ਪਉੜੀ ॥
Pauree:
ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥
ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਸਾਂ ਵਿਚ ਚਿੱਤ ਜੋੜਦਾ ਹੈ (ਭਾਵ, ਆਸਾਂ ਬਣਾਂਦਾ ਰਹਿੰਦਾ ਹੈ, ਪਰ) ਆਸਾਂ (ਚਿਤਵਨ) ਵਿਚ ਬਹੁਤ ਵਧੀਕ ਦੁੱਖ ਹੁੰਦਾ ਹੈ
In hope, there is very great pain; the self-willed manmukh focuses his consciousness on it.
ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦੇ ਹਨ ਉਹ ਆਸਾਂ ਨਹੀਂ ਚਿਤਵਦੇ, ਇਸ ਵਾਸਤੇ ਉਹਨਾਂ ਨੂੰ ਬਹੁਤ ਉੱਚਾ ਸੁਖ ਮਿਲਦਾ ਹੈ;
The Gurmukhs become desireless, and attain supreme peace.
ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥
ਉਹ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜਦੇ ਹਨ ਤੇ ਆਸਾਂ ਤੋਂ ਉਤਾਂਹ ਰਹਿੰਦੇ ਹਨ, ਉਹਨਾਂ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ,
In the midst of their household, they remain detached; they are lovingly attuned to the Detached Lord.
ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥
ਸੋ, ਉਹਨਾਂ ਨੂੰ (ਮਾਇਆ ਦਾ) ਵਿਛੋੜਾ ਨਹੀਂ ਪੋਂਹਦਾ ਤੇ ਨਾਹ ਹੀ (ਇਸ ਵਿਛੋੜੇ ਤੋਂ ਪੈਦਾ ਹੋਣ ਵਾਲਾ) ਅਫ਼ਸੋਸ ਆ ਕੇ ਦਬਾਅ ਪਾਂਦਾ ਹੈ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਚੰਗੀ ਲੱਗਦੀ ਹੈ;
Sorrow and separation do not cling to them at all. They are pleased with the Lord's Will.
ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਨਾਲ ਰਲੇ-ਮਿਲੇ ਰਹਿੰਦੇ ਹਨ, ਉਹਨਾਂ ਨੂੰ ਧੁਰੋਂ ਹੀ ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ ਹੁੰਦਾ ਹੈ ।੩੧।
O Nanak, they remain forever immersed in the Primal Lord, who blends them with Himself. ||31||