੀਦ ਮਨੁੱਖ ਅਹੰਕਾਰ ਕਰਦਾ ਹੈ (ਭਾਵ, ਉਸ ਮਰਯਾਦਾ ਤੋਂ ਆਕੀ ਹੋਣ ਦਾ ਜਤਨ ਕਰਦਾ ਹੈ),
All are held accountable, even the egotistical self-willed manmukhs.
ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥
ਕਦੇ ਪ੍ਰਭੂ ਦਾ ਨਾਮ ਨਹੀਂ ਸਿਮਰਦਾ (ਜਿਸ ਕਰਕੇ) ਜਮਕਾਲ (ਉਸ ਦੇ) ਸਿਰ ਉਤੇ (ਚੋਟ) ਮਾਰਦਾ ਹੈ (ਭਾਵ, ਉਹ ਸਦਾ ਆਤਮਕ ਮੌਤ ਸਹੇੜੀ ਰੱਖਦਾ ਹੈ) ।
They never even think of the Name of the Lord; the Messenger of Death shall hit them on their heads.
ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥
ਪਾਪਾਂ ਤੇ ਮੰਦੇ ਕਰਮਾਂ ਦੇ ਵਿਅਰਥ ਤੇ ਬੋਝਲ ਭਾਰ ਨਾਲ ਲੱਦੇ ਹੋਏ ਜੀਵਾਂ ਲਈ
Their sin and corruption are like rusty slag; they carry such a heavy load.
ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥
ਜ਼ਿੰਦਗੀ ਦਾ ਰਸਤਾ ਬੜਾ ਔਖਾ ਤੇ ਡਰਾਉਣਾ ਹੋ ਜਾਂਦਾ ਹੈ (ਇਸ ਸੰਸਾਰ-ਸਮੁੰਦਰ ਵਿਚੋਂ) ਉਹਨਾਂ ਪਾਸੋਂ ਤਰਿਆ ਨਹੀਂ ਜਾ ਸਕਦਾ ।
The path is treacherous and terrifying; how can they cross over to the other side?
ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
ਹੇ ਨਾਨਕ! ਜਿਨ੍ਹਾਂ ਦੀ ਸਹੈਤਾ ਗੁਰੂ ਨੇ ਕੀਤੀ ਹੈ ਉਹ ਬਚ ਨਿਕਲਦੇ ਹਨ, ਪ੍ਰਭੂ ਦੇ ਨਾਮ ਨੇ ਉਹਨਾਂ ਨੂੰ ਬਚਾ ਲਿਆ ਹੁੰਦਾ ਹੈ ।੨੭।
O Nanak, those whom the Guru protects are saved. They are saved in the Name of the Lord. ||27||