ਸਾਰੰਗ ਮਹਲਾ ੫ ਸੂਰਦਾਸ ॥
Saarang, Fifth Mehl, Sur Daas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਕੇ ਸੰਗ ਬਸੇ ਹਰਿ ਲੋਕ ॥
(ਹੇ ਸੂਰਦਾਸ!) ਪਰਮਾਤਮਾ ਦੀ ਬੰਦਗੀ ਕਰਨ ਵਾਲੇ ਬੰਦੇ (ਸਦਾ) ਪਰਮਾਤਮਾ ਦੇ ਨਾਲ ਵੱਸਦੇ ਹਨ (ਇਸ ਤਰ੍ਹਾਂ ਸਹਿਜ ਸੁਭਾਇ ਬੇ-ਮੁਖਾਂ ਨਾਲੋਂ ਉਹਨਾਂ ਦਾ ਸਾਥ ਛੁੱਟ ਜਾਂਦਾ ਹੈ);
The people of the Lord dwell with the Lord.
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
ਉਹ ਆਪਣਾ ਤਨ ਮਨ ਆਪਣਾ ਸਭ ਕੁਝ (ਇਸ ਪਿਆਰ ਤੋਂ) ਸਦਕੇ ਕਰ ਦੇਂਦੇ ਹਨ, ਉਹਨਾਂ ਨੂੰ ਆਨੰਦ ਦੇ ਹੁਲਾਰੇ ਆਉਂਦੇ ਹਨ, ਸਹਿਜ ਅਵਸਥਾ ਦੀ ਤਾਰ (ਉਹਨਾਂ ਦੇ ਅੰਦਰ ਬੱਝ ਜਾਂਦੀ ਹੈ) ।੧।ਰਹਾਉ।
They dedicate their minds and bodies to Him; they dedicate everything to Him. They are intoxicated with the celestial melody of intuitive ecstasy. ||1||Pause||
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
(ਹੇ ਸੂਰਦਾਸ!) ਭਗਤੀ ਕਰਨ ਵਾਲੇ ਬੰਦੇ ਪ੍ਰਭੂ ਦਾ ਦੀਦਾਰ ਕਰ ਕੇ ਵਿਸ਼ੇ ਵਿਕਾਰਾਂ ਤੋਂ ਬਚ ਜਾਂਦੇ ਹਨ, ਉਹਨਾਂ ਨੂੰ ਸਾਰੇ ਪਦਾਰਥ ਮਿਲ ਜਾਂਦੇ ਹਨ (ਭਾਵ, ਉਹਨਾਂ ਦੀਆਂ ਵਾਸ਼ਨਾਂ ਮੁੱਕ ਜਾਂਦੀਆਂ ਹਨ);
Gazing upon the Blessed Vision of the Lord's Darshan, they are cleansed of corruption. They obtain absolutely everything.
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
ਪ੍ਰਭੂ ਦੇ ਸੋਹਣੇ ਮੁਖ ਦਾ ਦੀਦਾਰ ਕਰ ਕੇ ਉਹਨਾਂ ਨੂੰ ਦੁਨੀਆ ਦੀ ਕਿਸੇ ਹੋਰ ਸ਼ੈ ਦੀ ਕੋਈ ਗ਼ਰਜ਼ ਨਹੀਂ ਰਹਿ ਜਾਂਦੀ ।੧।
They have nothing to do with anything else; they gaze on the beauteous Face of God. ||1||
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
(ਹੇ ਸੂਰਦਾਸ!) ਜੋ ਮਨੁੱਖ ਸੋਹਣੇ ਸਾਂਵਲੇ ਸੱਜਣ (ਪ੍ਰਭੂ) ਨੂੰ ਵਿਸਾਰ ਕੇ ਹੋਰ ਹੋਰ ਪਦਾਰਥਾਂ ਦੀ ਲਾਲਸਾ ਕਰਦੇ ਹਨ, ਉਹ ਉਸ ਜੋਕ ਵਾਂਗ ਹਨ, ਜੋ ਕਿਸੇ ਕੋਹੜੀ ਦੇ ਸਰੀਰ ਤੇ (ਲੱਗ ਕੇ ਗੰਦ ਹੀ ਚੂਸਦੀ ਹੈ) ।
But one who forsakes the elegantly beautiful Lord, and harbors desire for anything else, is like a leech on the body of a leper.
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
ਪਰ, ਹੇ ਸੂਰਦਾਸ! ਜਿਨ੍ਹਾਂ ਦਾ ਮਨ ਪ੍ਰਭੂ ਨੇ ਆਪ ਆਪਣੇ ਹੱਥ ਵਿਚ ਲੈ ਲਿਆ ਹੈ ਉਹਨਾਂ ਨੂੰ ਉਸ ਨੇ ਇਹ ਲੋਕ ਤੇ ਪਰਲੋਕ ਦੋਵੇਂ ਬਖ਼ਸ਼ੇ ਹਨ (ਭਾਵ, ਉਹ ਲੋਕ ਪਰਲੋਕ ਦੋਹੀਂ ਥਾਈਂ ਆਨੰਦ ਵਿਚ ਰਹਿੰਦੇ ਹਨ) ।੨।੧।੮।
Says Sur Daas, God has taken my mind in His Hands. He has blessed me with the world beyond. ||2||1||8||