ਸਲੋਕ ਮਃ ੩ ॥
Shalok, Third Mehl:
 
ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥
ਪੰਡਿਤ (ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ (ਨਿਰੀ) ਚਰਚਾ ਹੀ ਕਰਦੇ ਹਨ ਤੇ ਮਾਇਆ ਦੇ ਮੋਹ ਦੇ ਚਸਕੇ ਵਿਚ (ਫਸੇ ਰਹਿੰਦੇ ਹਨ;
Reading and writing, the Pandits engage in debates and disputes; they are attached to the flavors of Maya.
 
ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
ਮਾਇਆ ਦੇ ਪਿਆਰ ਵਿਚ) ਪ੍ਰਭੂ ਦਾ ਨਾਮ ਭੁਲਾਈ ਰੱਖਦੇ ਹਨ (ਇਸ ਵਾਸਤੇ) ਮੂਰਖ ਮਨ ਨੂੰ ਸਜ਼ਾ ਮਿਲਦੀ ਹੈ;
In the love of duality, they forget the Naam. Those foolish mortals shall receive their punishment.
 
ਜਿਨ੍ਹਿ ਕੀਤੇ ਤਿਸੈ ਨ ਸੇਵਨ੍ਹੀ ਦੇਦਾ ਰਿਜਕੁ ਸਮਾਇ ॥
ਜਿਸ (ਪ੍ਰਭੂ) ਨੇ ਪੈਦਾ ਕੀਤਾ ਹੈ ਜੋ (ਸਦਾ) ਰਿਜ਼ਕ ਅਪੜਾਂਦਾ ਹੈ ਉਸ ਨੂੰ ਯਾਦ ਨਹੀਂ ਕਰਦੇ,
They do not serve the One who created them, who gives sustenance to all.
 
ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥
(ਇਸ ਕਾਰਨ) ਉਹਨਾਂ ਦੇ ਗਲੋਂ ਜਮਾਂ ਦੀ ਫਾਹੀ ਕੱਟੀ ਨਹੀਂ ਜਾਂਦੀ, ਉਹ (ਜਗਤ ਵਿਚ) ਮੁੜ ਮੁੜ ਜੰਮਦੇ (ਮਰਦੇ) ਹਨ ।
The noose of Death around their necks is not cut off; they come and go in reincarnation, over and over again.
 
ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥
ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ (ਸਿਮਰਨ ਦਾ ਲੇਖ) ਲਿਖਿਆ ਹੋਇਆ ਹੈ ਉਹਨਾਂ ਨੂੰ ਗੁਰੂ ਆ ਮਿਲਦਾ ਹੈ,
The True Guru comes and meets those who have such pre-ordained destiny.
 
ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
ਹੇ ਨਾਨਕ! ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਕੇ ਹਰ ਰੋਜ਼ ਨਾਮ ਸਿਮਰਦੇ ਹਨ ।੧।
Night and day, they meditate on the Naam, the Name of the Lord; O Nanak, they merge into the True Lord. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by