ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ
Raag Gauree Gwaarayree, First Mehl, Chau-Padas & Du-Padas:
 
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
 
ਭਉ ਮੁਚੁ ਭਾਰਾ ਵਡਾ ਤੋਲੁ ॥
ਪ੍ਰਭੂ ਦਾ ਡਰ ਬਹੁਤ ਭਾਰਾ ਹੈ ਇਸ ਦਾ ਤੋਲ ਵੱਡਾ ਹੈ (ਭਾਵ, ਜਿਸ ਮਨੁੱਖ ਦੇ ਅੰਦਰ ਪ੍ਰਭੂ ਦਾ ਡਰ-ਅਦਬ ਵੱਸਦਾ ਹੈ ਉਸਦਾ ਜੀਵਨ ਗੌਰਾ ਤੇ ਗੰਭੀਰ ਬਣ ਜਾਂਦਾ ਹੈ) ।
The Fear of God is overpowering, and so very heavy,
 
ਮਨ ਮਤਿ ਹਉਲੀ ਬੋਲੇ ਬੋਲੁ ॥
ਜਿਸ ਦੀ ਮਤਿ ਉਸ ਦੇ ਮਨ ਦੇ ਪਿੱਛੇ ਤੁਰਦੀ ਹੈ ਉਹ ਹੋਛੀ ਰਹਿੰਦੀ ਹੈ, ਉਹ ਹੋਛਾ ਹੀ ਬਚਨ ਬੋਲਦਾ ਹੈ ।
while the intellect is lightweight, as is the speech one speaks.
 
ਸਿਰਿ ਧਰਿ ਚਲੀਐ ਸਹੀਐ ਭਾਰੁ ॥
ਜੇ ਪ੍ਰਭੂ ਦਾ ਡਰ ਸਿਰ ਉੱਤੇ ਧਰ ਕੇ (ਭਾਵ, ਕਬੂਲ ਕਰ ਕੇ) ਜੀਵਨ ਗੁਜ਼ਾਰੀਏ, ਅਤੇ ਉਸ ਡਰ ਦਾ ਭਾਰ ਸਹਾਰ ਸਕੀਏ (ਭਾਵ, ਪ੍ਰਭੂ ਦਾ ਡਰ-ਅਦਬ ਸੁਖਾਵਾਂ ਲੱਗਣ ਲੱਗ ਪਏ)
So place the Fear of God upon your head, and bear that weight;
 
ਨਦਰੀ ਕਰਮੀ ਗੁਰ ਬੀਚਾਰੁ ॥੧॥
ਤਾਂ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਪ੍ਰਭੂ ਦੀ ਬਖ਼ਸ਼ਸ਼ ਨਾਲ (ਮਨੁੱਖਤਾ ਬਾਰੇ) ਗੁਰੂ ਦੀ (ਦੱਸੀ ਹੋਈ) ਵਿਚਾਰ (ਜੀਵਨ ਦਾ ਹਿੱਸਾ ਬਣ ਜਾਂਦੀ ਹੈ) ।੧।
by the Grace of the Merciful Lord, contemplate the Guru. ||1||
 
ਭੈ ਬਿਨੁ ਕੋਇ ਨ ਲੰਘਸਿ ਪਾਰਿ ॥
(ਸੰਸਾਰ ਵਿਕਾਰ-ਭਰਿਆ ਇੱਕ ਐਸਾ ਸਮੰੁਦਰ ਹੈ ਜਿਸ ਵਿਚੋਂ ਪਰਮਾਤਮਾ ਦਾ) ਡਰ ਹਿਰਦੇ ਵਿਚ ਵਸਾਣ ਤੋਂ ਬਿਨਾ ਕੋਈ ਪਾਰ ਨਹੀਂ ਲੰਘ ਸਕਦਾ ।
Without the Fear of God, no one crosses over the world-ocean.
 
ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥
(ਸਿਰਫ਼ ਉਹੀ ਪਾਰ ਲੰੰਘਦਾ ਹੈ ਜਿਸ ਨੇ) ਪ੍ਰਭੂ ਦੇ ਡਰ ਵਿਚ ਰਹਿ ਕੇ ਅਤੇ (ਪ੍ਰਭੂ)-ਪਿਆਰ ਦੀ ਰਾਹੀਂ (ਆਪਣਾ ਜੀਵਨ) ਸੰਵਾਰ ਕੇ ਪ੍ਰਭੂ ਦਾ ਡਰ-ਅਦਬ (ਆਪਣੇ ਹਿਰਦੇ ਵਿਚ) ਟਿਕਾ ਰੱਖਿਆ ਹੈ (ਭਾਵ, ਜਿਸ ਨੇ ਇਹ ਸ਼ਰਧਾ ਬਣਾ ਲਈ ਹੈ ਕਿ ਪ੍ਰਭੂ ਮੇਰੇ ਅੰਦਰ ਅਤੇ ਸਭ ਵਿਚ ਵੱਸਦਾ ਹੈ) ।੧।ਰਹਾਉ।
This Fear of God adorns the Love of the Lord. ||1||Pause||
 
ਭੈ ਤਨਿ ਅਗਨਿ ਭਖੈ ਭੈ ਨਾਲਿ ॥
ਪ੍ਰਭੂ ਦੇ ਡਰ-ਅਦਬ ਵਿਚ ਰਿਹਾਂ ਮਨੁੱਖ ਦੇ ਅੰਦਰ ਪ੍ਰਭੂ ਨੂੰ ਮਿਲਣ ਦੀ ਤਾਂਘ ਟਿਕੀ ਰਹਿੰਦੀ ਹੈ ।
The fire of fear within the body is burnt away by the Fear of God.
 
ਭੈ ਭਉ ਘੜੀਐ ਸਬਦਿ ਸਵਾਰਿ ॥
ਗੁਰੂ ਦੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਨੂੰ) ਸੋਹਣਾ ਬਣਾ ਕੇ ਜਿਉਂ ਜਿਉਂ ਇਸ ਯਕੀਨ ਵਿਚ ਜੀਵੀਏ ਕਿ ਪ੍ਰਭੂ ਸਾਡੇ ਅੰਦਰ ਹੈ ਤੇ ਸਭ ਦੇ ਅੰਦਰ ਮੌਜੂਦ ਹੈ ਇਹ ਤਾਂਘ ਵਧੀਕ ਤੇਜ਼ ਹੰੁਦੀ ਜਾਂਦੀ ਹੈ ।
Through this Fear of God, we are adorned with the Word of the Shabad.
 
ਭੈ ਬਿਨੁ ਘਾੜਤ ਕਚੁ ਨਿਕਚ ॥
ਪ੍ਰਭੂ ਦਾ ਡਰ-ਅਦਬ ਰੱਖਣ ਤੋਂ ਬਿਨਾ (ਸਾਡੀ ਜੀਵਨ-ਉਸਾਰੀ) ਸਾਡੇ ਮਨ ਦੀ ਘਾੜਤ ਹੋਛੀ ਹੋ ਜਾਂਦੀ ਹੈ, ਬਿਲਕੁਲ ਹੋਛੀ ਬਣਦੀ ਜਾਂਦੀ ਹੈ
Without the Fear of God, all that is fashioned is false.
 
ਅੰਧਾ ਸਚਾ ਅੰਧੀ ਸਟ ॥੨॥
(ਕਿਉਂਕਿ) ਜਿਸ ਸੱਚੇ ਵਿਚ ਜੀਵਨ ਢਲਦਾ ਹੈ ਉਹ ਹੋਛਾ-ਪਨ ਪੈਦਾ ਕਰਨ ਵਾਲਾ ਹੰੁਦਾ ਹੈ, ਸਾਡੇ ਜਤਨ ਭੀ ਅਗਿਆਨਤਾ ਵਾਲੇ ਹੀ ਹੰੁਦੇ ਹਨ ।੨।
Useless is the mold, and useless are the hammer-strokes on the mold. ||2||
 
ਬੁਧੀ ਬਾਜੀ ਉਪਜੈ ਚਾਉ ॥
ਹੇ ਨਾਨਕ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਬੁੱਧੀ ਜਗਤ-ਖੇਡ ਵਿਚ ਲੱਗੀ ਰਹਿੰਦੀ ਹੈ, (ਜਗਤ-ਤਮਾਸ਼ਿਆਂ ਦਾ ਹੀ) ਚਾਉ ਉਸ ਦੇ ਅੰਦਰ ਪੈਦਾ ਹੰੁਦਾ ਰਹਿੰਦਾ ਹੈ ।
The desire for the worldly drama arises in the intellect,
 
ਸਹਸ ਸਿਆਣਪ ਪਵੈ ਨ ਤਾਉ ॥
ਮਨਮੁਖ ਭਾਵੇਂ ਹਜ਼ਾਰਾਂ ਸਿਆਣਪਾਂ ਭੀ ਕਰੇ, ਉਸ ਦਾ ਜੀਵਨ ਠੀਕ ਸੱਚੇ ਵਿਚ ਨਹੀਂ ਢਲਦਾ,
but even with thousands of clever mental tricks, the heat of the Fear of God does not come into play.
 
ਨਾਨਕ ਮਨਮੁਖਿ ਬੋਲਣੁ ਵਾਉ ॥
ਮਨਮੁਖ ਦਾ ਬੇ-ਥਵਾ ਬੋਲ ਹੰੁਦਾ ਹੈ,
O Nanak, the speech of the self-willed manmukh is just wind.
 
ਅੰਧਾ ਅਖਰੁ ਵਾਉ ਦੁਆਉ ॥੩॥੧॥
ਉਹ ਅੰਨ੍ਹਾ ਊਲ-ਜਲੂਲ ਗੱਲਾਂ ਹੀ ਕਰਦਾ ਹੈ ।੩।੧।
His words are worthless and empty, like the wind. ||3||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by