ਸਾਰੰਗ ॥
Saarang:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥
ਹੇ ਭਾਈ! ਪੁਰਾਣ ਆਦਿਕ ਧਰਮ ਪੁਸਤਕਾਂ ਸੁਣ ਕੇ ਤੂੰ ਖੱਟਿਆ ਤਾਂ ਕੁਝ ਭੀ ਨਹੀਂ;
So what have you accomplished by listening to the Puraanas?
ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥
ਤੇਰੇ ਅੰਦਰ ਨਾਹ ਤਾਂ ਪ੍ਰਭੂ ਦੀ ਅਟੱਲ ਭਗਤੀ ਪੈਦਾ ਹੋਈ ਤੇ ਨਾਹ ਹੀ ਤੂੰ ਕਿਸੇ ਲੋੜਵੰਦ ਦੀ ਸੇਵਾ ਕੀਤੀ ।੧।ਰਹਾਉ।
Faithful devotion has not welled up within you, and you have not been inspired to give to the hungry. ||1||Pause||
ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥
ਹੇ ਭਾਈ! (ਧਰਮ ਪੁਸਤਕ ਸੁਣ ਕੇ ਭੀ) ਨਾਹ ਕਾਮ ਗਿਆ, ਨਾਹ ਕੋ੍ਰਧ ਗਿਆ, ਨਾਹ ਲੋਭ ਮੁੱਕਾ,
You have not forgotten sexual desire, and you have not forgotten anger; greed has not left you either.
ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥
ਨਾਹ ਮੂੰਹੋਂ ਪਰਾਈ ਨਿੰਦਿਆ (ਕਰਨ ਦੀ ਆਦਤ) ਹੀ ਗਈ, (ਪੁਰਾਣ ਆਦਿਕ ਪੜ੍ਹਨ ਦੀ) ਸਾਰੀ ਮਿਹਨਤ ਹੀ ਐਵੇਂ ਗਈ ।੧।
Your mouth has not stopped slandering and gossiping about others. Your service is useless and fruitless. ||1||
ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥
(ਪੁਰਾਣ ਆਦਿਕ ਸੁਣ ਕੇ ਭੀ) ਪਾਪੀ ਮਨੁੱਖ ਡਾਕੇ ਮਾਰ ਮਾਰ ਕੇ ਪਰਾਏ ਘਰ ਲੱੁਟ ਲੁੱਟ ਕੇ ਹੀ ਆਪਣਾ ਢਿੱਡ ਭਰਦਾ ਰਿਹਾ,
By breaking into the houses of others and robbing them, you fill your belly, you sinner.
ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥
ਤੇ (ਸਾਰੀ ਉਮਰ) ਉਹੀ ਮੂਰਖਤਾ ਕਰਦਾ ਰਿਹਾ ਜਿਸ ਨਾਲ ਅਗਲੇ ਜਹਾਨ ਵਿਚ ਭੀ ਬਦਨਾਮੀ (ਦਾ ਟਿੱਕਾ) ਹੀ ਮਿਲੇ ।੨।
But when you go to the world beyond, your guilt will be well known, by the acts of ignorance which you committed. ||2||
ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥
ਹੇ ਪਰਮਾਨੰਦ! (ਧਰਮ ਪੁਸਤਕ ਸੁਣ ਕੇ ਭੀ) ਤੇਰੇ ਮਨ ਵਿਚੋਂ ਨਿਰਦਇਤਾ ਨਾਹ ਗਈ, ਤੂੰ ਲੋਕਾਂ ਨਾਲ ਪਿਆਰ ਦਾ ਸਲੂਕ ਨਾਹ ਕੀਤਾ,
Cruelty has not left your mind; you have not cherished kindness for other living beings.
ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥
ਤੇ ਸਤਸੰਗ ਵਿਚ ਬੈਠ ਕੇ ਤੂੰ ਕਦੇ ਪ੍ਰਭੂ ਦੀਆਂ ਪਵਿੱਤਰ (ਕਰਨ ਵਾਲੀਆਂ) ਗੱਲਾਂ ਨਾਹ ਚਲਾਈਆਂ (ਭਾਵ, ਤੈਨੂੰ ਸਤਸੰਗ ਕਰਨ ਦਾ ਸ਼ੌਕ ਨਾਹ ਪਿਆ) ।੩।੧।੬।
Parmaanand has joined the Saadh Sangat, the Company of the Holy. Why have you not followed the sacred teachings? ||3||1||6||
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥
ਹੇ (ਮੇਰੇ) ਮਨ! ਉਹਨਾਂ ਬੰਦਿਆਂ ਦਾ ਸਾਥ ਛੱਡ ਦੇਹ, ਜੋ ਪਰਮਾਤਮਾ ਵਲੋਂ ਬੇ-ਮੁਖ ਹਨ ।
O mind, do not even associate with those who have turned their backs on the Lord.