ਗਉੜੀ ਮਹਲਾ ੧ ਦਖਣੀ ॥
Gauree, First Mehl, Dakhanee:
ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥
ਜੋ ਮਨੁੱਖ (“ਸਾਚੇ ਗੁਰ ਕੀ ਸਾਚੀ ਸੀਖ”) ਸੁਣ ਸੁਣ ਕੇ ਉਸ ਨੂੰ ਵਿਚਾਰਦਾ-ਸਮਝਦਾ ਹੈ ਤੇ ਇਹ ਯਕੀਨ ਬਣਾ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਅਸਲ ਵਣਜ-ਵਪਾਰ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ।
I am forever a sacrifice to the one who listens and hears, who understands and believes in the Name.
ਆਪਿ ਭੁਲਾਏ ਠਉਰ ਨ ਠਾਉ ॥
ਜਿਸ ਮਨੁੱਖ ਨੂੰ ਪ੍ਰਭੂ (ਇਸ ਪਾਸੇ ਵਲੋਂ) ਖੰੁਝਾ ਦੇਂਦਾ ਹੈ, ਉਸ ਨੂੰ ਕੋਈ ਹੋਰ (ਆਤਮਕ) ਸਹਾਰਾ ਨਹੀਂ ਮਿਲ ਸਕਦਾ ।
When the Lord Himself leads us astray, there is no other place of rest for us to find.
ਤੂੰ ਸਮਝਾਵਹਿ ਮੇਲਿ ਮਿਲਾਉ ॥੧॥
ਹੇ ਪ੍ਰਭੂ ! ਜਿਸ ਨੂੰ ਤੂੰ ਆਪ ਬਖ਼ਸ਼ੇਂ, ਉਸ ਨੂੰ ਤੂੰ (ਗੁਰੂ ਦੀ ਸਿੱਖਿਆ ਵਿਚ) ਮੇਲ ਕੇ (ਆਪਣੇ ਚਰਨਾਂ ਦਾ) ਮਿਲਾਪ (ਬਖ਼ਸ਼ਦਾ ਹੈਂ) ।੧।
You impart understanding, and You unite us in Your Union. ||1||
ਨਾਮੁ ਮਿਲੈ ਚਲੈ ਮੈ ਨਾਲਿ ॥
ਹੇ ਪ੍ਰਭੂ ! ਮੇਰੀ ਇਹੀ ਅਰਦਾਸ ਹੈ ਕਿ ਮੈਨੂੰ ਤੇਰਾ) ਨਾਮ ਮਿਲ ਜਾਏ, (ਤੇਰਾ ਨਾਮ ਹੀ ਜਗਤ ਤੋਂ ਤੁਰਨ ਵੇਲੇ) ਮੇਰੇ ਨਾਲ ਜਾ ਸਕਦਾ ਹੈ ।
I obtain the Naam, which shall go along with me in the end.
ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥
ਤੇਰਾ ਨਾਮ ਸਿਮਰਨ ਤੋਂ ਬਿਨਾ ਸਾਰੀ ਲੁਕਾਈ ਮੌਤ ਦੇ ਸਹਮ ਵਿਚ ਜਕੜੀ ਪਈ ਹੈ ।੧।ਰਹਾਉ।
Without the Name, all are held in the grip of Death. ||1||Pause||
ਖੇਤੀ ਵਣਜੁ ਨਾਵੈ ਕੀ ਓਟ ॥
(ਹੇ ਭਾਈ !) ਪਰਮਾਤਮਾ ਦੇ ਨਾਮ ਦਾ ਆਸਰਾ (ਇਸ ਤਰ੍ਹਾਂ ਲਵੋ ਜਿਸ ਤਰ੍ਹਾਂ) ਖੇਤੀ ਨੂੰ, ਵਣਜ ਨੂੰ ਆਪਣੇ ਸਰੀਰਕ ਨਿਰਬਾਹ ਦਾ ਸਹਾਰਾ ਬਣਾਂਦੇ ਹੋ ।
My farming and my trading are by the Support of the Name.
ਪਾਪੁ ਪੁੰਨੁ ਬੀਜ ਕੀ ਪੋਟ ॥
(ਕੋਈ ਭੀ ਕੀਤਾ ਹੋਇਆ) ਪਾਪ ਜਾਂ ਪੁੰਨ (ਹਰੇਕ ਜੀਵ ਲਈ ਅਗਾਂਹ ਵਾਸਤੇ) ਬੀਜ ਦੀ ਪੋਟਲੀ ਬਣ ਜਾਂਦਾ ਹੈ । (ਉਹ ਚੰਗਾ ਮੰਦਾ ਕੀਤਾ ਕਰਮ ਮਨ ਦੇ ਅੰਦਰ ਸੰਸਕਾਰ-ਰੂਪ ਵਿਚ ਟਿਕ ਕੇ ਉਹੋ ਜਿਹੇ ਕਰਮ ਕਰਨ ਲਈ ਪ੍ਰੇਰਨਾ ਕਰਦਾ ਰਹਿੰਦਾ ਹੈ) ।
The seeds of sin and virtue are bound together.
ਕਾਮੁ ਕ੍ਰੋਧੁ ਜੀਅ ਮਹਿ ਚੋਟ ॥
ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ (ਪ੍ਰਭੂ ਦੇ ਨਾਮ ਦੇ ਥਾਂ) ਕਾਮ ਕੋ੍ਰਧ (ਆਦਿਕ ਵਿਕਾਰ) ਚੋਟ ਲਾਂਦਾ ਰਹਿੰਦਾ ਹੈ (ਪ੍ਰੇਰਨਾ ਕਰਦਾ ਰਹਿੰਦਾ ਹੈ)
Sexual desire and anger are the wounds of the soul.
ਨਾਮੁ ਵਿਸਾਰਿ ਚਲੇ ਮਨਿ ਖੋਟ ॥੨॥
ਉਹ ਬੰਦੇ ਪ੍ਰਭੂ ਦਾ ਨਾਮ ਵਿਸਾਰ ਕੇ (ਇਥੋਂ) ਮਨ ਵਿਚ (ਵਿਕਾਰਾਂ ਦੀ) ਖੋਟ ਲੈ ਕੇ ਹੀ ਤੁਰ ਪੈਂਦੇ ਹਨ ।੨।
The evil-minded ones forget the Naam, and then depart. ||2||
ਸਾਚੇ ਗੁਰ ਕੀ ਸਾਚੀ ਸੀਖ ॥
ਜਿਨ੍ਹਾਂ ਮਨੁੱਖਾਂ ਨੂੰ ਸੱਚੇ ਸਤਿਗੁਰੂ ਦੀ ਸੱਚੀ ਸਿੱਖਿਆ ਪ੍ਰਾਪਤ ਹੁੰਦੀ ਹੈ,
True are the Teachings of the True Guru.
ਤਨੁ ਮਨੁ ਸੀਤਲੁ ਸਾਚੁ ਪਰੀਖ ॥
ਉਹਨਾਂ ਦਾ ਮਨ ਸ਼ਾਂਤ ਰਹਿੰਦਾ ਹੈ ਉਹਨਾਂ ਦਾ ਸਰੀਰ ਸ਼ਾਂਤ ਰਹਿੰਦਾ ਹੈ (ਭਾਵ, ਉਹਨਾਂ ਦੇ ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟੇ ਰਹਿੰਦੇ ਹਨ) ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਪਛਾਣ ਲੈਂਦੇ ਹਨ (ਸਾਂਝ ਪਾ ਲੈਂਦੇ ਹਨ) ।
The body and mind are cooled and soothed, by the touchstone of Truth.
ਜਲ ਪੁਰਾਇਨਿ ਰਸ ਕਮਲ ਪਰੀਖ ॥
ਜਿਵੇਂ ਪਾਣੀ ਦੀ ਚੌਪੱਤੀ, ਜਿਵੇਂ ਪਾਣੀ ਦਾ ਕੌਲ ਫੁਲ (ਪਾਣੀ ਤੋਂ ਬਿਨਾ ਜੀਊਂਦੇ ਨਹੀਂ ਰਹਿ ਸਕਦੇ, ਤਿਵੇਂ ਉਹਨਾਂ ਦੀ ਜਿੰਦ ਪ੍ਰਭੂ-ਨਾਮ ਦਾ ਵਿਛੋੜਾ ਸਹਾਰ ਨਹੀਂ ਸਕਦੀ) ।
This is the true mark of wisdom: that one remains detached, like the water-lily, or the lotus upon the water.
ਸਬਦਿ ਰਤੇ ਮੀਠੇ ਰਸ ਈਖ ॥੩॥
ਉਹ ਗੁਰੂ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ, ਉਹ ਮਿੱਠੇ ਸੁਭਾਵ ਵਾਲੇ ਹੁੰਦੇ ਹਨ, ਜਿਵੇਂ ਗੰਨੇ ਦੀ ਰਹੁ ਮਿੱਠੀ ਹੈ ।੩।
Attuned to the Word of the Shabad, one becomes sweet, like the juice of the sugar cane. ||3||
ਹੁਕਮਿ ਸੰਜੋਗੀ ਗੜਿ ਦਸ ਦੁਆਰ ॥
ਵਾਹਿਗੁਰੂ ਦੇ ਫੁਰਮਾਨ ਦੇ ਪਹੁੰਚਣ ਉਤੇ ਦਸਾਂ ਦਰਵਾਜਿਆਂ ਵਾਲਾ ਸਰੀਰ ਕਿਲ੍ਹਾ ਵਜੂਦ ਵਿੱਚ ਆਇਆ।
By the Hukam of the Lord's Command, the castle of the body has ten gates.
ਪੰਚ ਵਸਹਿ ਮਿਲਿ ਜੋਤਿ ਅਪਾਰ ॥
ਉਸ ਵਿੱਚ ਪੰਜ ਮੰਦ-ਵਿਸ਼ੇ ਵੇਗ, ਅਨੰਤ ਰਬੀ ਨੂਰ ਦੇ ਨਾਲ ਹੀ ਰਹਿੰਦੇ ਹਨ!
The five passions dwell there, together with the Divine Light of the Infinite.
ਆਪਿ ਤੁਲੈ ਆਪੇ ਵਣਜਾਰ ॥
ਪ੍ਰਭੂ ਆਪ (ਨਾਮ-ਵੱਖਰ ਬਣ ਕੇ) ਵਣਜਿਆ ਜਾ ਰਿਹਾ ਹੈ, ਤੇ,
The Lord Himself is the merchandise, and He Himself is the trader.
ਨਾਨਕ ਨਾਮਿ ਸਵਾਰਣਹਾਰ ॥੪॥੫॥
ਹੇ ਨਾਨਕ ! (ਉਹਨਾਂ ਸੰਤ ਜਨਾਂ ਨੂੰ) ਆਪਣੇ ਨਾਮ ਵਿਚ ਜੋੜ ਕੇ (ਆਪ ਹੀ) ਉਹਨਾਂ ਦਾ ਜੀਵਨ ਸੁਚੱਜਾ ਬਣਾਂਦਾ ਹੈ ।੪।੫।
O Nanak, through the Naam, the Name of the Lord, we are adorned and rejuvenated. ||4||5||