ਮਲਾਰ ਮਹਲਾ ੧ ॥
Malaar, First Mehl:
 
ਦੁਖੁ ਵੇਛੋੜਾ ਇਕੁ ਦੁਖੁ ਭੂਖ ॥
ਮਨੁੱਖ ਲਈ ਸਭ ਤੋਂ ਵੱਡਾ) ਰੋਗ ਹੈ ਪਰਮਾਤਮਾ ਦੇ ਚਰਨਾਂ ਤੋਂ ਵਿਛੋੜਾ, ਦੂਜਾ ਰੋਗ ਹੈ ਮਾਇਆ ਦੀ ਭੁੱਖ ।
The pain of separation - this is the hungry pain I feel.
 
ਇਕੁ ਦੁਖੁ ਸਕਤਵਾਰ ਜਮਦੂਤ ॥
ਇਕ ਹੋਰ ਰੋਗ ਭੀ ਹੈ, ਉਹ ਹੈ ਡਾਢੇ ਜਮਦੂਤ (ਭਾਵ, ਜਮਦੂਤਾਂ ਦਾ ਡਰ, ਮੌਤ ਦਾ ਡਰ) ।
Another pain is the attack of the Messenger of Death.
 
ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥
ਤੇ ਇਕ ਉਹ ਦੁੱਖ ਹੈ ਉਹ ਰੋਗ ਹੈ ਜੋ ਮਨੁੱਖ ਦੇ ਸਰੀਰ ਵਿਚ ਆ ਚੰਬੜਦਾ ਹੈ (ਜਦ ਤਕ ਸਰੀਰਕ ਰੋਗ ਪੈਦਾ ਕਰਨ ਵਾਲੇ ਮਾਨਸਕ ਰੋਗ ਮੌਜੂਦ ਹਨ, ਤੇਰੀ ਦਵਾਈ ਕਾਟ ਨਹੀਂ ਕਰ ਸਕਦੀ)
Another pain is the disease consuming my body.
 
ਵੈਦ ਨ ਭੋਲੇ ਦਾਰੂ ਲਾਇ ॥੧॥
ਹੇ ਭੋਲੇ ਵੈਦ! ਤੂੰ ਦਵਾਈ ਨਾਹ ਦੇਹ (ਕਿਸ ਕਿਸ ਰੋਗ ਦਾ ਤੂੰ ਇਲਾਜ ਕਰੇਂਗਾ?
O foolish doctor, don't give me medicine. ||1||
 
ਵੈਦ ਨ ਭੋਲੇ ਦਾਰੂ ਲਾਇ ॥
ਹੇ ਅੰਞਾਣ ਵੈਦ! ਹੇ ਵੀਰ ਵੈਦ! ਅਜੇਹੀ ਦਵਾਈ ਦੇਣ ਦਾ ਕੋਈ ਲਾਭ ਨਹੀਂ,
O foolish doctor, don't give me medicine.
 
ਦਰਦੁ ਹੋਵੈ ਦੁਖੁ ਰਹੈ ਸਰੀਰ ॥
(ਜਿਸ ਦਵਾਈ ਦੇ ਵਰਤਿਆਂ ਫਿਰ ਭੀ) ਸਰੀਰ ਦਾ ਦੁੱਖ ਦਰਦ ਟਿਕਿਆ ਹੀ ਰਹੇ
The pain persists, and the body continues to suffer.
 
ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥
ਅਜੇਹੀ ਦਵਾਈ ਕੋਈ ਅਸਰ ਨਹੀਂ ਕਰਦੀ ।੧।ਰਹਾਉ।
Your medicine has no effect on me. ||1||Pause||
 
ਖਸਮੁ ਵਿਸਾਰਿ ਕੀਏ ਰਸ ਭੋਗ ॥
ਜਦੋਂ ਮਨੁੱਖ ਨੇ ਪ੍ਰਭੂ-ਪਤੀ ਨੂੰ ਭੁਲਾ ਕੇ (ਵਿਸ਼ੇ-ਵਿਕਾਰਾਂ ਦੇ) ਰਸ ਮਾਣਨੇ ਸ਼ੁਰੂ ਕਰ ਦਿੱਤੇ
Forgetting his Lord and Master, the mortal enjoys sensual pleasures;
 
ਤਾਂ ਤਨਿ ਉਠਿ ਖਲੋਏ ਰੋਗ ॥
ਤਾਂ ਉਸ ਦੇ ਸਰੀਰ ਵਿਚ ਬੀਮਾਰੀਆਂ ਪੈਦਾ ਹੋਣ ਲਗ ਪਈਆਂ ।
then, disease rises up in his body.
 
ਮਨ ਅੰਧੇ ਕਉ ਮਿਲੈ ਸਜਾਇ ॥
(ਕੁਰਾਹੇ ਪਏ ਮਨੁੱਖ ਨੂੰ ਸਹੀ ਰਸਤੇ ਤੇ ਪਾਣ ਲਈ, ਇਸ ਦੇ) ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨ ਨੂੰ (ਸਰੀਰਕ ਰੋਗਾਂ ਦੀ ਰਾਹੀਂ) ਸਜ਼ਾ ਮਿਲਦੀ ਹੈ
The blind mortal receives his punishment.
 
ਵੈਦ ਨ ਭੋਲੇ ਦਾਰੂ ਲਾਇ ॥੨॥
ਸੋ, ਹੇ ਅੰਞਾਣ ਵੈਦ! (ਸਰੀਰਕ ਰੋਗਾਂ ਨੂੰ ਦੂਰ ਕਰਨ ਵਾਸਤੇ ਦਿੱਤੀ) ਤੇਰੀ ਦਵਾਈ ਦਾ ਕੋਈ ਲਾਭ ਨਹੀਂ (ਵਿਸ਼ੇ-ਵਿਕਾਰਾਂ ਦੇ ਕਾਰਨ ਇਹ ਰੋਗ ਤਾਂ ਮੁੜ ਮੁੜ ਪੈਦਾ ਹੋਣਗੇ) ।੨।
O foolish doctor, don't give me medicine. ||2||
 
ਚੰਦਨ ਕਾ ਫਲੁ ਚੰਦਨ ਵਾਸੁ ॥
ਚੰਦਨ ਦਾ ਰੁੱਖ ਤਦੋਂ ਤਕ ਚੰਦਨ ਹੈ ਜਦ ਤਕ ਵਿਚ ਚੰਦਨ ਦੀ ਸੁਗੰਧੀ ਹੈ (ਸੁਗੰਧੀ ਤੋਂ ਬਿਨਾ ਇਹ ਸਾਧਾਰਨ ਲੱਕੜੀ ਹੀ ਹੈ) ।
The value of sandalwood lies in its fragrance.
 
ਮਾਣਸ ਕਾ ਫਲੁ ਘਟ ਮਹਿ ਸਾਸੁ ॥
ਮਨੁੱਖਾ ਸਰੀਰ ਤਦੋਂ ਤਕ ਮਨੁੱਖਾ ਸਰੀਰ ਹੈ ਜਦ ਤਕ ਇਸ ਸਰੀਰ ਵਿਚ ਸਾਹ ਚੱਲ ਰਿਹਾ ਹੈ ।
The value of the human lasts only as long as the breath in the body.
 
ਸਾਸਿ ਗਇਐ ਕਾਇਆ ਢਲਿ ਪਾਇ ॥
ਸੁਆਸ ਨਿਕਲ ਜਾਣ ਤੇ ਸਰੀਰ ਮਿੱਟੀ ਹੋ ਜਾਂਦਾ ਹੈ ।
When the breath is taken away, the body crumbles into dust.
 
ਤਾ ਕੈ ਪਾਛੈ ਕੋਇ ਨ ਖਾਇ ॥੩॥
ਸਰੀਰ ਦੇ ਮਿੱਟੀ ਹੋ ਜਾਣ ਪਿਛੋਂ ਕੋਈ ਭੀ ਮਨੁੱਖ ਦਵਾਈ ਨਹੀਂ ਖਾਂਦਾ (ਪਰ ਇਹ ਸਰੀਰ ਵਿਚੋਂ ਨਿਕਲ ਜਾਣ ਵਾਲਾ ਜੀਵਾਤਮਾ ਤਾਂ ਵਿਛੋੜੇ ਅਤੇ ਤ੍ਰਿਸ਼ਨਾ ਆਦਿਕ ਰੋਗਾਂ ਨਾਲ ਗ੍ਰਸਿਆ ਹੋਇਆ ਹੀ ਜਾਂਦਾ ਹੈ । ਹੇ ਵੈਦ! ਦਵਾਈ ਦੀ ਅਸਲ ਲੋੜ ਤਾਂ ਉਸ ਜੀਵਾਤਮਾ ਨੂੰ ਹੈ) ।੩।
After that, no one takes any food. ||3||
 
ਕੰਚਨ ਕਾਇਆ ਨਿਰਮਲ ਹੰਸੁ ॥
ਉਹ ਸਰੀਰ ਸੋਨੇ ਵਰਗਾ ਸੁੱਧ ਰਹਿੰਦਾ ਹੈ, ਉਸ ਵਿਚ ਵੱਸਦਾ ਜੀਵਾਤਮਾ ਭੀ ਨਰੋਆ ਰਹਿੰਦਾ ਹੈ ।
The mortal's body is golden, and the soul-swan is immaculate and pure,
 
ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥
(ਹੇ ਵੈਦ!) ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, ਪਰਮਾਤਮਾ ਦੀ ਜੋਤਿ (ਲਿਸ਼ਕਾਰਾ ਮਾਰਦੀ) ਹੈ,
if even a tiny particle of the Immaculate Naam is within.
 
ਦੂਖ ਰੋਗ ਸਭਿ ਗਇਆ ਗਵਾਇ ॥
ਉਹ ਜੀਵਾਤਮਾ ਆਪਣੇ ਸਾਰੇ ਰੋਗ ਦੂਰ ਕਰ ਕੇ ਇਥੋਂ ਜਾਂਦਾ ਹੈ
All pain and disease are eradicated.
 
ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥
ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਹੀ ਜੀਵ (ਤ੍ਰਿਸ਼ਨਾ ਆਦਿਕ ਰੋਗਾਂ ਤੋਂ) ਖ਼ਲਾਸੀ ਹਾਸਲ ਕਰੇਗਾ ।੪।੨।੭।
O Nanak, the mortal is saved through the True Name. ||4||2||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by