ਮਃ ੩ ॥
Third Mehl:
ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਜੀਵਾਂ ਦੇ ਅੰਦਰ ਜ਼ਿੰਦਗੀ ਹੈ, ਇਸ ਸਿਫ਼ਤਿ-ਸਾਲਾਹ ਦੀ ਰਾਹੀਂ ਖਸਮ-ਪ੍ਰਭੂ ਨਾਲ (ਜੀਵ ਦਾ) ਮਿਲਾਪ ਹੁੰਦਾ ਹੈ;
The life within all living beings is the Word of the Shabad. Through it, we meet our Husband Lord.
ਬਿਨੁ ਸਬਦੈ ਜਗਿ ਆਨ੍ਹੇਰੁ ਹੈ ਸਬਦੇ ਪਰਗਟੁ ਹੋਇ ॥
ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਖੁੰਝ ਕੇ ਜਗਤ ਵਿਚ (ਆਤਮਕ ਜੀਵਨ ਵਲੋਂ) ਹਨੇਰਾ ਹੈ, ਸ਼ਬਦ ਦੀ ਰਾਹੀਂ ਹੀ (ਹਨੇਰਾ ਦੂਰ ਹੋ ਕੇ, ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੁੰਦਾ ਹੈ ।
Without the Shabad, the world is in darkness. Through the Shabad, it is enlightened.
ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥
ਮੁਨੀ ਲੋਕ ਤੇ ਪੰਡਿਤ (ਧਾਰਮਿਕ ਪੁਸਤਕਾਂ) ਪੜ੍ਹ ਪੜ੍ਹ ਕੇ ਹਾਰ ਗਏ, ਭੇਖਾਂ ਵਾਲੇ ਸਾਧੂ ਤੀਰਥਾਂ ਉਤੇ ਇਸ਼ਨਾਨ ਕਰ ਕਰ ਕੇ ਥੱਕ ਗਏ,
The Pandits, the religious scholars, and the silent sages read and write until they are weary. The religious fanatics are tired of washing their bodies.
ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥
ਪਰ ਸਿਫ਼ਤਿ-ਸਾਲਾਹ ਦੀ ਬਾਣੀ ਤੋਂ ਬਿਨਾ ਕਿਸੇ ਨੂੰ ਭੀ ਖਸਮ ਪ੍ਰਭੂ ਨਹੀਂ ਮਿਲਿਆ, ਸਭ ਦੁਖੀ ਹੋ ਕੇ ਰੋ ਕੇ ਹੀ ਇਥੋਂ ਗਏ ।
Without the Shabad, no one attains the Lord; the miserable depart weeping and wailing.
ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥
ਹੇ ਨਾਨਕ! ਸਿਫ਼ਤਿ-ਸਾਲਾਹ ਭੀ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਮਿਲਦੀ ਹੈ, ਪ੍ਰਭੂ ਦੀ ਬਖ਼ਸ਼ਸ਼ ਨਾਲ ਹੀ ਪ੍ਰਾਪਤ ਹੁੰਦੀ ਹੈ ।੨।
O Nanak, by His Glance of Grace, the Merciful Lord is attained. ||2||