ਪਉੜੀ ॥
Pauree:
ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
ਹੇ ਪ੍ਰਭੂ! ਮੈਂ ਮੰਗਤਾ ਇਕ ਖ਼ੈਰ ਮੰਗਦਾ ਹਾਂ, ਆਪਣੇ ਹੱਥ ਨਾਲ (ਉਹ ਖ਼ੈਰ) ਮੈਨੂੰ ਪਾ;
I am a beggar; I ask this blessing of You: O Lord, please embellish me with Your Love.
ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥
ਮੈਨੂੰ, ਹੇ ਹਰੀ! ਤੇਰੇ ਦੀਦਾਰ ਦੀ ਪਿਆਸ ਹੈ, ਦੀਦਾਰ ਨਾਲ ਹੀ (ਮੇਰੇ ਅੰਦਰ) ਠੰਢ ਪੈ ਸਕਦੀ ਹੈ ।
I am so thirsty for the Blessed Vision of the Lord's Darshan; His Darshan brings me satisfaction.
ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥
ਹੇ ਮਾਂ! ਮੈਂ ਹਰੀ ਦੇ ਦਰਸਨ ਤੋਂ ਬਿਨਾ ਮਰਦਾ ਹਾਂ ਇਕ ਪਲ ਭਰ, ਘੜੀ ਭਰ ਭੀ ਜੀਊ ਨਹੀਂ ਸਕਦਾ ।
I cannot live for a moment, for even an instant, without seeing Him, O my mother.
ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥
ਜਦੋਂ ਮੈਨੂੰ ਗੁਰੂ ਨੇ ਮੇਰਾ ਪ੍ਰਭੂ ਮੇਰੇ ਅੰਦਰ ਹੀ ਵਿਖਾ ਦਿੱਤਾ ਤਾਂ ਉਹ ਸਭ ਥਾਈਂ ਵਿਆਪਕ ਦਿੱਸਣ ਲੱਗ ਪਿਆ ।
The Guru has shown me that the Lord is always with me; He is permeating and pervading all places.
ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
ਹੇ ਨਾਨਕ! (ਆਪਣੇ ਨਾਮ ਦੀ) ਲਗਨ ਲਾ ਕੇ ਉਹ ਆਪ ਹੀ (ਮਾਇਆ ਵਿਚ) ਸੁੱਤਿਆਂ ਨੂੰ ਜਗਾ ਕੇ (ਨਾਮ ਦੀ ਦਾਤਿ) ਦੇਂਦਾ ਹੈ ।੨੯।
He Himself wakes the sleepers, O Nanak, and lovingly attunes them to Himself. ||29||