ਮਹਲਾ ੧ ਮਲਾਰ ॥
First Mehl, Malaar:
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥
(ਜੇਹੜਾ ਮਨੁੱਖ ਗੁਰੂ ਦਾ ਸ਼ਬਦ ਹਿਰਦੇ ਵਿਚ ਵਸਾਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹਾਸਲ ਕਰਦਾ ਹੈ, ਉਹ) ਪਰਾਈ ਇਸਤ੍ਰੀ (ਦਾ ਸੰਗ), ਪਰਾਇਆ ਧਨ, ਬਹੁਤ ਲਾਲਚ, ਹਉਮੈ ਵਿਸ਼ਿਆਂ (ਵਾਲੀ ਰੁਚੀ),ਮੰਦੇ ਕਰਮ,
Others' wives, others' wealth, greed, egotism, corruption and poison;
ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥
ਭੈੜੀ ਨੀਅਤ, ਪਰਾਈ ਨਿੰਦਿਆ, ਕਾਮ ਅਤੇ ਚੰਡਾਲ ਕੋ੍ਰਧ—ਇਹ ਸਭ ਕੁਝ ਤਿਆਗ ਦੇਂਦਾ ਹੈ ।੧।
evil passions, slander of others, sexual desire and anger - give up all these. ||1||
ਮਹਲ ਮਹਿ ਬੈਠੇ ਅਗਮ ਅਪਾਰ ॥
ਅਪਹੁੰਚ ਤੇ ਬੇਅੰਤ ਪ੍ਰਭੂ ਜੀ ਹਰੇਕ ਸਰੀਰ ਵਿਚ ਬੈਠੇ ਹੋਏ ਹਨ (ਮੌਜੂਦ ਹਨ),
The Inaccessible, Infinite Lord is sitting in His Mansion.
ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥
ਪਰ ਉਹੀ ਮਨੁੱਖ ਪ੍ਰਭੂ ਜੀ ਦਾ ਨਾਮ-ਅੰਮ੍ਰਿਤ ਹਾਸਲ ਕਰਦਾ ਹੈ ਜਿਸ ਦੀ ਨਿੱਤ ਦੀ ਕ੍ਰਿਆ ਗੁਰੂ ਦਾ ਸੇ੍ਰਸ਼ਟ ਸ਼ਬਦ (ਆਪਣੇ ਅੰਦਰ ਵਸਾਣਾ) ਹੋ ਜਾਏ ।੧।ਰਹਾਉ।
That humble being, whose conduct is in harmony with the jewel of the Guru's Shabad, obtains the Ambrosial Nectar. ||1||Pause||
ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥
ਉਹ ਮਨੁੱਖ ਦੁੱਖਾਂ ਨੂੰ ਇਕੋ ਜਿਹਾ ਜਾਣਦਾ ਹੈ, ਜਗਤ ਵਲੋਂ ਮਿਲਦੇ ਚੰਗੇ ਮੰਦੇ ਸਲੂਕ ਨੂੰ ਭੀ ਬਰਾਬਰ ਜਾਣ ਕੇ ਹੀ ਸਹਾਰਦਾ ਹੈ (ਇਹ ਸਭ ਕੁਝ ਹਰਿ-ਨਾਮ ਦੀ ਬਰਕਤਿ ਹੈ) ।
He sees pleasure and pain as both the same, along with good and bad in the world.
ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥
ਪਰ ਇਹ ਸੂਝ ਬੂਝ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਿਆਂ ਹੀ ਪ੍ਰਾਪਤ ਹੁੰਦੀ ਹੈ, ਸਾਧ ਸੰਗਤਿ ਵਿਚ ਰਹਿ ਕੇ ਗੁਰੂ-ਚਰਨਾਂ ਨਾਲ ਪਿਆਰ ਕੀਤਿਆਂ ਹੀ ਮਿਲਦੀ ਹੈ ।੨।
Wisdom, understanding and awareness are found in the Name of the Lord. In the Sat Sangat, the True Congregation, embrace love for the Guru. ||2||
ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥
ਗੁਰੂ ਨਾਮ ਦੀ ਦਾਤਿ ਦੇਣ ਵਾਲਾ ਹੈ ਦੇਣ ਦੇ ਸਮਰੱਥ ਹੈ (ਜਿਸ ਮਨੁੱਖ ਉਤੇ ਕਰਤਾਰ ਦੀ ਨਜ਼ਰ ਹੁੰਦੀ ਹੈ, ਉਸ ਮਨੁੱਖ ਨੂੰ ਗੁਰੂ ਪਾਸੋਂ) ਦਿਨ ਰਾਤ ਪ੍ਰਭੂ-ਨਾਮ ਦਾ ਲਾਭ ਮਿਲਿਆ ਰਹਿੰਦਾ ਹੈ
Day and night, profit is obtained through the Lord's Name. The Guru, the Giver, has given this gift.
ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥
ਗੁਰੂ ਦੇ ਸਨਮੁਖ ਹੋ ਕੇ ਸਿੱਖਿਆ ਭੀ ਉਹੀ ਮਨੁੱਖ ਲੈ ਸਕਦਾ ਹੈ ਜਿਸ ਉਤੇ ਕਰਤਾਰ ਮਿਹਰ ਦੀ ਨਜ਼ਰ ਕਰਦਾ ਹੈ ।੩।
That Sikh who becomes Gurmukh obtains it. The Creator blesses him with His Glance of Grace. ||3||
ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥
ਇਹ ਮਨੁੱਖਾ ਸਰੀਰ ਪਰਮਾਤਮਾ ਦਾ ਮਹਲ ਹੈ ਪਰਮਾਤਮਾ ਦਾ ਮੰਦਰ ਹੈ ਪਰਮਾਤਮਾ ਦਾ ਘਰ ਹੈ, ਬੇਅੰਤ ਪਰਮਾਤਮਾ ਨੇ ਇਸ ਵਿਚ ਆਪਣੀ ਜੋਤਿ ਟਿਕਾ ਰੱਖੀ ਹੈ ।
The body is a mansion, a temple, the home of the Lord; He has infused His Infinite Light into it.
ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥
(ਜੀਵ ਆਪਣੇ ਹਿਰਦੇ-ਮਹਲ ਵਿਚ ਵੱਸਦੇ ਪ੍ਰਭੂ ਨੂੰ ਛੱਡ ਕੇ ਬਾਹਰ ਭਟਕਦਾ ਫਿਰਦਾ ਹੈ) ਹੇ ਨਾਨਕ! (ਬਾਹਰ ਭਟਕਦਾ ਜੀਵ) ਗੁਰੂ ਦੀ ਰਾਹੀਂ ਹੀ ਹਿਰਦੇ-ਮਹਲ ਵਿਚ ਮੋੜ ਕੇ ਲਿਆਂਦਾ ਜਾ ਸਕਦਾ ਹੈ, ਤੇ ਤਦੋਂ ਮੇਲਣ ਦੇ ਸਮਰੱਥ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੫।
O Nanak, the Gurmukh is invited to the Mansion of the Lord's Presence; the Lord unites him in His Union. ||4||5||