ਸਲੋਕ ਮਃ ੩ ॥
Shalok, Third Mehl:
ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥
ਗੁਰੂ ਦੇ ਪਾਸ ਪ੍ਰਭੂ ਦਾ ਨਾਮ ਇਕ ਐਸਾ ਪਵਿਤ੍ਰ ਭੋਜਨ ਹੈ ਜਿਸ ਦੇ ਖਾਣ ਨਾਲ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ,
The Guru's Word is the Ambrosial Nectar of the Naam. Eating it, all hunger departs.
ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥
(ਮਾਇਆ ਦੀ) ਤ੍ਰਿਸ਼ਨਾ ਉੱਕਾ ਹੀ ਨਹੀਂ ਰਹਿੰਦੀ, ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ ।
There is no thirst or desire at all, when the Naam comes to dwell in the mind.
ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥
ਪ੍ਰਭੂ ਦਾ ਨਾਮ ਵਿਸਾਰ ਕੇ ਖਾਣ-ਪੀਣ ਦਾ ਜੋ ਭੀ ਕੋਈ ਹੋਰ ਚਸਕਾ (ਮਨੁੱਖ ਨੂੰ ਲੱਗਦਾ) ਹੈ ਉਸ ਦੀ ਰਾਹੀਂ (ਤ੍ਰਿਸ਼ਨਾ ਦਾ) ਰੋਗ ਸਰੀਰ ਵਿਚ ਬੜਾ ਡੂੰਘਾ ਅਸਰ ਪਾ ਕੇ ਆ ਗ੍ਰਸਦਾ ਹੈ ।
Eating anything other than the Name, disease runs to afflict the body.
ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥
ਹੇ ਨਾਨਕ! ਜੇ ਮਨੁੱਖ (ਮਾਇਆ ਦੇ) ਅਨੇਕਾਂ ਕਿਸਮ ਦੇ ਸੁਆਦਾਂ ਦੇ ਥਾਂ ਗੁਰੂ ਦੇ ਸ਼ਬਦ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੂੰ ਗ੍ਰਹਿਣ ਕਰੇ ਤਾਂ ਪ੍ਰਭੂ ਆਪ ਹੀ ਇਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੧।
O Nanak, whoever takes the Praise of the Shabad as his spices and flavors - the Lord unites him in His Union. ||1||