ਮਲਾਰ ਮਹਲਾ ੧ ॥
Malaar, First Mehl:
 
ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥
ਜਿਨ੍ਹਾਂ ਦੀ ਸੁਰਤਿ ਅਡੋਲ ਹੋ ਕੇ ਪ੍ਰਭੂ ਦੇ ਨਾਮ ਵਿਚ ਨਹੀਂ ਜੁੜੀ, ਉਹ ਮਾਇਆ ਦੀ ਤ੍ਰਿਸ਼ਨਾ ਵਲੋਂ ਪਰਤ ਨਹੀਂ ਸਕੇ, ‘ਮੈਂ ਵੱਡਾ ਬਣ ਜਾਵਾਂ, ਮੈਂ ਵੱਡਾ ਬਣ ਜਾਵਾਂ’—ਇਹ ਆਖ ਆਖ ਕੇ ਉਹਨਾਂ ਆਪਣਾ ਜੀਵਨ ਗਵਾ ਲਿਆ ।
They pretend to understand the Truth, but they are not satisfied by the Naam; they waste their lives in egotism.
 
ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥
ਉਹਨਾਂ ਦਾ ਮਨ ਪਰਾਏ ਧਨ ਪਰਾਈ ਇਸਤ੍ਰੀ ਤੇ ਪਰਾਈ ਨਿੰਦਿਆ ਵਿਚ ਮਸਤ ਰਿਹਾ ਹੈ, ਉਹ (ਸਦਾ ਪਰ ਧਨ ਪਰ ਨਾਰੀ ਪਰ ਨਿੰਦਾ ਦੀ) ਜ਼ਹਰ ਖਾਂਦੇ ਰਹੇ (ਆਤਮਕ ਖ਼ੁਰਾਕ ਬਣਾਈ ਰੱਖੀ), ਤੇ ਦੁੱਖ ਹੀ ਸਹੇੜਦੇ ਰਹੇ ।
Caught in slander and attachment to the wealth and women of others, they eat poison and suffer in pain.
 
ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥
ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਵਿਚਾਰ ਕੇ ਉਹਨਾਂ ਦੇ ਦੁਨੀਆ ਵਾਲੇ ਡਰ ਤੇ ਛਲ ਨਾਹ ਮੁੱਕੇ, ਉਹਨਾਂ ਦੇ ਮਨ ਵਿਚ ਭੀ ਮਾਇਆ (ਦੀ ਲਗਨ) ਹੀ ਰਹੀ, ਉਹਨਾਂ ਦੇ ਮੂੰਹ ਵਿਚ ਭੀ ਮਾਇਆ (ਦੀ ਦੰਦ-ਕਥਾ) ਹੀ ਰਹੀ ।
They think about the Shabad, but they are not released from their fear and fraud; the minds and mouths are filled with Maya, Maya.
 
ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥
ਉਹ ਸਦਾ (ਮਾਇਆ ਦੇ ਮੋਹ ਦੇ) ਬੇਅੰਤ ਵੱਡੇ ਭਾਰ ਹੇਠ ਲੱਦੇ ਰਹੇ, ਜਨਮ ਮਰਨ ਦੇ ਗੇੜ ਵਿਚ ਪੈ ਕੇ ਉਹਨਾਂ ਜੀਵਨ ਅਜਾਈਂ ਗਵਾ ਲਿਆ ।੧।
Loading the heavy and crushing load, they die, only to be reborn, and waste their lives again. ||1||
 
ਮਨਿ ਭਾਵੈ ਸਬਦੁ ਸੁਹਾਇਆ ॥
ਜਿਨ੍ਹਾਂ ਦੇ ਮਨ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ) ਬਾਣੀ ਪਿਆਰੀ ਲੱਗਦੀ ਹੈ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।
The Word of the Shabad is so very beautiful; it is pleasing to my mind.
 
ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨ੍ਹੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥
(ਪਰ ਸਿਫ਼ਤਿ-ਸਾਲਾਹ ਵਾਲੀ ਬਾਣੀ ਤੋਂ ਖੁੰਝ ਕੇ) ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਅਨੇਕਾਂ ਜੂਨਾਂ ਦੇ ਭੇਖ ਧਾਰਦੇ ਰਹੇ (ਭਾਵ, ਜਨਮ ਲੈਂਦੇ ਰਹੇ) । ਜਿਨ੍ਹਾਂ ਦੀ ਰਖਿਆ ਗੁਰੂ ਨੇ ਕੀਤੀ, ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲਾ ਰੱਬ ਮਿਲ ਪਿਆ ।੧।ਰਹਾਉ।
The mortal wanders lost in reincarnation, wearing various robes and clothes; when he is saved and protected by the Guru, then he finds the Truth. ||1||Pause||
 
ਤੀਰਥਿ ਤੇਜੁ ਨਿਵਾਰਿ ਨ ਨ੍ਹਾਤੇ ਹਰਿ ਕਾ ਨਾਮੁ ਨ ਭਾਇਆ ॥
ਕੋ੍ਰਧ ਦੂਰ ਕਰ ਕੇ ਉਹਨਾਂ ਆਤਮ-ਤੀਰਥ ਉਤੇ ਇਸ਼ਨਾਨ ਨਾਹ ਕੀਤਾ, ਉਹਨਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਨਾਹ ਲੱਗਾ,
He does not try to wash away his angry passions by bathing at sacred shrines. He does not love the Name of the Lord.
 
ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥
(ਤ੍ਰਿਸ਼ਨਾ-ਅਧੀਨ ਰਹਿ ਕੇ) ਉਹਨਾਂ ਪ੍ਰਭੂ ਦਾ ਅਮੋਲਕ ਨਾਮ ਸਦਾ ਲਈ ਤਿਆਗ ਦਿੱਤਾ, ਜਿਸ ਚੌਰਾਸੀ ਵਿਚੋਂ ਨਿਕਲ ਕੇ ਮਨੁੱਖਾ ਜਨਮ ਵਿਚ ਆਏ ਸਨ, ਉਸੇ ਚੌਰਾਸੀ ਵਿਚ ਮੁੜ ਚਲੇ ਗਏ,
He abandons and discards the priceless jewel, and he goes back from where he came.
 
ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥
ਜਿਵੇਂ ਵਿਸ਼ਟੇ ਦੇ ਕੀੜੇ ਵਿਸ਼ਟੇ ਵਿਚੋਂ ਜੰਮਦੇ ਹਨ, ਤੇ ਵਿਸ਼ਟੇ ਵਿਚ ਹੀ ਮੁੜ ਮਰ ਜਾਂਦੇ ਹਨ ।
And so he becomes a maggot in manure, and in that, he is absorbed.
 
ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥
(ਵਿਸ਼ੇ ਵਿਕਾਰਾਂ ਦੇ) ਜਿਤਨੇ ਹੀ ਵਧੀਕ ਸੁਆਦ ਉਹ ਮਾਣਦੇ ਗਏ, ਉਤਨੇ ਹੀ ਵਧੀਕ ਰੋਗ ਉਹਨਾਂ ਨੂੰ ਵਿਆਪਦੇ ਗਏ । ਗੁਰੂ ਦੀ ਸਰਨ ਨਾਹ ਆਉਣ ਕਰ ਕੇ ਉਹਨਾਂ ਨੂੰ ਸ਼ਾਂਤ ਅਵਸਥਾ ਹਾਸਲ ਨਾਹ ਹੋਈ ।੨।
The more he tastes, the more he is diseased; without the Guru, there is no peace and poise. ||2||
 
ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥
(ਮਿਹਰ ਕਰ) ਮੇਰੀ ਸੁਰਤਿ ਤੇਰੀ ਸੇਵਾ (-ਭਗਤੀ) ਵਿਚ ਟਿਕੀ ਰਹੇ, ਪੂਰਨ ਆਨੰਦ ਵਿਚ ਟਿੱਕ ਕੇ ਮੈਂ ਤੇਰੇ ਗੁਣ ਗਾਂਦਾ ਰਹਾਂ; ਗੁਰੂ ਦੀ ਸਰਨ ਪੈ ਕੇ ਮੈਂ ਸਦਾ ਇਹ ਵਿਚਾਰ ਕਰਦਾ ਰਹਾਂ ਕਿ ਤੇਰੇ ਨਾਲ ਮੇਰੀ ਡੂੰਘੀ ਸਾਂਝ ਬਣੀ ਰਹੇ ।
Focusing my awareness on selfless service, I joyfully sing His Praises. As Gurmukh, I contemplate spiritual wisdom.
 
ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥
ਹੇ ਮੇਰੇ ਗੁਰੂ! ਹੇ ਮੇਰੇ ਕਰਤਾਰ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ (ਤੇਰੇ ਨਾਲ ਡੂੰਘੀ ਜਾਣ ਪਛਾਣ ਦੇ ਜਤਨ) ਖੋਜਣ ਵਾਲਾ ਮਨੁੱਖ ਆਤਮਕ ਜੀਵਨ ਵਿਚ ਜਨਮ ਲੈ ਲੈਂਦਾ ਹੈ, ਪਰ (ਨਿੱਤ ਮਾਇਆ ਦੇ) ਝਗੜੇ ਕਰਨ ਵਾਲਾ ਜੀਵ ਆਤਮਕ ਮੌਤੇ ਮਰ ਜਾਂਦਾ ਹੈ ।
The seeker comes forth, and the debater dies down; I am a sacrifice, a sacrifice to the Guru, the Creator Lord.
 
ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥
ਹੇ ਪ੍ਰਭੂ! ਅਸੀਂ (ਤ੍ਰਿਸ਼ਨਾ ਵਿਚ ਫਸ ਕੇ ਬੜੇ) ਨੀਵੇਂ ਜੀਵਨ ਵਾਲੇ ਹੋ ਚੁਕੇ ਹਾਂ, ਅਸੀ ਮੂਰਖ ਹਾਂ, ਅਸੀ ਝੂਠੇ ਪਦਾਰਥਾਂ ਵਿਚ ਫਸੇ ਪਏ ਹਾਂ; ਪਰ ਤੂੰ (ਆਪਣੀ ਸਿਫ਼ਤਿ-ਸਾਲਾਹ ਦੀ) ਬਾਣੀ ਵਿਚ (ਜੋੜ ਕੇ) ਸਾਡਾ ਜੀਵਨ ਸਵਾਰਨ ਦੇ ਸਮਰੱਥ ਹੈਂ ।
I am low and wretched, with shallow and false understanding; You embellish and exalt me through the Word of Your Shabad.
 
ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥
ਜਿਥੇ ਆਪੇ ਦੀ ਵਿਚਾਰ ਹੁੰਦੀ ਹੈ, ਉਥੇ ਤੂੰ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਬਚਾਣ ਲਈ ਆ ਬਹੁੜਦਾ ਹੈਂ । ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਤਾਰਨ ਦੇ ਸਮਰੱਥ ਹੈਂ, (ਸਾਨੂੰ) ਤਾਰ ਲੈ ।੩।
And wherever there is self-realization, You are there; O True Lord Savior, You save us and carry us across. ||3||
 
ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥
(ਹੇ ਪ੍ਰਭੂ! ਮਿਹਰ ਕਰ) ਸਤਸੰਗ ਵਿਚ ਟਿੱਕ ਕੇ ਮੈਂ ਤੇਰੇ ਗੁਣ ਗਾਂਦਾ ਰਹਾਂ । ਪਰ ਤੂੰ ਬੇਅੰਤ ਹੈਂ, ਤੇਰੇ ਸਾਰੇ ਗੁਣ ਮੈਂ ਬਿਆਨ ਨਹੀਂ ਕਰ ਸਕਦਾ ।
Where should I sit to chant Your Praises; which of Your Infinite Praises should I chant?
 
ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥
ਤੂੰ ਅਲੱਖ ਹੈਂ, ਤੂੰ ਬਿਆਨ ਤੋਂ ਪਰੇ ਹੈਂ, ਤੂੰ ਅਪਹੁੰਚ ਹੈਂ, ਤੂੰ ਜੂਨਾਂ ਤੋਂ ਰਹਿਤ ਹੈਂ । ਤੂੰ (ਵੱਡੇ ਵੱਡੇ) ਨਾਥ ਅਖਵਾਣ ਵਾਲਿਆਂ ਨੂੰ ਭੀ ਆਪਣੇ ਵੱਸ ਵਿਚ ਰੱਖਣ ਵਾਲਾ ਹੈਂ ।
The Unknown cannot be known; O Inaccessible, Unborn Lord God, You are the Lord and Master of masters.
 
ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥
(ਹੇ ਪ੍ਰਭੂ! ਤੇਰੀ ਰਚਨਾ ਨੂੰ) ਵੇਖ ਕੇ ਮੈਂ ਕਿਸੇ ਅੱਗੇ ਇਹ ਆਖਣ ਜੋਗਾ ਨਹੀਂ ਹਾਂ ਕਿ ਤੂੰ ਕਿਹੋ ਜਿਹਾ ਹੈਂ (ਭਾਵ, ਸਾਰੇ ਸੰਸਾਰ ਵਿਚ ਤੇਰੇ ਵਰਗਾ ਕੋਈ ਨਹੀਂ ਹੈ) । ਸਾਰੇ ਜੀਵ (ਤੇਰੇ ਦਰ ਦੇ) ਮੰਗਤੇ ਹਨ, ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ ।
How can I compare You to anyone else I see? All are beggars - You are the Great Giver.
 
ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥
(ਹੇ ਪ੍ਰਭੂ!) ਤੇਰੀ ਭਗਤੀ ਤੋਂ ਖੁੰਝਿਆ ਹੋਇਆ (ਤੇਰਾ ਦਾਸ) ਨਾਨਕ (ਤੇਰੇ) ਦਰ ਤੇ (ਆ ਡਿੱਗਾ ਹੈ, ਇਸ ਉਤੇ) ਮਿਹਰ ਦੀ ਨਿਗਾਹ ਕਰ । (ਹੇ ਪ੍ਰਭੂ!) ਮੈਨੂੰ ਤੇਰਾ ਨਾਮ ਮਿਲ ਜਾਏ, ਮੈਂ (ਇਸ ਨਾਮ ਨੂੰ ਆਪਣੇ) ਸੀਨੇ ਵਿਚ ਪੋ੍ਰ ਰੱਖਾਂ ।੪।੩।
Lacking devotion, Nanak looks to Your Door; please bless him with Your One Name, that he may enshrine it in his heart. ||4||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by