ਸਲੋਕ ਮਃ ੩ ॥
Shalok, Third Mehl:
ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥
ਮਾਇਆ ਦੇ ਮੋਹ ਵਿਚ ਪੈ ਕੇ ਮਨੁੱਖ ਗੁਰੂ ਦਾ ਅਦਬ ਭੁਲਾ ਦੇਂਦਾ ਹੈ, ਤੇ (ਇਹ ਭੀ) ਵਿਸਾਰ ਦੇਂਦਾ ਹੈ ਕਿ ਗੁਰੂ (ਕਿਤਨਾ) ਬੇਅੰਤ ਪਿਆਰ (ਇਸ ਨਾਲ ਕਰਦਾ ਹੈ);
Attached to Maya, the mortal forgets the Fear of God and Guru, and love for the Infinite Lord.
ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥
ਲੋਭ-ਲਹਿਰ ਵਿਚ ਫਸ ਕੇ ਇਸ ਦੀ ਅਕਲ-ਹੋਸ਼ ਗੁੰਮ ਹੋ ਜਾਂਦੀ ਹੈ, ਸਦਾ-ਥਿਰ ਪ੍ਰਭੂ ਵਿਚ ਇਸ ਦਾ ਪਿਆਰ ਨਹੀਂ ਬਣਦਾ ।
The waves of greed take away his wisdom and understanding, and he does not embrace love for the True Lord.
ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥
ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ, ਉਹਨਾਂ ਨੂੰ ਮਾਇਆ ਦੇ ਮੋਹ ਤੋਂ ਬਚਣ ਦਾ ਰਾਹ ਲੱਭ ਪੈਂਦਾ ਹੈ;
The Word of the Shabad abides in the mind of the Gurmukhs, who find the Gate of Salvation.
ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥
ਹੇ ਨਾਨਕ! ਬਖ਼ਸ਼ਣਹਾਰ ਪ੍ਰਭੂ ਆਪ ਹੀ ਗੁਰਮੁਖਾਂ ਨੂੰ ਆਪਣੇ ਨਾਲ ਜੋੜ ਲੈਂਦਾ ਹੈ ।੧।
O Nanak, the Lord Himself forgives them, and unites them in Union with Himself. ||1||