ਸਲੋਕ ਮਃ ੩ ॥
Shalok, Third Mehl:
 
ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥
ਬਿਗਾਨੀ ਅਮਾਨਤ ਸਾਂਭ ਨਹੀਂ ਲੈਣੀ ਚਾਹੀਦੀ, ਇਸ ਦੇ ਦਿੱਤਿਆਂ ਹੀ ਸੁਖ ਮਿਲਦਾ ਹੈ
Why keep what is held in trust for another? Giving it back, peace is found.
 
ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥
ਸਤਿਗੁਰੂ ਦਾ ਸ਼ਬਦ ਸਤਿਗੁਰੂ ਵਿਚ ਹੀ ਟਿਕ ਸਕਦਾ ਹੈ, ਕਿਸੇ ਹੋਰ ਦੇ ਅੰਦਰ (ਪੂਰੇ ਜੋਬਨ ਵਿਚ) ਨਹੀਂ ਚਮਕਦਾ;
The Word of the Guru's Shabad rests in the Guru; it does not appear through anyone else.
 
ਅੰਨ੍ਹੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥
(ਕਿਉਂਕਿ) ਜੇ ਇਕ ਮੋਤੀ ਕਿਸੇ ਅੰਨ੍ਹੇ ਨੂੰ ਮਿਲ ਜਾਏ ਤਾਂ ਉਹ ਉਸ ਨੂੰ ਵੇਚਣ ਲਈ ਘਰ ਘਰ ਫਿਰਦਾ ਹੈ;
The blind man finds a jewel, and goes from house to house selling it.
 
ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥
ਅੱਗੋਂ ਉਹਨਾਂ ਲੋਕਾਂ ਨੂੰ ਉਸ ਮੋਤੀ ਦੀ ਕਦਰ ਨਹੀਂ ਹੁੰਦੀ, (ਇਸ ਲਈ ਇਸ ਅੰਨ੍ਹੇ ਨੂੰ) ਅੱਧੀ ਕੌਡੀ ਭੀ ਨਹੀਂ ਮਿਲਦੀ ।
But they cannot appraise it, and they do not offer him even half a shell for it.
 
ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥
ਮੋਤੀ ਦੀ ਕਦਰ ਜੇ ਆਪ ਕਰਨੀ ਨਾਹ ਆਉਂਦੀ ਹੋਵੇ, ਤਾਂ ਬੇਸ਼ੱਕ ਕੋਈ ਧਿਰ ਕਿਸੇ ਪਰਖ ਵਾਲੇ ਪਾਸੋਂ ਮੁੱਲ ਪਵਾ ਵੇਖੇ ।
If he cannot appraise it himself, then he should have it appraised by an appraiser.
 
ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥
ਉਸ ਪਰਖ ਜਾਣਨ ਵਾਲੇ ਨਾਲ ਪੇ੍ਰਮ ਲਾਇਆਂ ਉਹ ਨਾਮ-ਮੋਤੀ ਮਿਲਿਆ ਰਹਿੰਦਾ ਹੈ (ਭਾਵ, ਹੱਥੋਂ ਅਜਾਈਂ ਨਹੀਂ ਜਾਂਦਾ) ਤੇ (ਮਾਨੋ) ਨੌ ਖ਼ਜ਼ਾਨੇ ਪ੍ਰਾਪਤ ਹੋ ਜਾਂਦੇ ਹਨ ।
If he focuses his consciousness, then he obtains the true object, and he is blessed with the nine treasures.
 
ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥
(ਹਿਰਦੇ-) ਘਰ ਵਿਚ (ਨਾਮ-) ਧਨ ਹੁੰਦਿਆਂ ਭੀ ਜਗਤ ਭੁੱਖਾ (ਭਾਵ, ਤ੍ਰਿਸ਼ਨਾ ਦਾ ਮਾਰਿਆ) ਮਰ ਰਿਹਾ ਹੈ, ਇਹ ਸਮਝ ਗੁਰੂ ਤੋਂ ਬਿਨਾ ਨਹੀਂ ਆਉਂਦੀ;
The wealth is within the house, while the world is dying of hunger. Without the True Guru, no one has a clue.
 
ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥
ਜਿਸ ਦੇ ਮਨ ਵਿਚ ਤੇ ਤਨ ਵਿਚ ਠੰਢ ਪਾਣ ਵਾਲਾ ਸ਼ਬਦ ਵੱਸਦਾ ਹੈ ਉਸ ਨੂੰ (ਪ੍ਰਭੂ ਨਾਲੋਂ) ਵਿਛੋੜਾ ਨਹੀਂ ਹੁੰਦਾ ਤੇ ਨਾਹ ਹੀ ਸੋਗ ਵਾਪਰਦਾ ਹੈ ।
When the cooling and soothing Shabad comes to dwell in the mind and body, there is no sorrow or separation there.
 
ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥
(ਪਰ ਇਹ ਨਾਮ-) ਵਸਤ ਮੂਰਖ ਦੇ ਭਾ ਦੀ ਬਿਗਾਨੀ ਰਹਿੰਦੀ ਹੈ (ਭਾਵ, ਮੂਰਖ ਦੇ ਹਿਰਦੇ ਵਿਚ ਨਹੀਂ ਵੱਸਦੀ) ਉਹ ਅਹੰਕਾਰ ਕਰਦਾ ਹੈ ਤੇ ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ।
The object belongs to someone else, but the fool is proud of it, and shows his shallow nature.
 
ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥
। ਹੇ ਨਾਨਕ! ਜਦ ਤਕ (ਗੁਰ-ਸ਼ਬਦ ਦੀ ਰਾਹੀਂ) ਸਮਝ ਨਹੀਂ ਪੈਂਦੀ ਤਦ ਤਕ ਕਿਸੇ ਨੇ (ਇਹ ਨਾਮ-ਧਨ ਪ੍ਰਾਪਤ ਨਹੀਂ ਕੀਤਾ (ਤੇ ਇਸ ਨਾਮ-ਧਨ ਤੋਂ ਬਿਨਾ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।੧।
O Nanak, without understanding, no one obtains it; they come and go in reincarnation, over and over again. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by