ਗਉੜੀ ਮਹਲਾ ੧ ॥
Gauree, First Mehl:
ਮਾਤਾ ਮਤਿ ਪਿਤਾ ਸੰਤੋਖੁ ॥
ਜੇ ਕੋਈ ਜੀਵ-ਇਸਤ੍ਰੀ ਉੱਚੀ ਮਤਿ ਨੂੰ ਆਪਣੀ ਮਾਂ ਬਣਾ ਲਏ (ਉੱਚੀ ਮਤਿ ਦੀ ਗੋਦੀ ਵਿਚ ਪਲੇ) ਸੰਤੋਖ ਨੂੰ ਆਪਣਾ ਪਿਉ ਬਣਾਏ (ਸੰਤੋਖ-ਪਿਤਾ ਦੀ ਨਿਗਰਾਨੀ ਵਿਚ ਰਹੇ),
Let wisdom be your mother, and contentment your father.
ਸਤੁ ਭਾਈ ਕਰਿ ਏਹੁ ਵਿਸੇਖੁ ॥੧॥
ਖ਼ਲਕਤ ਦੀ ਸੇਵਾ ਨੂੰ ਉਚੇਚਾ ਭਰਾ ਬਣਾਏ (ਖ਼ਲਕਤ ਦੀ ਸੇਵਾ-ਰੂਪ ਭਰਾ ਦਾ ਜੀਵਨ ਉੱਤੇ ਵਿਸ਼ੇਸ਼ ਅਸਰ ਪਏ)।੧।;
Let Truth be your brother - these are your best relatives. ||1||
ਕਹਣਾ ਹੈ ਕਿਛੁ ਕਹਣੁ ਨ ਜਾਇ ॥
ਹੇ ਪ੍ਰਭੂ ! ਤੇਰੇ ਨਾਲ ਮਿਲਾਪ-ਅਵਸਥਾ ਬਿਆਨ ਨਹੀਂ ਹੋ ਸਕਦੀ, ਰਤਾ-ਮਾਤ੍ਰ ਦੱਸੀ ਹੈ,
He has been described, but He cannot be described at all.
ਤਉ ਕੁਦਰਤਿ ਕੀਮਤਿ ਨਹੀ ਪਾਇ ॥੧॥ ਰਹਾਉ ॥
(ਕਿਉਂਕਿ) ਹੇ ਪ੍ਰਭੂ ! ਤੇਰੀ ਕੁਦਰਤਿ ਦਾ ਪੂਰਾ ਮੁੱਲ ਨਹੀਂ ਪੈ ਸਕਦਾ (ਭਾਵ, ਕੁਦਰਤਿ ਕਿਹੋ ਜਿਹੀ ਹੈ—ਇਹ ਦੱਸਿਆ ਨਹੀਂ ਜਾ ਸਕਦਾ) ।੧।ਰਹਾਉ।
Your All-pervading creative nature cannot be estimated. ||1||Pause||
ਸਰਮ ਸੁਰਤਿ ਦੁਇ ਸਸੁਰ ਭਏ ॥
ਉੱਦਮ ਅਤੇ ਉੱਚੀ ਸੁਰਤਿ ਇਹ ਦੋਵੇਂ ਉਸ ਜੀਵ-ਇਸਤ੍ਰੀ ਦੇ ਸੱਸ ਸੁਹਰਾ ਬਣਨ;
Modesty, humility and intuitive understanding are my mother-in-law and father-in-law;
ਕਰਣੀ ਕਾਮਣਿ ਕਰਿ ਮਨ ਲਏ ॥੨॥
ਤੇ ਹੇ ਮਨ ! ਜੇ ਜੀਵ ਸੁਚੱਜੀ ਜ਼ਿੰਦਗੀ ਨੂੰ ਇਸਤ੍ਰੀ ਬਣਾ ਲਏ ।੨।;
I have made good deeds my spouse. ||2||
ਸਾਹਾ ਸੰਜੋਗੁ ਵੀਆਹੁ ਵਿਜੋਗੁ ॥
ਜੇ ਸਤ ਸੰਗ (ਵਿਚ ਜਾਣਾ) ਪ੍ਰਭੂ ਨਾਲ ਵਿਆਹ ਦਾ ਸਾਹਾ ਸੋਧਿਆ ਜਾਏ (ਭਾਵ, ਜਿਵੇਂ ਵਿਆਹ ਵਾਸਤੇ ਸੋਧਿਆ ਹੋਇਆ ਸਾਹਾ ਟਾਲਿਆ ਨਹੀਂ ਜਾ ਸਕਦਾ, ਤਿਵੇਂ ਸਤ ਸੰਗ ਵਿਚੋਂ ਕਦੇ ਨ ਖੁੰਝੇ), ਜੇ (ਸਤ ਸੰਗ ਵਿਚ ਰਹਿ ਕੇ ਦੁਨੀਆ ਨਾਲੋਂ) ਨਿਰਮੋਹਤਾ-ਰੂਪ (ਪ੍ਰਭੂ ਨਾਲ) ਵਿਆਹ ਹੋ ਜਾਏ;
Union with the Holy is my wedding date, and separation from the world is my marriage.
ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥
ਤਾਂ (ਇਸ ਵਿਆਹ ਵਿਚੋਂ) ਸੱਚ (ਭਾਵ, ਪ੍ਰਭੂ ਦਾ ਸਦਾ ਹਿਰਦੇ ਵਿਚ ਟਿਕੇ ਰਹਿਣਾ, ਉਸ ਜੀਵ-ਇਸਤ੍ਰੀ ਦੀ) ਸੰਤਾਨ ਹੈ । ਹੇ ਨਾਨਕ ! ਆਖ—ਇਹ ਹੈ (ਸੱਚਾ) ਪ੍ਰਭੂ-ਮਿਲਾਪ ।੩।੩।
Says Nanak, Truth is the child born of this Union. ||3||3||