ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
ਹੇ ਉੱਚੇ ਮਹੱਲ ਵਾਲੇ (ਪ੍ਰਭੂ!) ਮੈਥੋਂ ਤੇਰੀ ਕੁਦਰਤ ਦਾ ਅੰਤ ਨਹੀਂ ਪੈ ਸਕਦਾ,
I do not know the limits of Your Royal Ashram.
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
(ਤੇਰੇ ਸੰਤ ਹੀ ਤੇਰੇ ਗੁਣਾਂ ਦਾ ਜ਼ਿਕਰ ਕਰਦੇ ਹਨ; ਸੋ) ਮੈਂ ਤੇਰੇ ਸੰਤਾਂ ਦੀ ਹੀ ਦਾਸੀ ਬਣੀ ਰਹਾਂ (ਇਹੋ ਮੇਰੀ ਤਾਂਘ ਹੈ) ।੧।ਰਹਾਉ।
I am the humble slave of Your Saints. ||1||Pause||
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥
(ਅਚਰਜ ਖੇਡ ਹੈ) ਜੋ ਹੱਸਦਾ ਜਾਂਦਾ ਹੈ ਉਹ ਰੋਂਦਾ (ਵਾਪਸ) ਆਉਂਦਾ ਹੈ; ਜੋ ਰੋਂਦਾ ਜਾਂਦਾ ਹੈ ਉਹ ਹੱਸਦਾ ਮੁੜਦਾ ਹੈ ।
The one who goes laughing returns crying, and the one who goes crying returns laughing.
ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥
ਜੋ ਕਦੇ ਵੱਸਦਾ (ਨਗਰ) ਹੁੰਦਾ ਹੈ, ਉਹ ਉੱਜੜ ਜਾਂਦਾ ਹੈ, ਤੇ ਉੱਜੜਿਆ ਹੋਇਆ ਥਾਂ ਵੱਸ ਪੈਂਦਾ ਹੈ ।੧।
What is inhabited becomes deserted, and what is deserted becomes inhabited. ||1||
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥
(ਹੇ ਭਾਈ! ਪਰਮਾਤਮਾ ਦੀ ਖੇਡ ਅਸਚਰਜ ਹੈ) ਪਾਣੀ (ਨਾਲ ਭਰੇ ਥਾਵਾਂ ਤੋਂ) ਬਰੇਤਾ ਕਰ ਦੇਂਦਾ ਹੈ, ਬਰੇਤੇ ਤੋਂ ਖੂਹ ਬਣਾ ਦੇਂਦਾ ਹੈ, ਅਤੇ ਖੂਹ (ਦੇ ਥਾਂ) ਤੋਂ ਪਹਾੜ ਕਰ ਦੇਂਦਾ ਹੈ ।
The water turns into a desert, the desert turns into a well, and the well turns into a mountain.
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
ਜ਼ਮੀਨ ਉਤੇ ਪਏ ਨੂੰ ਅਸਮਾਨ ਉਤੇ ਚਾੜ੍ਹ ਦੇਂਦਾ ਹੈ, ਅਸਮਾਨ ਉਤੇ ਚੜ੍ਹੇ ਨੂੰ ਹੇਠਾਂ ਡੇਗ ਦੇਂਦਾ ਹੈ ।੨।
From the earth, the mortal is exalted to the Akaashic ethers; and from the ethers on high, he is thrown down again. ||2||
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥
ਮੰਗਤੇ (ਨੂੰ ਰਾਜਾ ਬਣਾ ਕੇ ਉਸ) ਤੋਂ ਰਾਜ ਕਰਾਂਦਾ ਹੈ, ਰਾਜੇ ਤੋਂ ਮੰਗਤਾ ਬਣਾ ਦੇਂਦਾ ਹੈ;
The beggar is transformed into a king, and the king into a beggar.
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਮਹਾਂ ਪੂਰਖ ਤੋਂ ਵਿਦਵਾਨ ਬਣਾ ਦੇਂਦਾ ਹੈ ਅਤੇ ਪੰਡਿਤ ਤੋਂ ਮੂਰਖ ਕਰ ਦੇਂਦਾ ਹੈ ।੩।
The idiotic fool is transformed into a Pandit, a religious scholar, and the Pandit into a fool. ||3||
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥
(ਜੋ ਪ੍ਰਭੂ) ਜ਼ਨਾਨੀ ਤੋਂ ਮਰਦ ਪੈਦਾ ਕਰਦਾ ਹੈ, ਮਰਦਾਂ (ਦੀ ਬਿੰਦ) ਤੋਂ ਜੋ ਜ਼ਨਾਨੀਆਂ ਪੈਦਾ ਕਰ ਦੇਂਦਾ ਹੈ,
The woman is transformed into a man, and the men into women.
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
ਹੇ ਕਬੀਰ! ਆਖ—ਮੈਂ ਉਸ ਸੋਹਣੇ ਸਰੂਪ ਤੋਂ ਸਦਕੇ ਹਾਂ, ਉਹ ਸੰਤ ਜਨਾਂ ਦਾ ਪਿਆਰਾ ਹੈ ।੪।੨।
Says Kabeer, God is the Beloved of the Holy Saints. I am a sacrifice to His image. ||4||2||