ਪਉੜੀ ॥
Pauree:
ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥
ਮਨੁੱਖ ਦੀ (ਆਪਣੀ) ਵਹੁਟੀ ਨਾਲ ਬੜੀ ਪ੍ਰੀਤ ਹੁੰਦੀ ਹੈ, (ਵਹੁਟੀ ਨੂੰ) ਮਿਲ ਕੇ ਬੜਾ ਮੋਹ ਕਰਦਾ ਹੈ;
The husband and wife are very much in love; joining together, their love increases.
ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥
ਨਿੱਤ (ਆਪਣੇ) ਪੁੱਤਰ ਨੂੰ ਤੇ (ਆਪਣੀ) ਵਹੁਟੀ ਨੂੰ ਵੇਖਦਾ ਹੈ ਤੇ ਮਾਇਆ ਦੇ ਮੋਹ ਦੇ ਕਾਰਨ ਖ਼ੁਸ਼ ਹੁੰਦਾ ਹੈ;
Gazing on his children and his wife, the man is pleased and attached to Maya.
ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥
ਦੇਸੋਂ ਪਰਦੇਸੋਂ ਧਨ ਠੱਗ ਕੇ ਲਿਆ ਕੇ ਉਹਨਾਂ ਨੂੰ ਖੁਆਂਦਾ ਹੈ;
Stealing the wealth of his own country and other lands, he brings it home and feeds them.
ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥
ਆਖ਼ਰ ਇਹ ਧਨ ਵੈਰ-ਵਿਰੋਧ ਪੈਦਾ ਕਰ ਦੇਂਦਾ ਹੈ (ਤੇ ਧਨ ਦੀ ਖ਼ਾਤਰ ਕੀਤੇ ਪਾਪਾਂ ਤੋਂ) ਕੋਈ ਛਡਾ ਨਹੀਂ ਸਕਦਾ ।
In the end, hatred and conflict well up, and no one can save him.
ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥
ਹੇ ਨਾਨਕ! ਨਾਮ ਤੋਂ ਵਾਂਜੇ ਰਹਿ ਕੇ ਇਹ ਮੋਹ ਫਿਟਕਾਰ-ਜੋਗ ਹੈ, ਕਿਉਂਕਿ ਇਸ ਮੋਹ ਵਿਚ ਲੱਗ ਕੇ ਮਨੁੱਖ ਦੁੱਖ ਪਾਂਦਾ ਹੈ ।੩੨।
O Nanak, without the Name, those loving attachments are cursed; engrossed in them, he suffers in pain. ||32||